ਯੋਗੀ ਆਦਿੱਤਿਆਨਾਥ ਦੀ ਮਾਂ ਦਾ ਦਿਹਾਂਤ
ਪੌੜੀ ਗੜ੍ਹਵਾਲ/ਲਖਨਊ, 20 ਨਵੰਬਰ (ਪੀ. ਟੀ.
ਪੌੜੀ ਗੜ੍ਹਵਾਲ/ਲਖਨਊ, 20 ਨਵੰਬਰ (ਪੀ.ਟੀ.ਆਈ.)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਸ਼ੁੱਕਰਵਾਰ ਨੂੰ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ’ਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਵਿਚ ਦਿਹਾਂਤ ਹੋ ਗਿਆ। ਉਹ 91 ਸਾਲਾਂ ਦੇ ਸਨ। ਉਨ੍ਹਾਂ ਦੇ ਜੱਦੀ ਪਿੰਡ ਪੰਚੂਰ ਦੇ ਵਸਨੀਕਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 10:45 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪੰਚੂਰ ਗ੍ਰਾਮ ਸਭਾ ਦੇ ਇੱਕ ਮੈਂਬਰ ਨੇ ਦੱਸਿਆ ਕਿ ਸਾਵਿਤਰੀ ਦੇਵੀ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਸਿਰਫ਼ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੀ ਪਛਾਣ ਪਾਉਂਦੇ ਸਨ। ਆਦਿਤਿਆਨਾਥ ਉੱਤਰ ਪ੍ਰਦੇਸ਼ ਵਿਚ ਇੱਕ ਜਨਤਕ ਸਮਾਗਮ ਵਿੱਚ ਮੌਜੂਦ ਸਨ ਜਦੋਂ ਉਨ੍ਹਾਂ ਨੂੰ ਆਪਣੀ ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲੀ। ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗੀ ਆਦਿਤਿਆਨਾਥ ਨਾਲ ਉਨ੍ਹਾਂ ਦੀ ਮਾਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਆਦਿਤਿਆਨਾਥ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਮਾਤਾ ਦੇ ਦਿਹਾਂਤ ‘ਤੇ ਆਪਣੀ ਸੰਵੇਦਨਾ ਪ੍ਰਗਟਾਈ। ਰੱਖਿਆ ਮੰਤਰੀ ਰਾਜਨਾਥ ਸਿੰਘ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਯੂ.ਪੀ. ਦੇ ਉਪ ਮੁੱਖ ਮੰਤਰੀਆਂ ਕੇਸ਼ਵ ਪ੍ਰਸਾਦ ਮੌਰਿਆ ਨੇ ਵੀ ਦੁੱਖ ਪ੍ਰਗਟਾਇਆ।