18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਿਮਰਜੀਤ ਸਿੰਘ ਬੈਂਸ ਦੀ ਇਕ ਸਾਲ ਦੀ ਸਜ਼ਾ ਮੁਅੱਤਲ, ਸੈਸ਼ਨ ਅਦਾਲਤ ’ਚ ਅਪੀਲ ਦਾਇਰ ਵਿਰੋਧੀ ਧਿਰ ਨੂੰ ਨੋਟਿਸ ਜਾਰੀ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਕਾਂਗਰਸ ਸਰਕਾਰ ਵੇਲੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਦਵਾਈਆਂ ਦੀ ਫ਼ੈਕਟਰੀ ਨਾਲ ਮਿਲੀਭੁਗਤ ਦੇ ਦੋਸ਼ ਲਗਾਉਣ ਤਹਿਤ ਚੱਲ ਰਹੇ ਕੇਸ ’ਚ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਫ਼ੈਸਲੇ ਦੇ ਖ਼ਿਲਾਫ਼ ਉਨ੍ਹਾਂ ਸੈਸ਼ਨ ਅਦਾਲਤ ’ਚ ਅਪੀਲ ਦਾਇਰ ਕੀਤੀ ਹੈ ਜਿਸ ਤਹਿਤ ਅਦਾਲਤ ਨੇ ਉਨ੍ਹਾਂ ਦੀ ਇਕ ਸਾਲ ਦੀ ਸੁਣਾਈ ਸਜ਼ਾ ਮੁਅੱਤਲ ਕਰ ਦਿੱਤੀ ਹੈ ਤੇ ਇਸ ਮਾਮਲੇ ਵਿਚ ਵਿਰੋਧੀ ਧਿਰ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਕਾਂਗਰਸ ਸਰਕਾਰ ਵੇਲੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਦਵਾਈਆਂ ਦੀ ਫ਼ੈਕਟਰੀ ਨਾਲ ਮਿਲੀਭੁਗਤ ਦੇ ਦੋਸ਼ ਲਗਾਉਣ ਤਹਿਤ ਚੱਲ ਰਹੇ ਕੇਸ ’ਚ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਫ਼ੈਸਲੇ ਦੇ ਖ਼ਿਲਾਫ਼ ਉਨ੍ਹਾਂ ਸੈਸ਼ਨ ਅਦਾਲਤ ’ਚ ਅਪੀਲ ਦਾਇਰ ਕੀਤੀ ਹੈ ਜਿਸ ਤਹਿਤ ਅਦਾਲਤ ਨੇ ਉਨ੍ਹਾਂ ਦੀ ਇਕ ਸਾਲ ਦੀ ਸੁਣਾਈ ਸਜ਼ਾ ਮੁਅੱਤਲ ਕਰ ਦਿੱਤੀ ਹੈ ਤੇ ਇਸ ਮਾਮਲੇ ਵਿਚ ਵਿਰੋਧੀ ਧਿਰ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਦੇ ਇਨਸਾਫ਼ ’ਤੇ ਪੂਰਾ ਭਰੋਸਾ ਹੈ ਤੇ ਉਨ੍ਹਾਂ ਨੂੰ ਅਦਾਲਤ ਵਲੋਂ ਇਨਸਾਫ਼ ਜ਼ਰੂਰ ਮਿਲੇਗਾ। ਦੱਸਣਯੋਗ ਹੈ ਕਿ ਇਹ ਕੇਸ ਪਿਛਲੇ 8 ਸਾਲ ਤੋਂ ਚੱਲ ਰਿਹਾ ਹੈ ਤੇ ਲੰਘੀ ਅਕਤੂਬਰ 2026 ਨੂੰ ਦੋਨਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਦੇ ਮੱਦੇਨਜ਼ਰ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਇਕ ਸਾਲ ਦੀ ਸਜ਼ਾ ਸੁਣਾਈ ਸੀ। ਸਜ਼ਾ ਦੇ ਖ਼ਿਲਾਫ਼ ਉਨ੍ਹਾਂ ਅੱਜ ਸੈਸ਼ਨ ਅਦਾਲਤ ’ਚ ਅਪੀਲ ਦਾਇਰ ਕੀਤੀ ਸੀ। ਇਸ ਕੇਸ ਦੀ ਅਗਲੀ ਸੁਣਵਾਈ ਜਨਵਰੀ 2027 ’ਚ ਹੋਵੇਗੀ। ਮਜੀਠੀਆ ਨੇ ਅਦਾਲਤ ਤੋਂ ਮੰਗੀ ਵਿਦੇਸ਼ ਜਾਣ ਦੀ ਇਜਾਜ਼ਤ ਐੱਸ. ਏ. ਐੱਸ. ਨਗਰ, 18 ਨਵੰਬਰ (ਕਪਿਲ ਵਧਵਾ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਦੇਸ਼ ਜਾਣ ਦੀ ਮਨਜ਼ੂਰੀ ਲੈਣ ਲਈ ਮੁਹਾਲੀ ਦੀ ਵਿਸ਼ੇਸ਼ ਭ੍ਰਿਸ਼ਟਾਚਾਰ ਰੋਕਥਾਮ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਅਦਾਲਤੀ ਸੂਤਰਾਂ ਅਨੁਸਾਰ ਮਜੀਠੀਆ ਨੇ 18 ਦਸੰਬਰ ਤੋਂ 6 ਜਨਵਰੀ ਤੱਕ ਵਿਦੇਸ਼ ਯਾਤਰਾ ’ਤੇ ਜਾਣ ਦੀ ਇਜਾਜ਼ਤ ਮੰਗੀ ਹੈ। ਹਾਲਾਂਕਿ ਇਸ ਯਾਤਰਾ ਦਾ ਮਕਸਦ ਕੀ ਹੈ ਅਤੇ ਵਿਦੇਸ਼ ਜਾਣ ਦੀ ਯੋਜਨਾ ਪਹਿਲਾਂ ਤੋਂ ਹੀ ਤੈਅ ਸੀ ਜਾਂ ਹਾਲ ਹੀ ਵਿਚ ਬਣੀ ਹੈ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅਦਾਲਤ ਵਲੋਂ ਇਸ ਅਰਜ਼ੀ ‘ਤੇ 19 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਹਾਇਕ ਥਾਣੇਦਾਰ ਦੀ ਮੌਤ ਅਗਲੀ ਖ਼ਬਰ ਨੀਟ ਯੂ.ਜੀ. ਪੇਪਰ ਲੀਕ ਮਾਮਲਾ-ਅਦਾਲਤ ਵਲੋਂ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਹੁਕਮ
Ad Position 24