19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਧਾਨ ਸਭਾ ਚੋਣਾਂ ਲਈ ਪੱਟੀ, ਖਡੂਰ ਸਾਹਿਬ ਅਤੇ ਖੇਮਕਰਨ ਹਲਕੇ ’ਚ ਉਮੀਦਵਾਰਾਂ ਦੀ ਸਥਿਤੀ ਲਗਪਗ ਸਪੱਸ਼ਟ * ਖਡੂਰ ਸਾਹਿਬ ਤੋਂ ਸਿੱਕੀ, ਪੱਟੀ ਤੋਂ ਗਿੱਲ ਅਤੇ ਖੇਮਕਰਨ ਤੋਂ ਭੁੱਲਰ ਨੂੰ ਟਿਕਟ ਮਿਲਣਾ ਲਗਪਗ ਤੈਅ * ਤਰਨ ਤਾਰਨ ’ਚ ਟਿਕਟ ਹਾਸਿਲ ਕਰਨ ਲਈ ਰਾਜਬੀਰ ਸਿੰਘ ਭੁੱਲਰ, ਲਾਲੀ ਢਾਲਾ, ਕਰਨ ਬੁਰਜ ਅਤੇ ਮਨਿੰਦਰਪਾਲ ਸਿੰਘ ਪਲਾਸੌਰ ਦੌੜ ’ਚ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਸਾਲ 2027 ਦੇ ਸ਼ੁਰੂ ਵਿਚ ਹੀ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹਾ ਤਰਨ ਤਾਰਨ ਵਿਚ ਚਾਰ ਵਿਧਾਨ ਸਭਾ ਹਲਕੇ ਪੈਂਦੇ ਹਨ, ਜਿੰਨਾਂ ਵਿਚ ਪੱਟੀ, ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਦੇ ਹਲਕੇ ਹਨ। ਇਨ੍ਹਾਂ ਚੋਣਾਂ ਵਿਚ ਟਿਕਟ ਹਾਸਲ ਕਰਨ ਦੇ ਚਾਹਵਾਨ ਕਾਂਗਰਸੀ ਆਗੂਆਂ ਵਲੋਂ ਜ਼ੋਰ ਅਜਮਾਈ ਕੀਤੀ ਜਾ ਰਹੀ ਹੈ।

Ad Position 21
No active advertisement
ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ। ਤਰਨ ਤਾਰਨ ਤੋਂ ਕਾਂਗਰਸ ਦੀ ਟਿਕਟ ਹਾਸਿਲ ਕਰਨ ਦੇ ਚਾਹਵਾਨ ਰਾਜਬੀਰ ਸਿੰਘ ਭੁੱਲਰ, ਦਵਿੰਦਰ ਸਿੰਘ ਲਾਲੀ ਢਾਲਾ, ਕਰਨਬੀਰ ਸਿੰਘ ਬੁਰਜ ਅਤੇ ਮਨਿੰਦਰਪਾਲ ਸਿੰਘ ਪਲਾਸੌਰ। 20-11-2026
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਸਾਲ 2027 ਦੇ ਸ਼ੁਰੂ ਵਿਚ ਹੀ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹਾ ਤਰਨ ਤਾਰਨ ਵਿਚ ਚਾਰ ਵਿਧਾਨ ਸਭਾ ਹਲਕੇ ਪੈਂਦੇ ਹਨ, ਜਿੰਨਾਂ ਵਿਚ ਪੱਟੀ, ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਦੇ ਹਲਕੇ ਹਨ। ਇਨ੍ਹਾਂ ਚੋਣਾਂ ਵਿਚ ਟਿਕਟ ਹਾਸਲ ਕਰਨ ਦੇ ਚਾਹਵਾਨ ਕਾਂਗਰਸੀ ਆਗੂਆਂ ਵਲੋਂ ਜ਼ੋਰ ਅਜਮਾਈ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਤਰਨ ਤਾਰਨ ਫੇਰੀ ਦੌਰਾਨ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਕਿ ਇਸ ਵਾਰ ਕਾਂਗਰਸੀ ਟਿਕਟ ਉਸ ਉਮੀਦਵਾਰ ਨੂੰ ਦਿੱਤੀ ਜਾਵੇਗੀ, ਜੋ ਜਿੱਤਣ ਦੀ ਸਮਰੱਥਾ ਰੱਖਦਾ ਹੋਵੇ। ਕਿਸੇ ਸਿਫਾਰਿਸ਼ੀ ਨੂੰ ਅੱਗੇ ਨਹੀਂ ਲਿਆਂਦਾ ਜਾਵੇਗਾ ਅਤੇ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ 10 ਤੋਂ 15 ਦਿਨ ਦੇ ਅੰਦਰ ਜਾਰੀ ਹੋਣ ਦੀ ਵੀ ਗੱਲ ਕਹੀ ਗਈ। ਧੜਿਆਂ ਵਿਚ ਵੰਡੀ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਦੀ ਟਿਕਟ ਹਾਸਲ ਕਰਨ ਲਈ ਪੱਟੀ, ਖਡੂਰ ਸਾਹਿਬ ਅਤੇ ਖੇਮਕਰਨ ਹਲਕੇ ਦੀ ਸਥਿਤੀ ਲਗਪਗ ਸਪੱਸ਼ਟ ਹੁੰਦੀ ਦਿਖਾਈ ਦੇ ਰਹੀ ਹੈ। ਜਦਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਟਿਕਟ ਹਾਸਲ ਕਰਨ ਦੇ ਚਾਹਵਾਨ ਬਹੁਤ ਸਾਰੇ ਕਾਂਗਰਸੀ ਆਗੂ ਦੌੜ ਵਿਚ ਲੱਗੇ ਹੋਏ ਹਨ ਅਤੇ ਆਪਣੇ ਅਕਾਵਾਂ ਤੱਕ ਟਿਕਟ ਲੈਣ ਲਈ ਪਹੁੰਚ ਕਰ ਰਹੇ ਹਨ। ਜੇਕਰ ਪੱਟੀ ਵਿਧਾਨ ਸਭਾ ਹਲਕੇ ਦੀ ਗੱਲ ਕਰੀਏ ਤਾਂ ਇਥੇ ਸਭ ਤੋਂ ਮਜ਼ਬੂਤ ਅਤੇ ਵੱਡੇ ਦਾਅਵੇਦਾਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਨਾਂਅ ਮੋਹਰਲੀ ਕਤਾਰ ਵਿਚ ਆਉਂਦਾ ਹੈ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਾਲ-ਨਾਲ ਚੰਨੀ ਧੜ੍ਹੇ ਵਿਚ ਚੰਗਾ ਅਧਾਰ ਰੱਖਦੇ ਹਨ ਅਤੇ ਹਲਕੇ ਵਿਚ ਵੀ ਉਨ੍ਹਾਂ ਦਾ ਵਧੀਆ ਰਸੂਖ ਵੇਖਣ ਨੂੰ ਮਿਲਦਾ ਹੈ। ਇਸ ਤੋਂ ਇਲਾਵਾ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਸੰਧੂ ਅਤੇ ਹਰਮਨ ਸਿੰਘ ਸੇਖੋਂ ਵੀ ਟਿਕਟ ਹਾਸਲ ਕਰਨ ਲਈ ਜ਼ੋਰ ਅਜਮਾਈ ਕਰ ਰਹੇ ਹਨ ਅਤੇ ਹਲਕੇ ਵਿਚ ਵਿਚਰ ਰਹੇ ਹਨ। ਖਡੂਰ ਸਾਹਿਬ ਹਲਕੇ ਵਿਚ ਵੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਟਿਕਟ ਮਿਲਣੀ ਵੀ ਲਗਪਗ ਤੈਅ ਮੰਨੀ ਜਾ ਰਹੀ ਹੈ। ਕਾਂਗਰਸੀ ਸੂਤਰਾਂ ਅਨੁਸਾਰ ਉਨ੍ਹਾਂ ਦਾ ਨਾਂਅ ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਜਾਣ ਵਾਲੀ ਪਹਿਲੀ ਸੂਚੀ ਵਿਚ ਆ ਸਕਦਾ ਹੈ, ਕਿਉਂਕਿ ਇਸ ਹਲਕੇ ਵਿਚ ਹੋਰ ਕੋਈ ਕੱਦਵਾਰ ਕਾਂਗਰਸੀ ਆਗੂ ਟਿਕਟ ਦੀ ਦੌੜ ਵਿਚ ਨਹੀਂ ਹੈ। ਖੇਮਕਰਨ ਹਲਕੇ ਵਿਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਸਥਿਤੀ ਵੀ ਕਾਂਗਰਸੀ ਟਿਕਟ ਹਾਸਲ ਕਰਨ ਵਾਲਿਆਂ ਵਿਚ ਸਭ ਤੋਂ ਮੋਹਰੀ ਕਤਾਰ ’ਚ ਹੈ। ਉਹ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਦੇ ਸਪੁੱਤਰ ਹਨ। ਗੁਰਚੇਤ ਸਿੰਘ ਭੁੱਲਰ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਦੇ ਸਪੁੱਤਰ ਸੁਖਪਾਲ ਸਿੰਘ ਭੁੱਲਰ ਨੂੰ ਖੇਮਕਰਨ ਹਲਕੇ ਤੋਂ ਟਿਕਟ ਦਿੱਤੀ ਗਈ ਸੀ। ਉਸ ਸਮੇਂ ਤੋਂ ਹੀ ਉਹ ਪਾਰਟੀ ਵਿਚ ਆਪਣੀ ਚੰਗੀ ਪੈਂਠ ਰੱਖਣ ਵਿਚ ਕਾਮਯਾਬ ਰਹੇ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮੌਕੇ ਇਸ ਹਲਕੇ ਤੋਂ ਵਿਧਾਇਕ ਵੀ ਚੁਣੇ ਗਏ ਸਨ। ਖੇਮਕਰਨ ਹਲਕੇ ਤੋਂ ਉਨ੍ਹਾਂ ਤੋਂ ਇਲਾਵਾ ਹੋਰ ਕੋਈ ਵੀ ਉਮੀਦਵਾਰ ਟਿਕਟ ਦਾ ਦਾਅਵੇਦਾਰ ਹੁੰਦਾ ਦਿਖਾਈ ਨਹੀਂ ਦੇ ਰਿਹਾ। ਸੁਖਪਾਲ ਸਿੰਘ ਭੁੱਲਰ ਹੀ ਖੇਮਕਰਨ ਹਲਕੇ ਦੇ ਮੁਖੀ ਆਗੂ ਵਜੋਂ ਵਿਚਰ ਰਹੇ ਹਨ ਅਤੇ ਕਾਫੀ ਸਮੇਂ ਤੋਂ ਹੀ ਉਨ੍ਹਾਂ ਵਲੋਂ ਆਪਣੀ ਚੋਣ ਮੁਹਿੰਮ ਵੀ ਸ਼ੁਰੂ ਕੀਤੀ ਹੋਈ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਤਾਂ ਇਥੇ ਕਾਂਗਰਸ ਪਾਰਟੀ ਦੀ ਟਿਕਟ ਹਾਸਲ ਕਰਨ ਵਾਲਿਆਂ ਦੀ ਸਥਿਤੀ ‘ਇਕ ਅਨਾਰ, ਸੌ ਬਿਮਾਰ’ ਵਰਗੀ ਹੈ। ਇਥੇ ਕਾਂਗਰਸ ਪਾਰਟੀ ਦੇ ਕਈ ਧੜਿਆਂ ਦੇ ਆਗੂ ਟਿਕਟ ਹਾਸਲ ਕਰਨ ਲਈ ਜ਼ੋਰ ਅਜਮਾਈ ਕਰ ਰਹੇ ਹਨ। ਸਭ ਤੋਂ ਮੋਹਰਲੀ ਕਤਾਰ ਵਿਚ ਨਾਂਅ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਆਉਂਦਾ ਹੈ। ਰਾਜਬੀਰ ਸਿੰਘ ਭੁੱਲਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਤੀ ਨਜ਼ਦੀਕੀਆਂ ਵਿਚੋਂ ਇਕ ਹੋਣ ਦੇ ਨਾਲ ਨਾਲ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕੇਂਦਰੀ ਕਾਂਗਰਸੀ ਲੀਡਰਸ਼ਿਪ ਨਾਲ ਚੰਗੇ ਸੰਬੰਧ ਰੱਖਦੇ ਹਨ। ਦੂਜਾ ਨਾਂਅ ਦਵਿੰਦਰ ਸਿੰਘ ਲਾਲੀ ਢਾਲਾ ਦਾ ਆਉਂਦਾ ਹੈ। ਲਾਲੀ ਢਾਲਾ ਮੌਜੂਦਾ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਕੁੜਮ ਹਨ। ਉਨ੍ਹਾਂ ਦਾ ਹਲਕੇ ਵਿਚ ਆਪਣਾ ਚੰਗਾ ਜਨ ਅਧਾਰ ਹੈ। ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਲਾਲੀ ਢਾਲਾ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿਚ ਨਿੱਤਰੇ ਸਨ ਅਤੇ ਉਨ੍ਹਾਂ ਨੇ ਇਸ ਸਮੇਂ 18014 ਵੋਟਾਂ ਪ੍ਰਾਪਤ ਕੀਤੀਆਂ ਸਨ। ਪ੍ਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਨੇ ਵੀ ਹਲਕੇ ਵਿਚ ਆਪਣੀ ਸਰਗਰਮੀ ਪੂਰੀ ਤਰ੍ਹਾਂ ਵਧਾ ਦਿੱਤੀ ਹੈ ਅਤੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਤਰਨ ਤਾਰਨ ਦੇ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਸਾਲ 2025 ਵਿਚ ਹੋਈ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਵਲੋਂ ਕਰਨਬੀਰ ਸਿੰਘ ਬੁਰਜ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ। ਉਸ ਸਮੇਂ ਪੰਜਾਬ ਦੀ ਸਾਰੀ ਕਾਂਗਰਸੀ ਲੀਡਰਸ਼ਿਪ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ ਵਿਚ ਕੁੱਦ ਪਈ ਸੀ ਪਰ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਆਪਣੀ ਜਮਾਨਤ ਵੀ ਨਹੀਂ ਬਚਾ ਸਕੇ ਸਨ ਅਤੇ ਸਿਰਫ 15078 ਵੋਟਾਂ ਹਾਸਲ ਕਰਕੇ ਚੌਥੇ ਨੰਬਰ ’ਤੇ ਆਏ ਸਨ। ਕਰਨਬੀਰ ਸਿੰਘ ਬੁਰਜ ਦੁਬਾਰਾ ਟਿਕਟ ਹਾਸਲ ਕਰਨ ਲਈ ਜ਼ੋਰ ਅਜਮਾਈ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਗਜੈਕਟਿਵ ਮੈਂਬਰ ਮਨਿੰਦਰਪਾਲ ਸਿੰਘ ਪਲਾਸੌਰ ਵੀ ਟਿਕਟ ਦੇ ਦਾਅਵੇਦਾਰਾਂ ਵਿਚੋਂ ਇਕ ਹਨ। ਤਰਨ ਤਾਰਨ ਵਿਚ ਜ਼ਿਆਦਾਤਰ ਕਾਂਗਰਸੀ ਆਗੂਆਂ ਦੀ ਟਿਕਟ ਹਾਸਲ ਕਰਨ ਦੀ ਦੌੜ ਕਾਂਗਰਸ ਪਾਰਟੀ ਲਈ ਸਿਰਦਰਦੀ ਬਣ ਸਕਦੀ ਹੈ ਅਤੇ ਹਰ ਧੜਾ ਆਪਣੇ ਆਪਣੇ ਸਾਥੀ ਨੂੰ ਟਿਕਟ ਦਿਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਵੇਗਾ।
Ad Position 22
No active advertisement
ਪਿਛਲੀ ਖ਼ਬਰ ਖ਼ਜ਼ਾਨਾ ਮੰਤਰੀ ਵਲੋਂ ਰੈਵੀਨਿਊ ਪਟਵਾਰੀ ਯੂਨੀਅਨ ਤੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ
Ad Position 24