20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬੀ ਫ਼ਿਲਮ ਤੇ ਟੀ.ਵੀ ਐਕਟਰਜ਼ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਨਾਲ ਪੰਜਾਬੀ ਸਿਨੇਮੇ ਦੇ ਮੁੱਦਿਆਂ ’ਤੇ ਵਿਚਾਰ ਚਰਚਾ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮ ਅਤੇ ਟੀ. ਵੀ.

Ad Position 21
No active advertisement
ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮ ਅਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਨੇ ਪੰਜਾਬੀ ਸਿਨੇਮਾ ਦੇ ਮੁੱਦਿਆਂ ਅਤੇ ਭਲਾਈ ਬਾਰੇ ਚਰਚਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਇਹ ਮੀਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਿੰਨੂ ਢਿੱਲੋਂ ਦੀ ਅਗਵਾਈ ਹੇਠ ਹੋਈ। ਰੰਗ ਮੰਚ (ਥੀਏਟਰ) ਤੇ ਫ਼ਿਲਮਾਂ ਦੇ ਪ੍ਰਤਿਭਾਵਾਨ ਅਦਾਕਾਰ ਮਲਕੀਤ ਰੋਣੀ ਨੇ ਮੀਟਿੰਗ ਦੇ ਸ਼ੁਰੂਆਤ ਵਿਚ ਭਗਵੰਤ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬੀ ਫ਼ਿਲਮ ਅਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਇਕ ਅਜਿਹੀ ਸੰਸਥਾ ਹੈ ਜੋ ਪੰਜਾਬੀ ਭਾਸ਼ਾ, ਪੰਜਾਬੀ ਸਿਨੇਮਾ, ਕਲਾਕਾਰਾਂ ਦੀ ਭਲਾਈ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ। ਤੁਸੀਂ ਆਪ ਵੀ ਕਲਾਕਾਰਾਂ ਅਤੇ ਸਿਨੇਮਾ ਨੂੰ ਦਰਪੇਸ਼ ਮੁੱਦਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹੋ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਇਕ ਪੰਜਾਬੀ ਫਿਲਮ ਆਰਕਾਈਵ ਸਥਾਪਤ ਕਰਨ ਲਈ ਜਗ੍ਹਾ ਹੋਣੀ ਚਾਹੀਦੀ ਹੈ। ਇਸੇ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਅਦਾਕਾਰ ਬਿੰਨੂ ਢਿੱਲੋਂ ਨੇ ਵੀ ਪੰਜਾਬ ਵਿਚ ਇਕ ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ ਕਰਵਾਏ ਜਾਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਦਾ ਕਹਿਣਾ ਸੀ ਕਿ ਸਰਕਾਰ ਨੂੰ ਪੰਜਾਬੀ ਸਿਨੇਮਾ ਪੁਰਸਕਾਰ ਵੀ ਸਥਾਪਿਤ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬੀ ਕਲਾਕਾਰ ਉਨ੍ਹਾਂ ਨੂੰ ਪ੍ਰਾਪਤ ਕਰਨ ’ਤੇ ਮਾਣ ਮਹਿਸੂਸ ਕਰ ਸਕਣ। ਇਸ ਮੌਕੇ ਅਦਾਕਾਰ ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਬੀ.ਐਨ. ਸ਼ਰਮਾ, ਸ਼ਵਿੰਦਰ ਮਾਹਲ, ਮਲਕੀਤ ਰੌਣੀ, ਦੇਵ ਖਰੋੜ, ਸੁਨੀਤਾ ਧੀਰ ਤੋਂ ਇਲਾਵਾ ਭਾਰਤ ਭੂਸ਼ਣ ਵਰਮਾ, ਗੁਰਪ੍ਰੀਤ ਭੰਗੂ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਪੁਖਰਾਜ ਭੱਲਾ, ਬਲਜਿੰਦਰ ਕੌਰ, ਵਿਨੋਦ ਸ਼ਰਮਾ, ਡਾ: ਰਣਜੀਤ ਸ਼ਰਮਾ, ਡਾ. ਪੂਨਮ ਸੂਦ, ਪਰਮਜੀਤ ਭੰਗੂ, ਬਨਿੰਦਰ ਬੰਨੀ, ਭੁਪਿੰਦਰ ਬਰਨਾਲਾ, ਸੁਖਜੀਤ ਪੰਧੇਰ, ਨਵਦੀਪ ਸਿੰਘ ਆਦਿ ਵਲੋਂ ਸ਼ਮੂਲੀਅਤ ਕੀਤੀ ਗਈ। ਅੰਤ ’ਚ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਇਨ੍ਹਾਂ ਕਲਾਕਾਰਾਂ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋ ਰਹੀ ਹੈ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਮੈਂ ਵੀ ਤੁਹਾਡੇ ਵਰਗੇ ਕਲਾਕਾਰਾਂ ’ਚੋਂ ਇਕ ਹਾਂ ਅਤੇ ਮੈਂ ਪੰਜਾਬੀ ਸਿਨੇਮਾ ਅਤੇ ਪੰਜਾਬੀ ਸੱਭਿਆਚਾਰ ਨੂੰ ਬੁਲੰਦੀਆਂ ’ਤੇ ਲਿਜਾਣ ਵਿਚ ਕੋਈ ਕਸਰ ਨਹੀਂ ਛੱਡਾਂਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਨੂੰ ਪ੍ਰਧਾਨ ਤੇ ਅਹੁਦੇਦਾਰ ਚੁਣਨ ਦਾ ਕੋਈ ਨੈਤਿਕ ਅਧਿਕਾਰ ਨਹੀਂ-ਸਿਮਰਨਜੀਤ ਸਿੰਘ ਮਾਨ ਅਗਲੀ ਖ਼ਬਰ ਲੋਕਾਂ ਦੀਆਂ ਆਸਾਂ ਮੁਤਾਬਿਕ ਤਿਆਰ ਹੋਵੇਗਾ ਭਾਜਪਾ ਦਾ ਚੋਣ ਮਨੋਰਥ ਪੱਤਰ-ਅਵਿਨਾਸ਼ ਰਾਏ ਖੰਨਾ ਮੈਨੀਫੈਸਟੋ ਕਮੇਟੀ ਨੇ ਚੰਡੀ...
Ad Position 24