20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਲੋਕਾਂ ਦੀਆਂ ਆਸਾਂ ਮੁਤਾਬਿਕ ਤਿਆਰ ਹੋਵੇਗਾ ਭਾਜਪਾ ਦਾ ਚੋਣ ਮਨੋਰਥ ਪੱਤਰ-ਅਵਿਨਾਸ਼ ਰਾਏ ਖੰਨਾ ਮੈਨੀਫੈਸਟੋ ਕਮੇਟੀ ਨੇ ਚੰਡੀਗੜ੍ਹ ਵਿਖੇ ਬੁੱਧੀਜੀਵੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੁਣੇ ਤੋਂ ਹੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵਲੋਂ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਵਰਗਾਂ ਦੀ ਰਾਏ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੁਣੇ ਤੋਂ ਹੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵਲੋਂ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਵਰਗਾਂ ਦੀ ਰਾਏ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਮੈਨੀਫੈਸਟੋ ਕਮੇਟੀ ਨੇ ਚੰਡੀਗੜ੍ਹ ਵਿਖੇ ਬੁੱਧੀਜੀਵੀਆਂ ਨਾਲ ਪਹਿਲੀ ਮੀਟਿੰਗ ਕੀਤੀ। ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ, ਸਾਬਕਾ ਰਾਜ ਸਭਾ ਮੈਂਬਰ ਅਤੇ ਮੈਨੀਫੈਸਟੋ ਕਮੇਟੀ ਦੇ ਕਨਵੀਨਰ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਪਾਰਟੀ ਦਾ ਚੋਣ ਮਨੋਰਥ ਪੱਤਰ ਲੋਕਾਂ ਦੀ ਰਾਏ ਅਤੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਦੇ ਬਿਹਤਰ ਭਵਿੱਖ, ਸੂਬੇ ਦੇ ਸਰਵਪੱਖੀ ਵਿਕਾਸ ਅਤੇ ਮੌਜੂਦਾ ਚੁਣੌਤੀਆਂ ਦੇ ਹੱਲ ਲਈ ਭਾਜਪਾ ਵਲੋਂ ਕੀਤੇ ਜਾਣ ਵਾਲੇ ਸੰਭਾਵੀ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਫ਼ਿਲਮ ਤੇ ਟੀ.ਵੀ ਐਕਟਰਜ਼ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਨਾਲ ਪੰਜਾਬੀ ਸਿਨੇਮੇ ਦੇ ਮੁੱਦਿਆਂ ’ਤੇ ਵਿਚਾਰ ਚਰਚਾ ਅਗਲੀ ਖ਼ਬਰ ਹੱਦਬੰਦੀ ਦਾ ਮੁੱਦਾ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦੇ ਹਾਂ, ਪਰ ਸਰਕਾਰ ਨੇ ਕੋਈ ਸੰਪਰਕ ਨਹੀਂ ਕੀਤਾ-ਕਾਂਗਰਸ
Ad Position 24