ਅਸ਼ੀਰਵਾਦ ਸਕੀਮ ’ਚ ਕਰੋੜਾਂ ਦੇ ਘਪਲੇ ਦੀ ਸੀ. ਬੀ. ਆਈ. ਜਾਂਚ ਹੋਵੇ-ਸਾਂਪਲਾ
ਜਲੰਧਰ, 19 ਨਵੰਬਰ (ਸ਼ਿਵ )-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਦੀ ਆਸ਼ੀਰਵਾਦ (ਸ਼ਗਨ) ਸਕੀਮ ਵਿਚ ਸਾਹਮਣੇ ਆਏ ਕਰੋੜਾਂ ਰੁਪਏ ਦੇ ਕਥਿਤ ਘਪਲੇ ਦੀ ਸੀ. ਬੀ.
ਸ
ਸਾਨੀਆ ਮਿਰਜ਼ਾ
20-11-2026
ਜਲੰਧਰ, 19 ਨਵੰਬਰ (ਸ਼ਿਵ )-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਦੀ ਆਸ਼ੀਰਵਾਦ (ਸ਼ਗਨ) ਸਕੀਮ ਵਿਚ ਸਾਹਮਣੇ ਆਏ ਕਰੋੜਾਂ ਰੁਪਏ ਦੇ ਕਥਿਤ ਘਪਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਦਿੱਤੀ ਜਾਣ ਵਾਲੀ ਰਕਮ ਵਿਚ ਵੀ ਹੇਰਾਫੇਰੀ ਕਰਨਾ ਬੇਹੱਦ ਨਿੰਦਣਯੋਗ ਹੈ। ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੇ ਰਾਜ ’ਚ ਗਰੀਬਾਂ ਦੇ ਸ਼ਗਨ ਵੀ ਸੁਰੱਖਿਅਤ ਨਹੀਂ ਰਹੇ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 10 ਲਾਭਪਾਤਰੀਆਂ ਦੇ ਖਾਤਿਆਂ ਵਿਚ 57 ਵਾਰ ਰਕਮ ਟਰਾਂਸਫਰ ਕੀਤੀ ਗਈ। ਇਕ ਲਾਭਪਾਤਰੀ ਦੇ ਖਾਤੇ ’ਚ 13 ਐਂਟਰੀਆਂ, ਜਦਕਿ ਕੁਝ ਖਾਤਿਆਂ ਵਿਚ 8-8 ਵਾਰ ਰਕਮ ਪਾਈ ਗਈ। ਵਿਭਾਗੀ ਜਾਂਚ ਵਿਚ 62 ਕੇਸਾਂ ਵਿੱਚ ਗ਼ਲਤ ਅਦਾਇਗੀਆਂ ਸਾਹਮਣੇ ਆਈਆਂ ਹਨ। ਇਹ ਸਿਰਫ਼ ਪ੍ਰਸ਼ਾਸਨਿਕ ਗ਼ਲਤੀ ਨਹੀਂ, ਸਗੋਂ ਸਰਕਾਰੀ ਖ਼ਜ਼ਾਨੇ ਅਤੇ ਗਰੀਬ ਪਰਿਵਾਰਾਂ ਦੇ ਹੱਕਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।