20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਮ੍ਰਿਤਸਰ ਬੀ.ਆਰ.ਟੀ.ਐੱਸ. ਦੀਆਂ 95 ਬੱਸਾਂ ਗੋਦਾਮਾਂ ’ਚ ਖਾ ਰਹੀਆਂ ਨੇ ਧੂੜ * 600 ਕਰੋੜ ਦੀ ਯੋਜਨਾ ’ਤੇ ਹਾਈ ਕੋਰਟ ਨੇ ਚੁੱਕੇ ਸਵਾਲ * 10 ਸਾਲ ਚੱਲਣ ਮਗਰੋਂ ਪ੍ਰਾਜੈਕਟ ਬੰਦ ਕਰਨ ਦੀ ਤਿਆਰੀ ’ਤੇ ਇਤਰਾਜ਼

ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ) –ਅੰਮ੍ਰਿਤਸਰ ਵਿਚ ਲੋਕਾਂ ਨੂੰ ਬਿਹਤਰ ਜਨਤਕ ਆਵਾਜਾਈ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਬੱਸ ਰੈਪਿਡ ਟਰਾਂਜ਼ਿਟ ਸਿਸਟਮ (ਬੀ. ਆਰ.

Ad Position 21
No active advertisement
ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ) –ਅੰਮ੍ਰਿਤਸਰ ਵਿਚ ਲੋਕਾਂ ਨੂੰ ਬਿਹਤਰ ਜਨਤਕ ਆਵਾਜਾਈ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਬੱਸ ਰੈਪਿਡ ਟਰਾਂਜ਼ਿਟ ਸਿਸਟਮ (ਬੀ.ਆਰ.ਟੀ.ਐਸ.) ਯੋਜਨਾ ਦੀ ਬਦਹਾਲੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਿਆ ਹੈ। ਇਸ ਪ੍ਰੋਜੈਕਟ ਤਹਿਤ ਖ਼ਰੀਦੀਆਂ ਗਈਆਂ 95 ਬੱਸਾਂ ਕਥਿਤ ਤੌਰ ’ਤੇ ਗੋਦਾਮ ਵਿਚ ਖੜ੍ਹੀਆਂ ਹਨ ਅਤੇ ਇਨ੍ਹਾਂ ਦੀ ਵਰਤੋਂ ਨਹੀਂ ਕੀਤੀ ਜਾ ਰਹੀ। ਕਰੀਬ 600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰਾਜੈਕਟ ਨੂੰ ਬੰਦ ਕਰਨ ਦੀ ਤਜਵੀਜ਼ ’ਤੇ ਵੀ ਸਵਾਲ ਖੜ੍ਹੇ ਕੀਤੇ ਗਏ ਹਨ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਸਾਹਮਣੇ ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਦੱਸਿਆ ਗਿਆ ਕਿ ਪ੍ਰਾਜੈਕਟ ਦੀਆਂ ਸਾਰੀਆਂ 95 ਬੱਸਾਂ ਗੋਦਾਮ ਵਿਚ ਖੜ੍ਹੀਆਂ ਹਨ।ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਇਨ੍ਹਾਂ ਬੱਸਾਂ ਦੀ ਵਰਤੋਂ ਆਮ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਦੇਣ ਲਈ ਕੀਤੀ ਜਾ ਸਕਦੀ ਹੈ। ਜਨਤਕ ਪੈਸੇ ਨਾਲ ਖ਼ਰੀਦੇ ਗਏ ਸਾਧਨਾਂ ਨੂੰ ਇਸ ਤਰ੍ਹਾਂ ਬੇਕਾਰ ਛੱਡਣਾ ਉਚਿਤ ਨਹੀਂ ਹੈ। ਜਨਹਿੱਤ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਬੀ.ਆਰ.ਟੀ.ਐਸ. ਪ੍ਰਾਜੈਕਟ ’ਤੇ ਕਰੀਬ 600 ਕਰੋੜ ਰੁਪਏ ਖ਼ਰਚ ਕੀਤੇ ਗਏ ਸਨ ਅਤੇ ਲਗਭਗ 10 ਸਾਲ ਤੱਕ ਚੱਲਣ ਮਗਰੋਂ ਹੁਣ ਇਸ ਨੂੰ ਬਿਨਾਂ ਕਿਸੇ ਠੋਸ ਅਤੇ ਵਾਜਬ ਕਾਰਨ ਦੇ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਅਜਿਹਾ ਕਰਨ ਨਾਲ ਸਰਕਾਰੀ ਖ਼ਜ਼ਾਨੇ ਵਿਚੋਂ ਖ਼ਰਚ ਕੀਤੀ ਗਈ ਵੱਡੀ ਰਕਮ ਬੇਕਾਰ ਹੋ ਸਕਦੀ ਹੈ ਅਤੇ ਆਮ ਲੋਕਾਂ ਨੂੰ ਵੀ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਪੰਜਾਬ ਸਰਕਾਰ ਵਲੋਂ ਫ਼ਿਲਹਾਲ ਬੀ.ਆਰ.ਟੀ.ਐਸ. ਪ੍ਰੋਜੈਕਟ ਨੂੰ ਬੰਦ ਕਰਨ ਦੀ ਤਜਵੀਜ਼ ਮੁਲਤਵੀ ਕਰ ਦਿੱਤੀ ਗਈ ਹੈ। ਸੂਬੇ ਦੇ ਐਡਵੋਕੇਟ ਜਨਰਲ ਨੇ ਇਸ ਸਬੰਧੀ ਹਾਈ ਕੋਰਟ ਨੂੰ ਜਾਣੂ ਕਰਵਾਇਆ ਸੀ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਸਰਕਾਰ ਦੇ ਵਕੀਲ ਨੇ ਜਵਾਬ ਦਾਖ਼ਲ ਕਰਨ ਲਈ ਲੋੜੀਂਦੇ ਨਿਰਦੇਸ਼ ਲੈਣ ਵਾਸਤੇ ਸਮਾਂ ਮੰਗਿਆ। ਇਸ ’ਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਤੈਅ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਕੱਲ੍ਹ ਅਟਾਰੀ-ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਨੂੰ ਮਿ... ਅਗਲੀ ਖ਼ਬਰ ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ 24 ਦਸੰਬਰ ਤੱਕ ਵਧਾਈ
Ad Position 24