ਪੁਲ ਡਿੱਗਣ ਦੀ ਘਟਨਾ ਨੇ ਖੋਲ੍ਹੀ ਸਰਕਾਰੀ ਵਿਭਾਗਾਂ ਦੀ ਪੋਲ੍ਹ-ਕਲੇਰ
ਚੰਡੀਗੜ੍ਹ, 19 ਨਵੰਬਰ (ਪ੍ਰੋ:ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਭਾਖੜਾ ਨਹਿਰ ਉੱਪਰ ਪੁਲ ਡਿੱਗਣ ਦੀ ਘਟਨਾ ਲਈ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨ. ਐੱਚ.
ਚੰਡੀਗੜ੍ਹ, 19 ਨਵੰਬਰ (ਪ੍ਰੋ:ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਭਾਖੜਾ ਨਹਿਰ ਉੱਪਰ ਪੁਲ ਡਿੱਗਣ ਦੀ ਘਟਨਾ ਲਈ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨ. ਐੱਚ. ਏ. ਆਈ.) ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਜਵਾਬਦੇਹ ਠਹਿਰਾਉਂਦਿਆਂ ਕਿਹਾ ਕਿ ਇਸ ਮਾਮਲੇ ਵਿਚ ਸਿੰਚਾਈ ਵਿਭਾਗ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲ ਡਿੱਗਣ ਦੀ ਘਟਨਾ ਨੇ ਸਰਕਾਰੀ ਵਿਭਾਗਾਂ ਦੀ ਨਿਗਰਾਨੀ ਅਤੇ ਰੱਖ-ਰਖਾਅ ਪ੍ਰਣਾਲੀ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦੀ। ਐਡਵੋਕੇਟ ਕਲੇਰ ਨੇ ਕਿਹਾ ਕਿ ਐੱਨ. ਐੱਚ. ਏ. ਆਈ. ਅਤੇ ਸਿੰਚਾਈ ਵਿਭਾਗ ਵਿਚਕਾਰ ਪੁਲਾਂ ਦੀ ਸੁਰੱਖਿਆ ਅਤੇ ਰੱਖ-ਰਖਾਅ ਸਬੰਧੀ ਤਾਲਮੇਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ।