19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਖ਼ਜ਼ਾਨਾ ਮੰਤਰੀ ਵਲੋਂ ਰੈਵੀਨਿਊ ਪਟਵਾਰੀ ਯੂਨੀਅਨ ਤੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰੈਵੀਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ। ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ।

Ad Position 21
No active advertisement
ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰੈਵੀਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ। ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਯੂਨੀਅਨ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀ ਮੰਗ ਦੇ ਜਲਦੀ ਹੱਲ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗਾਂ ਦੌਰਾਨ ਦਿ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ਼ ਆਫ਼ ਏਡਿਡ ਸਕੂਲ ਫ਼ਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ, ਜਿਸ ਦੇ ਹੱਲ ਦਾ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਰੋਸਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰੀਂ ਸੀਜ਼ਨ ’ ਚ ਰੇਲਵੇ ਦੀ ਚਾਂਦੀ , ਮੁਸਾਫ਼ਰਾਂ ਦੀ ਗਿਣਤੀ 58 ਲੱਖ ਤੋਂ ਪਾਰ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਪੱਟੀ, ਖਡੂਰ ਸਾਹਿਬ ਅਤੇ ਖੇਮਕਰਨ ਹਲਕੇ ’ਚ ਉਮੀਦਵਾਰਾਂ ਦੀ ਸਥਿਤੀ ਲਗਪਗ ਸਪੱਸ਼ਟ * ਖਡੂਰ ਸਾਹਿਬ ਤ...
Ad Position 24