18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਧੀ ਦੇ ਵਿਆਹ ਲਈ ਪੈਰੋਲ ਦੇ ਮਾਮਲੇ ’ਚ ਹਾਈ ਕੋਰਟ ਦੀ ਅਹਿਮ ਟਿੱਪਣੀ, ਕੈਕਟਸ ਵਰਗੇ ਰਿਸ਼ਤੇ ਵੀ ਲੰਬੀ ਦੂਰੀ ਕਾਰਨ ਮੁਰਝਾ ਸਕਦੇ ਹਨ ਵਿਆਹ ਲਈ ਮੰਗੀ ਸੀ ਅੱਠ ਹਫ਼ਤਿਆਂ ਦੀ ਆਰਜ਼ੀ ਰਿਹਾਈ

ਚੰਡੀਗੜ੍ਹ, 18 ਨਵੰਬਰ (ਪ੍ਰੋ: ਅਵਤਾਰ ਸਿੰਘ)-ਰਿਸ਼ਤਿਆਂ ਨੂੰ ਹਰ ਰੋਜ਼ ਸਿੰਜਣਾ ਜ਼ਰੂਰੀ ਨਹੀਂ ਹੁੰਦਾ ਪਰ ਲੰਬੇ ਸਮੇਂ ਤੱਕ ਦੂਰੀ ਅਤੇ ਆਪਸੀ ਸੰਵਾਦ ਦੀ ਘਾਟ ਉਨ੍ਹਾਂ ਨੂੰ ਕਮਜ਼ੋਰ ਕਰ ਸਕਦੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਇਕ ਦੋਸ਼ੀ ਬਲਵੰਤ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਅਹਿਮ ਅਤੇ ਮਨੁੱਖੀ ਪੱਖ ਨੂੰ ਉਜਾਗਰ ਕਰਦੀ ਟਿੱਪਣੀ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 19-11-2026
ਚੰਡੀਗੜ੍ਹ, 18 ਨਵੰਬਰ (ਪ੍ਰੋ: ਅਵਤਾਰ ਸਿੰਘ)-ਰਿਸ਼ਤਿਆਂ ਨੂੰ ਹਰ ਰੋਜ਼ ਸਿੰਜਣਾ ਜ਼ਰੂਰੀ ਨਹੀਂ ਹੁੰਦਾ ਪਰ ਲੰਬੇ ਸਮੇਂ ਤੱਕ ਦੂਰੀ ਅਤੇ ਆਪਸੀ ਸੰਵਾਦ ਦੀ ਘਾਟ ਉਨ੍ਹਾਂ ਨੂੰ ਕਮਜ਼ੋਰ ਕਰ ਸਕਦੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਇਕ ਦੋਸ਼ੀ ਬਲਵੰਤ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਅਹਿਮ ਅਤੇ ਮਨੁੱਖੀ ਪੱਖ ਨੂੰ ਉਜਾਗਰ ਕਰਦੀ ਟਿੱਪਣੀ ਕੀਤੀ ਹੈ। ਦੋਸ਼ੀ ਨੇ ਆਪਣੀ ਧੀ ਦੇ ਵਿਆਹ ਲਈ ਜੇਲ੍ਹ ’ਚੋਂ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ। ਅਦਾਲਤ ਨੇ ਉਸ ਦੀ ਪਟੀਸ਼ਨ ਸਵੀਕਾਰ ਕਰਦਿਆਂ ਮਾਮਲੇ ’ਤੇ ਮੁੜ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਹਾਲਾਂਕਿ ਖ਼ੁਦ ਅੱਠ ਹਫ਼ਤਿਆਂ ਦੀ ਪੈਰੋਲ ਮਨਜ਼ੂਰ ਨਹੀਂ ਕੀਤੀ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਸਿਰਫ਼ ਪੁਲਿਸ ਰਿਪੋਰਟ ਦਾ ਹਵਾਲਾ ਦੇ ਕੇ ਕਿਸੇ ਕੈਦੀ ਦੀ ਪੈਰੋਲ ਦੀ ਅਰਜ਼ੀ ਖਾਰਜ ਨਹੀਂ ਕੀਤੀ ਜਾ ਸਕਦੀ। ਪ੍ਰਸ਼ਾਸਨ ਨੂੰ ਉਪਲਬਧ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਸੁਤੰਤਰ ਤੌਰ ’ਤੇ ਫ਼ੈਸਲਾ ਲੈਣਾ ਚਾਹੀਦਾ ਹੈ। ਅਦਾਲਤ ਨੇ ਪਾਇਆ ਕਿ ਤਰਨਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੇ 8 ਜਨਵਰੀ, 2026 ਨੂੰ ਜਾਰੀ ਕੀਤੇ ਹੁਕਮ ਵਿਚ ਸੀਨੀਅਰ ਪੁਲਿਸ ਕਪਤਾਨ ਦੀ ਰਿਪੋਰਟ ਨੂੰ ਹੀ ਆਧਾਰ ਬਣਾਇਆ ਸੀ। ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਸੁਭਾਸ਼ ਮਹਲਾ ਦੇ ਡਵੀਜ਼ਨ ਬੈਂਚ ਵਲੋਂ ਇਸ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਹੁਣ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਦੇ 2 ਰਿਸ਼ਤੇਦਾਰਾਂ ਨੂੰ ਵੀ ਮਿਲੀ ਰਾਹਤ ਅਦਾਲਤ ਵਲੋਂ ਚਾਚੇ ਨੂੰ 3 ਦਿਨ ਤੇ ਭੂਆ ਦੇ ਪੁੱਤ-ਭਰਾ ਨੂੰ ਮ...
Ad Position 24