19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੁਪਰੀਮ ਕੋਰਟ ਤੋਂ ਆਜ਼ਮ ਖ਼ਾਨ ਨੂੰ ਵੱਡੀ ਰਾਹਤ ਸਰਬਉੱਚ ਅਦਾਲਤ ਨੇ ਅੰਤਰਿਮ ਜ਼ਮਾਨਤ ਖ਼ਿਲਾਫ਼ ਈ.ਡੀ. ਦੀ ਪਟੀਸ਼ਨ ਕੀਤੀ ਖਾਰਜ

ਨਵੀਂ ਦਿੱਲੀ, 19 ਨਵੰਬਰ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ਸਮਾਜਵਾਦੀ ਪਾਰਟੀ ਆਗੂ ਆਜਮ ਖਾਨ ਨੂੰ ਵੱਡੀ ਰਾਹਤ ਦਿੰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
No active advertisement
ਅਜੀਤ ਡੈਸਕ 20-11-2026
ਨਵੀਂ ਦਿੱਲੀ, 19 ਨਵੰਬਰ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ਸਮਾਜਵਾਦੀ ਪਾਰਟੀ ਆਗੂ ਆਜਮ ਖਾਨ ਨੂੰ ਵੱਡੀ ਰਾਹਤ ਦਿੰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਮਾਜਵਾਦੀ ਪਾਰਟੀ ਆਗੂ ਨੂੰ ਮਨੀ ਲਾਂਡ੍ਰਿੰਗ ਮਾਮਲੇ ’ਚ ਇਲਾਹਾਬਾਦ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ ਈ.ਡੀ. ਨੇ ਉਸ ਖ਼ਿਲਾਫ਼ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ’ਚ ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪੀ.ਬੀ. ਵਗਲੇ ਦੇ ਬੈਂਚ ਨੇ ਇਸ ਆਧਾਰ ’ਤੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਇਹ ਸਿਰਫ਼ ਇਕ ਅੰਤਰਿਮ ਜ਼ਮਾਨਤ ਹੈ। ਬੈਂਚ ਨੇ ਕਿਹਾ ਕਿ ਹਾਈ ਕੋਰਟ ਦੀ ਰਾਇ ਪਹਿਲੀ ਨਜ਼ਰੇ ਹੈ ਅਤੇ ਇਸਦਾ ਅੰਤਿਮ ਫ਼ੈਸਲੇ ’ਤੇ ਕੋਈ ਅਸਰ ਨਹੀਂ ਪੈਣਾ ਚਾਹੀਦਾ। ਇਸ ਮਾਮਲੇ ’ਚ ਈ.ਡੀ. ਵਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਹਾਈ ਕੋਰਟ ਵਲੋਂ ਅੰਤਰਿਮ ਜ਼ਮਾਨਤ ਦਿੰਦੇ ਸਮੇਂ ਈ.ਡੀ. ਗ੍ਰਿਫ਼ਤਾਰੀ ਦਾ ਆਧਾਰ ਨਾ ਦੱਸੇ ਜਾਣ ਦਾ ਹਵਾਲਾ ਦਿੰਦਿਆਂ ਹਾਈ ਕੋਰਟ ਦੇ ਤਰੀਕੇ ’ਤੇ ਸਵਾਲ ਉਠਾਏ। ਹਾਲਾਂਕਿ ਬੈਂਚ ਨੇ ਇਸ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਨੇ 17 ਨਵੰਬਰ 2026 ਨੂੰ ਮਨੀ ਲਾਂਡ੍ਰਿੰਗ ਮਾਮਲੇ ’ਚ ਆਜਮ ਖਾਨ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ।
Ad Position 22
No active advertisement
ਪਿਛਲੀ ਖ਼ਬਰ 12 ਸਾਲਾਂ ’ਚ ਭਾਰਤ ਦੀ ਅਰਥਵਿਵਸਥਾ ਦੀ ਤਸਵੀਰ ਬਦਲੀ-ਮੋਦੀ ਅਗਲੀ ਖ਼ਬਰ ਵਿਸ਼ਵ ਵਿਵਸਥਾ ਲਈ ਭਾਰਤ ਤੇ ਜਪਾਨ ਸਹਿਯੋਗ ਜ਼ਰੂਰੀ ਦੋਵੇਂ ਦੇਸ਼ ਰੱਖਿਆ ਤੇ ਸਮੁੰਦਰੀ ਸਹਿਯੋਗ ਵਧਾਉਣ ’ਤੇ ਸਹਿਮਤ, ਟੋਕੀਓ...
Ad Position 24