ਕੇਂਦਰ ਸਰਕਾਰ ਨੇ 3 ਕਰੋਡ਼ ਪੰਜਾਬੀਆਂ ਦੇ ਹੱਕ ਦੇ ਫੰਡ ਰੋਕੇ-ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ )-‘ਆਪ’ ਸਰਕਾਰ ਨੇ ਆਪਣੇ ਯਤਨਾਂ ਅਤੇ ਸੁਚੱਜੇ ਵਿੱਤੀ ਪ੍ਰਬੰਧਨ ਰਾਹੀਂ ਪੰਜਾਬ ਦੇ ਮਾਲੀਏ ਨੂੰ ਦੁੱਗਣਾ ਕਰ ਦਿੱਤਾ ਹੈ, ਭਾਵੇਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 3 ਕਰੋੜ ਪੰਜਾਬੀਆਂ ਦੇ ਹੱਕ ਦੇ ਫ਼ੰਡ ਰੋਕੇ ਹੋਏ ਹਨ, ਜਿਨ੍ਹਾਂ ਵਿਚ ਪੇਂਡੂ ਵਿਕਾਸ ਫ਼ੰਡ (ਆਰ. ਡੀ.
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ )-‘ਆਪ’ ਸਰਕਾਰ ਨੇ ਆਪਣੇ ਯਤਨਾਂ ਅਤੇ ਸੁਚੱਜੇ ਵਿੱਤੀ ਪ੍ਰਬੰਧਨ ਰਾਹੀਂ ਪੰਜਾਬ ਦੇ ਮਾਲੀਏ ਨੂੰ ਦੁੱਗਣਾ ਕਰ ਦਿੱਤਾ ਹੈ, ਭਾਵੇਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 3 ਕਰੋੜ ਪੰਜਾਬੀਆਂ ਦੇ ਹੱਕ ਦੇ ਫ਼ੰਡ ਰੋਕੇ ਹੋਏ ਹਨ, ਜਿਨ੍ਹਾਂ ਵਿਚ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ) ਦੇ ਬਕਾਏ ਅਤੇ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ ਸ਼ਾਮਲ ਹਨ। ਭਾਜਪਾ ਪਹਿਲਾਂ ਜਾਣਬੁੱਝ ਕੇ ਪੰਜਾਬ ਦੇ ਬਣਦੇ ਵਿੱਤੀ ਸਰੋਤਾਂ ਨੂੰ ਰੋਕ ਕੇ ਪੰਜਾਬ ਨਾਲ ‘ਧੱਕਾ’ ਕਰਦੀ ਹੈ ਅਤੇ ਫਿਰ ਪੰਜਾਬ ਦੀ ਵਿੱਤੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੀ ਹੈ। ਇਨ੍ਹਾਂ ਵਿੱਤੀ ਪਾਬੰਦੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਲਗਾਤਾਰ ਵਿਤਕਰੇ ਦੇ ਬਾਵਜੂਦ, ਪੰਜਾਬ ਨੇ ਆਪਣੇ ਮਾਲੀਏ ਦੇ ਆਧਾਰ ਨੂੰ ਮਜ਼ਬੂਤ ਕੀਤਾ ਹੈ। ਇਹ ਸਰਕਾਰ ਦੀ ਵਿੱਤੀ ਅਨੁਸ਼ਾਸਨ, ਕੁਸ਼ਲ ਪ੍ਰਸ਼ਾਸਨ ਅਤੇ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।