20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਆਮਦ ਲਈ ਸੀ.ਆਈ.ਐੱਸ.ਐੱਫ. ਤੋਂ ਮੰਗੀ ਸਹਾਇਤਾ * ਸਥਾਨਕ ਪੁਲਿਸ ਨੂੰ ਸੁਰੱਖਿਆ ਦੇ ਹੁਕਮ ਨਹੀਂ ਮਿਲੇ * ਰਾਜਾਸਾਂਸੀ ਹਵਾਈ ਅੱਡੇ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਸਪੱਸ਼ਟਤਾ

ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਤੋਂ ਪੰਜਾਬ ਆਮਦ ਅਤੇ ਵਾਪਸੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦਾ ਮਾਮਲਾ ਚਰਚਾ ਵਿਚ ਆ ਗਿਆ ਹੈ। ਪੰਜਾਬ ਪੁਲਿਸ ਵਲੋਂ ਉਸ ਦੀ ਆਵਾਜਾਈ ਦੌਰਾਨ ਸੁਰੱਖਿਆ ਪ੍ਰਬੰਧਾਂ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.

Ad Position 21
No active advertisement
ਅਜੀਤ ਡੈਸਕ 21-11-2026
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਤੋਂ ਪੰਜਾਬ ਆਮਦ ਅਤੇ ਵਾਪਸੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦਾ ਮਾਮਲਾ ਚਰਚਾ ਵਿਚ ਆ ਗਿਆ ਹੈ। ਪੰਜਾਬ ਪੁਲਿਸ ਵਲੋਂ ਉਸ ਦੀ ਆਵਾਜਾਈ ਦੌਰਾਨ ਸੁਰੱਖਿਆ ਪ੍ਰਬੰਧਾਂ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐੱਸ.ਐੱਫ.) ਦੇ ਏਅਰਪੋਰਟ ਸਿਕਿਉਰਿਟੀ ਗਰੁੱਪ (ਏ.ਐੱਸ.ਜੀ.) ਤੋਂ ਸਹਿਯੋਗ ਮੰਗਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਸਤਾਵੇਜ਼ ਰਾਹੀਂ ਡਿਬਰੂਗੜ੍ਹ, ਦਿੱਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ’ਤੇ ਅੰਮ੍ਰਿਤਪਾਲ ਸਿੰਘ ਦੀ ਆਮਦ ਅਤੇ ਰਵਾਨਗੀ ਸਮੇਂ ਸੀ.ਆਈ.ਐੱਸ.ਐੱਫ. ਦੀ ਸਹਾਇਤਾ ਮੰਗੀ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ‘ਹਾਈ ਰਿਸਕ ਕੈਦੀ’ ਦਰਸਾਉਂਦਿਆਂ ਉਸ ਦੀ ਹਵਾਈ ਯਾਤਰਾ ਸੰਬੰਧੀ ਪ੍ਰਬੰਧ ਹਵਾਈ ਅੱਡੇ ਤੇ ਸੀ. ਆਈ. ਐੱਸ. ਐੱਫ. ਨੂੰ ਦਿੱਤਾ ਗਿਆ ਹੈ। ਇਸ ਅਨੁਸਾਰ ਉਸ ਨੇ ਡਿਬਰੂਗੜ੍ਹ ਤੋਂ ਦਿੱਲੀ 21 ਨਵੰਬਰ ਨੂੰ ਦਿੱਲੀ ਤੋਂ ਅੰਮ੍ਰਿਤਸਰ ਪਹੁੰਚਣਾ ਹੈ ਅਤੇ ਉਸੇ ਦਿਨ ਸ਼ਾਮ ਨੂੰ ਵਾਪਸ ਦਿੱਲੀ ਜਾਣਾ ਹੈ। ਇਸ ਤੋਂ ਬਾਅਦ 22 ਨਵੰਬਰ ਨੂੰ ਦਿੱਲੀ ਤੋਂ ਡਿਬਰੂਗੜ੍ਹ ਵਾਪਸੀ ਦਾ ਪ੍ਰੋਗਰਾਮ ਦਰਜ ਹੈ। ਇਸ ਸੰਬੰਧੀ ਜਦੋਂ ਅੰਮ੍ਰਿਤਸਰ ਹਵਾਈ ਅੱਡੇ ਦੀ ਏ.ਸੀ.ਪੀ. ਮੈਡਮ ਸਪਿੰਦਰ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਹਵਾਈ ਅੱਡੇ ’ਤੇ ਆਉਣ ਸੰਬੰਧੀ ਸੂਚਨਾ ਤਾਂ ਹੈ ਪਰ ਉਸ ਦੀ ਸੁਰੱਖਿਆ ਨੂੰ ਲੈ ਕੇ ਉੱਚ ਅਧਿਕਾਰੀਆਂ ਵਲੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਵਿਸ਼ੇਸ਼ ਹਦਾਇਤ ਜਾਂ ਆਦੇਸ਼ ਜਾਰੀ ਨਹੀਂ ਕੀਤੇ ਗਏ। ਇਸੇ ਤਰ੍ਹਾਂ ਹਵਾਈ ਅੱਡਾ ਪੁਲਿਸ ਥਾਣੇ ਦੇ ਮੁਖੀ ਐੱਸ.ਐੱਚ.ਓ. ਰਾਜੇਸ਼ ਕੁਮਾਰ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੀ ਆਮਦ ਬਾਰੇ ਜਾਣਕਾਰੀ ਹੈ ਪਰ ਸੁਰੱਖਿਆ ਪ੍ਰਬੰਧਾਂ ਸੰਬੰਧੀ ਉੱਚ ਅਧਿਕਾਰੀਆਂ ਵਲੋਂ ਹੁਣ ਤੱਕ ਕੋਈ ਵਿਸ਼ੇਸ਼ ਆਦੇਸ਼ ਪ੍ਰਾਪਤ ਨਹੀਂ ਹੋਏ। ਇੱਥੇ ਸਵਾਲ ਇਹ ਪੈਦਾ ਹੁੰਦਾ ਹੈ ਕਿ ਜਦੋਂ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਆਵਾਜਾਈ ਨੂੰ ਲੈ ਕੇ ਤਿੰਨ ਹ ਵਾਈ ਅੱਡਿਆਂ ’ਤੇ ਸੀ.ਆਈ.ਐੱਸ.ਐੱਫ. ਤੋਂ ਸਹਾਇਤਾ ਮੰਗੀ ਗਈ ਹੈ ਤਾਂ ਫਿਰ ਰਾਜਾਸਾਂਸੀ ਹਵਾਈ ਅੱਡੇ ਦੇ ਸਥਾਨਕ ਪੁਲਿਸ ਅਧਿਕਾਰੀਆਂ ਤੱਕ ਸੁਰੱਖਿਆ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਹਦਾਇਤਾਂ ਕਿਉਂ ਨਹੀਂ ਪਹੁੰਚੀਆਂ ? ਸੀ.ਆਈ.ਐੱਸ.ਐੱਫ. ਨੂੰ ਸਹਾਇਤਾ ਲਈ ਪੱਤਰ ਭੇਜੇ ਜਾਣ ਅਤੇ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਹਾਲੇ ਤੱਕ ਕੋਈ ਵਿਸ਼ੇਸ਼ ਆਦੇਸ਼ ਨਾ ਮਿਲਣ ਵਿਚਕਾਰ ਤਾਲਮੇਲ ਦੀ ਸਥਿਤੀ ਵੀ ਸਪੱਸ਼ਟ ਹੋਣੀ ਬਾਕੀ ਹੈ। ਹੁਣ ਦੇਖਣਾ ਹੋਵੇਗਾ ਕਿ ਸੰਸਦ ਮੈਂਬਰ ਦੀ 21 ਨਵੰਬਰ ਨੂੰ ਆਮਦ ਅਤੇ ਉਸੇ ਦਿਨ ਰਵਾਨਗੀ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਸੁਰੱਖਿਆ ਦੇ ਕੀ ਪ੍ਰਬੰਧ ਕੀਤੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ 8ਵੀਂ, 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਪ੍ਰੈਕਟੀਕਲ ਤੇ ਸਾਲਾਨਾ ਲਿਖਤੀ ਪ੍ਰੀਖਿਆਵਾਂ ਦਾ ਐਲਾਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਕੱਲ੍ਹ ਅਟਾਰੀ-ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਨੂੰ ਮਿ...
Ad Position 24