ਡੀ.ਜੀ.ਪੀ ਤੇ ਮੁੱਖ ਸਕੱਤਰ ਸਰਕਾਰ ਦੇ ਸਿਆਸੀ ਏਜੰਡੇ ਤਹਿਤ ਪਾਰਟੀ ਵਰਕਰਾਂ ਵਾਂਗ ਕਰ ਰਹੇ ਹਨ ਕੰਮ -ਪਰਗਟ ਸਿੰਘ
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਨਿਰਪੱਖਤਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਡੀ.
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਗਟ ਸਿੰਘ। ਤਸਵੀਰ : ਗੁਰਿੰਦਰ ਸਿੰਘ
20-11-2026
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਨਿਰਪੱਖਤਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਡੀ.ਜੀ.ਪੀ ਗੌਰ ਵ ਯਾਦਵ ਅਤੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਦੀ ਬਜਾਏ ਸਿਆਸੀ ਏਜੰਡੇ ਤਹਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਵਾਂਗ ਕੰਮ ਕਰ ਰਹੇ ਹਨ। ਪਰਗਟ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਦੋਂ ਸੂਬੇ ਦੇ ਸਿਖਰਲੇ ਅਧਿਕਾਰੀ ਹੀ ਸਿਆਸੀ ਦਬਾਅ ਹੇਠ ਕੰਮ ਕਰਨ ਦੇ ਦੋਸ਼ਾਂ ਵਿਚ ਘਿਰੇ ਹੋਣ, ਤਾਂ ਆਮ ਜਨਤਾ ਨੂੰ ਨਿਰਪੱਖ ਨਿਆਂ ਅਤੇ ਸੁਰੱਖਿਆ ਦਾ ਭਰੋਸਾ ਕਿਵੇਂ ਮਿਲ ਸਕਦਾ ਹੈ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਸੂਬੇ ਵਿਚ ਪੁਲਿਸ ਅਤੇ ਪ੍ਰਸ਼ਾਸਨ ਦਾ ਕੰਮ ਕਿਸੇ ਸਿਆਸੀ ਪਾਰਟੀ ਦੇ ਹਿੱਤਾਂ ਦੀ ਰੱਖਿਆ ਕਰਨਾ ਨਹੀਂ, ਸਗੋਂ ਕਾਨੂੰਨ ਦੀ ਨਿਰਪੱਖ ਪਾਲਣਾ ਕਰਵਾਉਣਾ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।