20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਚੋਣ ਮੈਨੀਫੈਸਟੋ ਤਿਆਰੀ ਸ਼ੁਰੂ

ਸੰਗਰੂਰ, 20 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਤਿਆਰ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਚੋਣ ਮੈਨੀਫੈਸਟੋ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਚੋਣ ਐਲਾਨ ਹੋਣ ਤੋਂ ਪਹਿਲਾਂ ਜਾਰੀ ਕਰ ਦਿੱਤਾ ਜਾਵੇਗਾ।

Ad Position 21
No active advertisement
ਪਰਮਿੰਦਰ ਸਿੰਘ ਢੀਂਡਸਾ ਤੇ ਇਕਬਾਲ ਸਿੰਘ ਝੂੰਦਾਂ 21-11-2026
ਸੰਗਰੂਰ, 20 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਤਿਆਰ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਚੋਣ ਮੈਨੀਫੈਸਟੋ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਚੋਣ ਐਲਾਨ ਹੋਣ ਤੋਂ ਪਹਿਲਾਂ ਜਾਰੀ ਕਰ ਦਿੱਤਾ ਜਾਵੇਗਾ। ਚੋਣ ਗੱਠਜੋੜ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਅਗਲੇ ਹਫਤੇ ਤੱਕ ਸਥਿਤੀ ਸਪਸ਼ਟ ਕਰ ਦਿੱਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਹਲਕਾ ਲਹਿਰਾਗਾਗਾ ਤੋਂ ਹੀ ਚੋਣ ਲੜਨਗੇ। ਉੱਧਰ ਵਾਰਿਸ ਪੰਜਾਬ ਦੇ ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿ ਚੋਣ ਮੈਨੀਫੈਸਟੋ ਉੱਤੇ ਕੰਮ ਚੱਲ ਰਿਹਾ ਹੈ ਅਤੇ 15 ਦਸੰਬਰ ਤੋਂ ਪਹਿਲਾਂ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੇਣ ਵੇਲੇ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 26 ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ’ਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ-ਚੀਮਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਨੂੰ ਪ੍ਰਧਾਨ ਤੇ ਅਹੁਦੇਦਾਰ ਚੁਣਨ ਦਾ ਕੋਈ ਨੈਤਿਕ ਅਧਿਕਾਰ ਨਹੀਂ-ਸਿਮਰਨਜੀਤ ਸਿੰਘ ਮਾਨ
Ad Position 24