19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰਕਾਸ਼ ਪੁਰਬ ਮੌਕੇ ਖ਼ੈਬਰ ਪਖਤੂਨਖਵਾ ਦੀ ਸਰਕਾਰ ਵਲੋਂ ਸੰਗਤ ਲਈ ਮੁਫ਼ਤ ਬੱਸਾਂ ਦੇ ਵਿਸ਼ੇਸ਼ ਪ੍ਰਬੰਧ

ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ’ਤੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਸਰਕਾਰ ਨੇ ਸਿੱਖ ਯਾਤਰੀਆਂ ਲਈ ਵਿਸ਼ੇਸ਼ ਸਹੂਲਤਾਂ ਦਾ ਐਲਾਨ ਕੀਤਾ ਹੈ। ਸੂਬਾਈ ਅਸੈਂਬਲੀ ਮੈਂਬਰ (ਐੱਮ.

Ad Position 21
No active advertisement
ਗੁਰਪਾਲ ਸਿੰਘ, ਬਾਬਰ ਜਲੰਧਰੀ। 20-11-2026
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ’ਤੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਸਰਕਾਰ ਨੇ ਸਿੱਖ ਯਾਤਰੀਆਂ ਲਈ ਵਿਸ਼ੇਸ਼ ਸਹੂਲਤਾਂ ਦਾ ਐਲਾਨ ਕੀਤਾ ਹੈ। ਸੂਬਾਈ ਅਸੈਂਬਲੀ ਮੈਂਬਰ (ਐੱਮ. ਪੀ. ਏ.) ਗੁਰਪਾਲ ਸਿੰਘ ਅਤੇ ਸਿੱਖ ਸੰਗਤ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਖ਼ੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਵਲੋਂ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਲਈ ਮੁਫ਼ਤ ਆਵਾਜਾਈ ਅਤੇ ਪੁਖ਼ਤਾ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਸ ਸੰਬੰਧੀ ‘ਅਜੀਤ’ ਨਾਲ ਲਾਹੌਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਬਾਬਰ ਜਲੰਧਰੀ ਨੇ ਦੱਸਿਆ ਕਿ ਸੂਬਾਈ ਸਰਕਾਰ ਦੇ ਔਕਾਫ਼, ਹੱਜ, ਧਾਰਮਿਕ ਅਤੇ ਘੱਟ-ਗਿਣਤੀ ਮਾਮਲਿਆਂ ਬਾਰੇ ਵਿਭਾਗ ਵਲੋਂ ਸਿੱਖ ਭਾਈਚਾਰੇ ਦੀ ਸਹੂਲਤ ਲਈ ਕੁੱਲ 9 ਵਿਸ਼ੇਸ਼ ਬੱਸਾਂ ਚਲਾਈਆਂ ਜਾ ਰਹੀਆਂ ਹਨ, ਜੋ ਸੰਗਤਾਂ ਨੂੰ ਬਿਲਕੁਲ ਮੁਫ਼ਤ ਗੁਰਧਾਮਾਂ ਦੇ ਦਰਸ਼ਨ ਕਰਵਾਉਣਗੀਆਂ। ਉਨ੍ਹਾਂ ਨੇ ਦੱਸਿਆ ਕਿ ਇਹ ਬੱਸਾਂ 21 ਨਵੰਬਰ ਨੂੰ ਸੂਬੇ ਦੇ ਮਿੰਗੋਰਾ, ਮਰਦਾਨ, ਪਿਸ਼ਾਵਰ, ਚਾਰਸੱਦਾ, ਦੀਵਾਨਾ ਬਾਬਾ ਅਤੇ ਪੀਰ ਬਾਬਾ ਸ਼ਹਿਰਾਂ ਤੋਂ ਰਵਾਨਾ ਹੋਣਗੀਆਂ, ਜਿਨ੍ਹਾਂ ਰਾਹੀਂ ਪਾਕਿ ਸੰਗਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ), ਗੁਰਦੁਆਰਾ ਸੱਚਾ ਸੌਦਾ ਅਤੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੇ ਦਰਸ਼ਨ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਾਹੀ ਪਰਿਵਾਰਾਂ ਅਤੇ ਵੱਡੇ ਸਰਦਾਰਾਂ ਦੇ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇਣ ਲਈ ਬਣਾਇਆ ਗਿਆ ਲਾਹੌਰ ਦਾ ਐਚੀਸਨ ਕਾਲਜ ਸਥਾਪ... ਅਗਲੀ ਖ਼ਬਰ ਸਿੰਧ ’ਚ 13 ਸਾਲਾ ਹਿੰਦੂ ਲੜਕੀ ਅਤੇ ਇਕ ਵਿਦਿਆਰਥੀ ਦਾ ਧਰਮ ਪਰਿਵਰਤਨ
Ad Position 24