ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ 24 ਦਸੰਬਰ ਤੱਕ ਵਧਾਈ
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਇਕ ਵਾਰ ਫਿਰ ਭਾਰਤੀ ਜਹਾਜ਼ਾਂ ਦੇ ਆਪਣੇ ਹਵਾਈ ਖੇਤਰ ’ਚੋਂ ਲੰਘਣ ’ਤੇ ਲੱਗੀ ਪਾਬੰਦੀ ਨੂੰ ਵਧਾ ਦਿੱਤਾ ਹੈ। ਇਸ ਨਵੇਂ ਫ਼ੈਸਲੇ ਮੁਤਾਬਿਕ ਹੁਣ ਭਾਰਤੀ ਜਹਾਜ਼ਾਂ ਨੂੰ 24 ਦਸੰਬਰ ਤੱਕ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਇਕ ਵਾਰ ਫਿਰ ਭਾਰਤੀ ਜਹਾਜ਼ਾਂ ਦੇ ਆਪਣੇ ਹਵਾਈ ਖੇਤਰ ’ਚੋਂ ਲੰਘਣ ’ਤੇ ਲੱਗੀ ਪਾਬੰਦੀ ਨੂੰ ਵਧਾ ਦਿੱਤਾ ਹੈ। ਇਸ ਨਵੇਂ ਫ਼ੈਸਲੇ ਮੁਤਾਬਿਕ ਹੁਣ ਭਾਰਤੀ ਜਹਾਜ਼ਾਂ ਨੂੰ 24 ਦਸੰਬਰ ਤੱਕ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਪਾਕਿਸਤਾਨ ਏਅਰਪੋਰਟਸ ਅਥਾਰਿਟੀ ਨੇ ਅੱਜ ਨੋਟਿਸ ਟੂ ਏਅਰਮੈਨ (ਨੋਟਮ) ਜਾਰੀ ਕਰਕੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਫ਼ੈਸਲੇ ਤੋਂ ਬਾਅਦ ਭਾਰਤੀ ਜਹਾਜ਼ਾਂ ਲਈ ਪਾਕਿ ਦੇ ਏਅਰਸਪੇਸ ’ਤੇ ਲੱਗੀ ਰੋਕ ਇਕ ਮਹੀਨਾ ਹੋਰ ਜਾਰੀ ਰਹੇਗੀ।