18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦੋਸਤਾਂ ’ਚ ਹੋਈ ਤਕਰਾਰਬਾਜ਼ੀ ਦੌਰਾਨ ਚੱਲੀ ਗੋਲੀ, ਇਕ ਦੀ ਮੌਤ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਗਊ ਵੱਛੜਾ ਚੌਂਕ ਲਾਗੇ ਦੋ ਦੋਸਤਾਂ ਦੀ ਆਪਸ ’ਚ ਤਕਰਾਰਬਾਜ਼ੀ ਹੋਣ ਕਾਰਨ ਇਕ ਨੇ ਗੋਲੀ ਚਲਾ ਦਿੱਤੀ। ਇਸ ਹਮਲੇ ’ਚ ਜ਼ਖ਼ਮੀ ਹੋਏ ਨੌਜਵਾਨ ਰਜਤ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।

Ad Position 21
No active advertisement
ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਗਊ ਵੱਛੜਾ ਚੌਂਕ ਲਾਗੇ ਦੋ ਦੋਸਤਾਂ ਦੀ ਆਪਸ ’ਚ ਤਕਰਾਰਬਾਜ਼ੀ ਹੋਣ ਕਾਰਨ ਇਕ ਨੇ ਗੋਲੀ ਚਲਾ ਦਿੱਤੀ। ਇਸ ਹਮਲੇ ’ਚ ਜ਼ਖ਼ਮੀ ਹੋਏ ਨੌਜਵਾਨ ਰਜਤ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਉਕਤ ਸ਼ਿਕਾਇਤ ਸੋਨਲ ਸ਼ਰਮਾ ਨੇ ਥਾਣਾ ਸਿਵਲ ਲਾਈਨ ’ਚ ਦਰਜ ਕਰਵਾਈ ਕਿ ਉਸ ਦਾ ਪਿਤਾ ਐਚ.ਡੀ.ਐਫ.ਸੀ. ਬੈਂਕ ’ਚ ਪਾਤੜਾਂ ’ਚ ਮੈਨੇਜਰ ਵਜੋਂ ਕੰਮ ਕਰਦਾ ਸੀ। ਜਦੋਂ ਉਸ ਦੀ ਰਜਤ ਨਾਲ ਗੱਲ ਹੋਈ ਤਾਂ ਉਸ ਨੇ ਦੱਸਿਆ ਕਿ ਉਹ ਚਮਕੌਰ ਸਿੰਘ ਦੇ ਘਰ ਨੇੜੇ ਬੈਠਿਆ ਹੋਇਆ ਹੈ ਜਿਸ ਤਹਿਤ ਉਹ ਆਪਣੇ ਸਹੁਰੇ ਨੂੰ ਲੈ ਕੇ ਜਗਜੀਤ ਸਿੰਘ ਦੇ ਘਰ ਪਹੁੰਚੇ ਤਾਂ ਉਸ ਦਾ ਪਤੀ ਅਤੇ ਚਮਕੌਰ ਸਿੰਘ ਆਪਸ ’ਚ ਕਾਫ਼ੀ ਬਹਿਸ ਕਰ ਰਹੇ ਸਨ। ਇਸ ਦੌਰਾਨ ਚਮਕੌਰ ਸਿੰਘ ਘਰੋਂ ਬਾਹਰ ਆ ਗਿਆ ਅਤੇ ਆਪਣੀ ਗੱਡੀ ’ਚੋਂ ਪਿਸਟਲ ਕੱਢ ਲਿਆਇਆ ਤੇ ਉਸ ਨੇ ਆਉਂਦੇ ਸਾਰ ਹੀ ਗੋਲੀ ਚਲਾ ਦਿੱਤੀ ਤੇ ਗੋਲੀ ਰਜਤ ਦੀ ਵੱਖੀ ’ਚ ਲੱਗੀ। ਉਸ ਨੇ ਆਪਣੇ ਪਤੀ ਨੂੰ ਨਾਲ ਲੈ ਕੇ ਜਦੋਂ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਚਮਕੌਰ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਤੋਂ ਗੱਡੀ ਖੋਹਣ ਦੇ ਮਾਮਲੇ ’ਚ ਪੁਲਿਸ ਲੁਟੇਰਿਆਂ ਨੇੜੇ ਪੁੱਜੀ ਜਲਦ ਕਰ ਸਕਦੀ ਹੈ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾ... ਅਗਲੀ ਖ਼ਬਰ ਸੁੱਤੇ ਪਏ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ
Ad Position 24