18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਰਤ ਤੇ ਅਮਰੀਕਾ ਜਲਦੀ ਹੀ ਵਪਾਰ ਸਮਝੌਤੇ ’ਤੇ ਗੱਲਬਾਤ ਪੂਰੀ ਕਰਨਗੇ-ਵਣਜ ਸਕੱਤਰ

ਨਵੀਂ ਦਿੱਲੀ, 18 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 19-11-2026
ਨਵੀਂ ਦਿੱਲੀ, 18 ਨਵੰਬਰ (ਪੀ.ਟੀ.ਆਈ.)-ਵਣਜ ਸਕੱਤਰ ਰਾਜੇਸ਼ ਅਗਰਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਪ੍ਰਸਤਾਵਿਤ ਵਪਾਰ ਸਮਝੌਤੇ ’ਤੇ ਗੱਲਬਾਤ ਜਲਦੀ ਹੀ ਪੂਰੀ ਹੋਣ ਦੀ ਉਮੀਦ ਹੈ, ਪਰ ਇਸ ਸਮਝੌਤੇ ’ਤੇ ਦਸਤਖ਼ਤ ਉਦੋਂ ਹੀ ਕੀਤੇ ਜਾਣਗੇ ਜਦੋਂ ਅਮਰੀਕਾ ਆਪਣਾ ਟੈਰਿਫ ਢਾਂਚਾ ਅੰਤਿਮ ਰੂਪ ’ਚ ਤਿਆਰ ਕਰ ਲਵੇਗਾ। ਫਿੱਕੀ ਦੇ ਇਕ ਸਮਾਗਮ ’ਚ ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦਾ ਢਾਂਚਾ ਅਤੇ ਰੂਪ-ਰੇਖਾ ਫਰਵਰੀ ’ਚ ਹੀ ਤੈਅ ਕਰ ਲਿਆ ਗਿਆ ਸੀ ਅਤੇ ਇਸ ਦਾ ਐਲਾਨ ਵੀ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਮਝੌਤੇ ਦੇ ਕਾਨੂੰਨੀ ਖਰੜੇ ’ਤੇ ਵੀ ਗੱਲਬਾਤ ਹੋ ਚੁੱਕੀ ਹੈ ਅਤੇ ਹੁਣ ਇਹ ਅੰਤਿਮ ਪੜਾਅ ’ਤੇ ਹੈ, ਜਿਸ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਪਰ ਇਕ ਚੁਣੌਤੀ ਜਿਸ ਨੂੰ ਸਮਝਣਾ ਜ਼ਰੂਰੀ ਹੈ, ਉਹ ਇਹ ਹੈ ਕਿ ਇਸ ਸਮਝੌਤੇ ਦਾ ਐਲਾਨ ਉਸ ਸਮੇਂ ਕੀਤਾ ਗਿਆ ਸੀ ਜਦੋਂ ਕੁਝ ਪਾਬੰਦੀਸ਼ੁਦਾ ਟੈਰਿਫ (ਸ਼ੁਲਕ) ਲਾਗੂ ਸਨ। ਅਮਰੀਕੀ ਸੁਪਰੀਮ ਕੋਰਟ ਨੇ ਉਨ੍ਹਾਂ ਟੈਰਿਫਾਂ ਨੂੰ ਰੱਦ ਕਰ ਦਿੱਤਾ ਹੈ। ਹੁਣ ਅਮਰੀਕਾ ਇਕ ਨਵਾਂ ਟੈਰਿਫ ਢਾਂਚਾ ਤਿਆਰ ਕਰ ਰਿਹਾ ਹੈ। ਅਗਰਵਾਲ ਨੇ ਕਿਹਾ ਕਿ ਜਦੋਂ ਤੱਕ ਇਹ ਨਵਾਂ ਟੈਰਿਫ ਢਾਂਚਾ ਲਾਗੂ ਨਹੀਂ ਹੋ ਜਾਂਦਾ, ਉਦੋਂ ਤੱਕ ਸਮਝੌਤੇ ’ਤੇ ਦਸਤਖ਼ਤ ਨਹੀਂ ਕੀਤੇ ਜਾ ਸਕਦੇ, ਕਿਉਂਕਿ ਪੁਰਾਣਾ ਸਮਝੌਤਾ ਉਸ ਟੈਰਿਫ ਢਾਂਚੇ ਦੇ ਆਧਾਰ ’ਤੇ ਸੀ ਜੋ ਵੱਖ-ਵੱਖ ਦੇਸ਼ਾਂ ਨੂੰ ਵੱਖ-ਵੱਖ ਤਰ੍ਹਾਂ ਦੇ ਤੁਲਨਾਤਮਕ ਲਾਭ ਪ੍ਰਦਾਨ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ, ਦੋਵੇਂ ਦੇਸ਼ ਗੱਲਬਾਤ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅਮਰੀਕਾ ’ਚ ਭਾਰਤ ਖ਼ਿਲਾਫ਼ ‘ਸੈਕਸ਼ਨ 301’ ਤਹਿਤ ਕੁਝ ਜਾਂਚਾਂ ਪਹਿਲਾਂ ਹੀ ਚੱਲ ਰਹੀਆਂ ਹਨ। ਅਗਰਵਾਲ ਨੇ ਕਿਹਾ ਕਿ ਇਕ ਵਾਰ ਜਦੋਂ ਇਹ ਜਾਂਚਾਂ ਪੂਰੀਆਂ ਹੋ ਜਾਣਗੀਆਂ ਅਤੇ ਨਿਰਣਾਇਕ ਪੜਾਅ ’ਤੇ ਪਹੁੰਚ ਜਾਣਗੀਆਂ, ਤਾਂ ਅਸਲ ਸਮਝੌਤੇ ’ਤੇ ਦਸਤਖਤ ਕੀਤੇ ਜਾਣਗੇ ਤੇ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ ਫਿਲੀਪੀਨਜ਼ ਦੇ ਦੌਰੇ ਦੌਰਾਨ ਆਲਮੀ ਨੇਤਾਵਾਂ ਨੂੰ ਦਿੱਤੇ ਵੰਨ ਸੁਵੰਨੇ ਤੋਹਫੇ਼ ਟਰੰਪ ਨੂੰ ਪਿਛਵਾਈ ਪੇਂਟਿੰਗ, ਅਲ... ਅਗਲੀ ਖ਼ਬਰ ਚੀਫ ਜਸਟਿਸ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਨੂੰ ਅਦਾਲਤੀ ਮਾਣਹਾਨੀ ਨੋਟਿਸ
Ad Position 24