19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੰਗ-ਬਿਰੰਗੇ ਸਜਾਵਟੀ ਫੁੱਲਾਂ ਨਾਲ ਕੀਤੀ ਅਲੌਕਿਕ ਸਜਾਵਟ ਵਿਦੇਸ਼ ਅਤੇ ਪਾਕਿ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਹਜ਼ਾਰਾਂ ਸ਼ਰਧਾਲੂ

ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਾਹਿਬ ਦੇ ਸਭ ਪ੍ਰਵੇਸ਼ ਰਸਤਿਆਂ, ਡਿਉੜ੍ਹੀਆਂ, ਦੀਵਾਨ ਹਾਲ, ਸਰੋਵਰ, ਪਾਰਕ ਅਤੇ ਪ੍ਰਬੰਧਕੀ ਬਲਾਕ ਸਮੇਤ ਹਰ ਭਵਨ ਨੂੰ ਬਨਾਵਟੀ, ਮਹਿਕਦੇ ਅਤੇ ਰੰਗ ਬਿਰੰਗੇ ਫੁੱਲਾਂ ਸਜਾਇਆ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.

Ad Position 21
No active advertisement
ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਾਹਿਬ ਦੇ ਸਭ ਪ੍ਰਵੇਸ਼ ਰਸਤਿਆਂ, ਡਿਉੜ੍ਹੀਆਂ, ਦੀਵਾਨ ਹਾਲ, ਸਰੋਵਰ, ਪਾਰਕ ਅਤੇ ਪ੍ਰਬੰਧਕੀ ਬਲਾਕ ਸਮੇਤ ਹਰ ਭਵਨ ਨੂੰ ਬਨਾਵਟੀ, ਮਹਿਕਦੇ ਅਤੇ ਰੰਗ ਬਿਰੰਗੇ ਫੁੱਲਾਂ ਸਜਾਇਆ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐੱਸ. ਜੀ. ਪੀ. ਸੀ.) ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਸੰਗਤ ਦੇ ਸਹਿਯੋਗ ਨਾਲ ਮਨਾਏ ਜਾ ਰਹੇ 557ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਦੇ ਪਲਵਿੰਦਰ ਸਿੰਘ, ਹਰਮੀਤ ਸਿੰਘ, ਇੰਦਰਜੀਤ ਸਿੰਘ, ਅਮਰੀਕ ਸਿੰਘ, ਕੁਲਬੀਰ ਸਿੰਘ, ਕ੍ਰਿਕਟਰ ਮਹਿੰਦਰਪਾਲ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਦਾਸ, ਸੁਰਬੀਰ ਸਿੰਘ, ਤਜਿੰਦਰ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਜਗਮੀਤ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ ਅਤੇ ਚਰਨਦੀਪ ਸਿੰਘ ਵਲੋਂ ਗੁਰਦੁਆਰਾ ਸਾਹਿਬ ’ਚ ਬਨਾਵਟੀ ਅਤੇ ਖੁਸ਼ਬੁਦਾਰ ਫੁੱਲਾਂ ਨਾਲ ਦਿਲ ਖਿੱਚਵੀਂ ਸਜਾਵਟ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਵਲੋਂ ਇਸ ਵਾਰ ਗੁਰਦੁਆਰਾ ਸਾਹਿਬ ’ਚ ਰੰਗ-ਬਰੰਗੀਆਂ ਸਜਾਵਟੀ ਲਾਈਟਾਂ ਨਾਲ ਮਨਮੋਹਕ ਸਜਾਵਟ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿ ਦੇ ਸੂਬਾ ਖ਼ੈਬਰ ਪਖਤੂਨਖਵਾ, ਸਿੰਧ, ਲਹਿੰਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਬਲੋਚਿਸਤਾਨ ਅਤੇ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਸਿੰਘਾਪੁਰ ਆਦਿ ਤੋਂ ਵਿਸ਼ਾਲ ਗਿਣਤੀ ’ਚ ਸੰਗਤ ਸ੍ਰੀ ਨਨਕਾਣਾ ਸਾਹਿਬ ਪਹੁੰਚਣੀ ਸ਼ੁਰੂ ਹੋ ਗਈ ਹੈ। ਪ੍ਰਕਾਸ਼ ਪੁਰਬ ਮੌਕੇ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਭਾਰਤੀ ਯਾਤਰੂਆਂ ਲਈ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਜਾਰੀ ਕੀਤੀ ਗਈ ਯਾਤਰਾ ਦੀ ਸਮਾਂ ਸਾਰਨੀ ਮੁਤਾਬਿਕ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਭਾਰਤੀ ਜਥਾ 22 ਨਵੰਬਰ ਨੂੰ ਅਟਾਰੀ ਸਰਹੱਦ ਰਾਹੀਂ ਪੈਦਲ ਵਾਹਗਾ ਵਿਖੇ ਪਹੁੰਚੇਗਾ। ਉੱਥੋਂ ਯਾਤਰੂਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ। ਉੱਥੇ 23 ਨਵੰਬਰ ਨੂੰ ਯਾਤਰੂ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ ਅਤੇ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 25 ਨਵੰਬਰ ਨੂੰ ਜਥੇ ਨੂੰ ਭਾਰੀ ਸੁਰੱਖਿਆ ਹੇਠ ਹਸਨ ਅਬਦਾਲ ਲਈ ਰਵਾਨਾ ਕੀਤਾ ਜਾਵੇਗਾ ਅਤੇ ਰਸਤੇ ‘ਚ ਫਾਰੂਕਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰਵਾਏ ਜਾਣਗੇ। 26 ਨਵੰਬਰ ਨੂੰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੰਗਤ 27 ਨਵੰਬਰ ਨੂੰ ਯਾਤਰੂ ਰਾਤ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਠਹਿਰਨਗੇ। ਜਿੱਥੇ 28 ਨਵੰਬਰ ਨੂੰ ਕਬੱਡੀ ਮੈਚ ਕਰਵਾਇਆ ਜਾਵੇਗਾ ਅਤੇ 29 ਨਵੰਬਰ ਨੂੰ ਯਾਤਰੂ ਲਾਹੌਰ ਪਹੁੰਚ ਕੇ ਗੁਰਦੁਆਰਾ ਡੇਰਾ ਸਾਹਿਬ ਸਮੇਤ ਉੱਥੋਂ ਦੇ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। 29-30 ਨਵੰਬਰ ਨੂੰ ਲਾਹੌਰ ’ਚ ਰੁਕਣ ਦੇ ਬਾਅਦ ਇਕ ਦਸੰਬਰ ਨੂੰ ਜਥੇ ਦੀ ਭਾਰਤ ਵਾਪਸੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ ਭੇਤਭਰੀ ਹਾਲਤ ’ਚ ਮਿਲੀਆਂ ਵਿਆਹੁਤਾ ਤੇ ਨੌਜਵਾਨ ਦੀਆਂ ਲਾਸ਼ਾਂ ਅਗਲੀ ਖ਼ਬਰ ਤਿਉਹਾਰੀਂ ਸੀਜ਼ਨ ’ ਚ ਰੇਲਵੇ ਦੀ ਚਾਂਦੀ , ਮੁਸਾਫ਼ਰਾਂ ਦੀ ਗਿਣਤੀ 58 ਲੱਖ ਤੋਂ ਪਾਰ
Ad Position 24