19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਤਿਉਹਾਰੀਂ ਸੀਜ਼ਨ ’ ਚ ਰੇਲਵੇ ਦੀ ਚਾਂਦੀ , ਮੁਸਾਫ਼ਰਾਂ ਦੀ ਗਿਣਤੀ 58 ਲੱਖ ਤੋਂ ਪਾਰ

ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ)-ਤਿਉਹਾਰੀਂ ਸੀਜ਼ਨ ਦੌਰਾਨ ਰੇਲ ਗੱਡੀਆਂ ਵਿਚ ਮੁਸਾਫ਼ਰਾਂ ਦੀ ਆਮਦ ਨੇ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਵਾਰ ਕਰੀਬ 58 ਲੱਖ ਲੋਕਾਂ ਨੇ ਫ਼ਿਰੋਜ਼ਪੁਰ ਮੰਡਲ ਰਾਹੀਂ ਰੇਲ ਸਫ਼ਰ ਕੀਤਾ, ਜਦਕਿ ਪਿਛਲੇ ਸਾਲ ਇਹ ਗਿਣਤੀ 49 ਲੱਖ ਦੇ ਕਰੀਬ ਸੀ।

Ad Position 21
No active advertisement
ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ)-ਤਿਉਹਾਰੀਂ ਸੀਜ਼ਨ ਦੌਰਾਨ ਰੇਲ ਗੱਡੀਆਂ ਵਿਚ ਮੁਸਾਫ਼ਰਾਂ ਦੀ ਆਮਦ ਨੇ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਵਾਰ ਕਰੀਬ 58 ਲੱਖ ਲੋਕਾਂ ਨੇ ਫ਼ਿਰੋਜ਼ਪੁਰ ਮੰਡਲ ਰਾਹੀਂ ਰੇਲ ਸਫ਼ਰ ਕੀਤਾ, ਜਦਕਿ ਪਿਛਲੇ ਸਾਲ ਇਹ ਗਿਣਤੀ 49 ਲੱਖ ਦੇ ਕਰੀਬ ਸੀ। ਵਧਦੀ ਭੀੜ ਦੇ ਮੱਦੇਨਜ਼ਰ ਰੇਲਵੇ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿਨ੍ਹਾਂ ਵਿਚ ਵਿਸ਼ੇਸ਼ ਰੇਲਗੱਡੀਆਂ ਚਲਾਉਣ, ਨਿਯਮਤ ਰੇਲਗੱਡੀਆਂ ਵਿਚ ਵਾਧੂ ਡੱਬੇ ਜੋੜਨ ਅਤੇ ਮੁਸਾਫ਼ਰਾਂ ਦੀ ਮੰਗ ਅਨੁਸਾਰ ਸੇਵਾਵਾਂ ਵਿਚ ਵਾਧਾ ਕਰਨ ਵਰਗੇ ਕਦਮ ਸ਼ਾਮਲ ਸਨ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਮੁਸਾਫ਼ਰਾਂ ਦੀ ਗਿਣਤੀ ਵਿਚ ਲਗਭਗ 9 ਲੱਖ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਧੇ ਦੇ ਬਾਵਜੂਦ ਮੰਡਲ ਵਲੋਂ ਮੁਸਾਫ਼ਰਾਂ ਨੂੰ ਸੁਰੱਖਿਅਤ, ਸੁਖਾਲਾ ਅਤੇ ਸੁਵਿਧਾਜਨਕ ਸਫ਼ਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਸਦਕਾ ਤਿਉਹਾਰੀਂ ਸੀਜ਼ਨ ਦੌਰਾਨ ਰੇਲ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੰਗ-ਬਿਰੰਗੇ ਸਜਾਵਟੀ ਫੁੱਲਾਂ ਨਾਲ ਕੀਤੀ ਅਲੌਕਿਕ ਸਜਾਵਟ ਵਿਦੇਸ਼ ਅਤੇ ਪਾਕਿ ਦੇ ਵੱ... ਅਗਲੀ ਖ਼ਬਰ ਖ਼ਜ਼ਾਨਾ ਮੰਤਰੀ ਵਲੋਂ ਰੈਵੀਨਿਊ ਪਟਵਾਰੀ ਯੂਨੀਅਨ ਤੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਮੀਟਿੰਗਾਂ
Ad Position 24