20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੁਕੇਰੀਆਂ ਧਰਨੇ ਦੌਰਾਨ ਵਾਪਰੇ ਹਾਦਸੇ ਦੇ ਮਾਮਲੇ ’ਚ ਕਿਸਾਨਾਂ ’ਤੇ ਦਰਜ ਕੇਸ ਤੁਰੰਤ ਰੱਦ ਕੀਤਾ ਜਾਵੇ-ਡੱਲੇਵਾਲ ਗੰਨੇ ਦਾ ਉੱਚਿਤ ਭਾਅ ਦੇਣ ਤੇ ਬਕਾਇਆ ਵੀ ਫੌਰੀ ਜਾਰੀ ਕਰਨ ਦੀ ਮੰਗ-25 ਤੱਕ ਦੀ ਦਿੱਤੀ ਚਿਤਾਵਨੀ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਨੂੰ 25 ਨਵੰਬਰ ਤੱਕ ਦੀ ਚਿਤਾਵਨੀ ਦਿੰਦੇ ਹੋਏ ਜਿੱਥੇ ਮੁਕੇਰੀਆਂ ਕਿਸਾਨ ਧਰਨੇ ਦੌਰਾਨ ਵਾਪਰੇ ਹਾਦਸੇ ਦੇ ਮਾਮਲੇ ’ਚ ਕਿਸਾਨਾਂ ’ਤੇ ਦਰਜ ਕੀਤੇ ਕੇਸ ਨੂੰ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਗੰਨਾ ਉਤਪਾਦਕਾਂ ਦੀਆਂ ਮੰਗਾਂ ਮੰਨੇ ਜਾਣ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਜਸਵੀਰ ਸਿੰਘ ਸਿੱਧੂਪੁਰ, ਹਰਸੁਲਿੰਦਰ ਸਿੰਘ ਢਿੱਲੋਂ, ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਰੜਾ ਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਨੂੰ 25 ਨਵੰਬਰ ਤੱਕ ਦੀ ਚਿਤਾਵਨੀ ਦਿੰਦੇ ਹੋਏ ਜਿੱਥੇ ਮੁਕੇਰੀਆਂ ਕਿਸਾਨ ਧਰਨੇ ਦੌਰਾਨ ਵਾਪਰੇ ਹਾਦਸੇ ਦੇ ਮਾਮਲੇ ’ਚ ਕਿਸਾਨਾਂ ’ਤੇ ਦਰਜ ਕੀਤੇ ਕੇਸ ਨੂੰ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਗੰਨਾ ਉਤਪਾਦਕਾਂ ਦੀਆਂ ਮੰਗਾਂ ਮੰਨੇ ਜਾਣ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਜਸਵੀਰ ਸਿੰਘ ਸਿੱਧੂਪੁਰ, ਹਰਸੁਲਿੰਦਰ ਸਿੰਘ ਢਿੱਲੋਂ, ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਰੜਾ ਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਵੀ ਮੌਜੂਦ ਸਨ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੋਰਚੇ ਵੱਲੋਂ ਪੂਰੇ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਗੰਨੇ ਦਾ ਉਚਿਤ ਮੁੱਲ ਲੈਣ ਲਈ ਧਰਨੇ ਚੱਲ ਰਹੇ ਹਨ ਤੇ ਇਸੇ ਤਹਿਤ ਪੰਜਾਬ ਵਿੱਚ 15 ਨਵੰਬਰ ਤੋਂ ਮੁਕੇਰੀਆਂ ਮਿੱਲ ਦੇ ਅੱਗੇ ਕਿਸਾਨਾਂ ਵੱਲੋਂ ਗੰਨੇ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਲੈਣ, ਬਕਾਇਆ ਰਾਸ਼ੀ ਜਾਰੀ ਕਰਨ, ਗੰਨੇ ਦੀ ਅਦਾਇਗੀ ਇਕੱਠੀ ਲੈਣ ਅਤੇ ਮਿੱਲਾਂ ਚਲਾਉਣ ਦੀ ਇੱਕ ਪੱਕੀ ਤਰੀਕ ਨੀਯਤ ਕਰਨ ਆਦਿ ਮੰਗਾਂ ਸੰਬੰਧੀ ਧਰਨਾ ਚੱਲ ਰਿਹਾ ਸੀ ਤੇ ਇਸ ਦੌਰਾਨ 17 ਨਵੰਬਰ ਨੂੰ ਧਰਨੇ ਵਾਲੀ ਥਾਂ ਤੇ ਪੁਲਿਸ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਰਕੇ ਦੇਰ ਰਾਤ ਇੱਕ ਮੋਟਰ ਸਾਇਕਲ ਸਵਾਰ ਟਰਾਲੀ ਨਾਲ ਹਾਦਸਾ ਗ੍ਰਸਤ ਹੋ ਗਿਆ, ਜਿਸ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਪਰ ਇਸ ਮਾਮਲੇ ’ਚ ਪ੍ਰਸ਼ਾਸਨ ਨੇ ਕਿਸਾਨਾਂ ਅਤੇ ਕਿਸਾਨ ਆਗੂਆਂ ਤੇ ਝੂਠੇ ਮੁੱਕਦਮੇ ਦਰਜ਼ ਕਰਕੇ ਬੇਕਸੂਰ ਕਿਸਾਨ ਆਗੂਆਂ ਸਤਨਾਮ ਸਿੰਘ ਬਾਗੜੀਆਂ,ਗੁਰਨਾਮ ਸਿੰਘ ਜਹਾਨਪੁਰ ਅਤੇ ਓਕਾਰ ਸਿੰਘ ਭੰਗਾਲਾ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੇ ਆਗੂ 25 ਨਵੰਬਰ ਨੂੰ ਐਸ ਐਸ ਪੀ ਹੁਸ਼ਿਆਰਪੁਰ ਨੂੰ ਇਕ ਮੰਗ ਪੱਤਰ ਸੌਂਪ ਕੇ ਹਾਦਸੇ ਦੀ ਅਸਲੀਅਤ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਗੰਨੇ ਸਬੰਧੀ ਮੰਗਾਂ ਨਾਂ ਮੰਨੀਆਂ ਅਤੇ ਆਗੂਆਂ ਤੇ ਪਾਏ ਝੂਠੇ ਪਰਚੇ ਰੱਦ ਕਰਕੇ ਗ੍ਰਿਫਤਾਰ ਕਿਸਾਨ ਆਗੂਆਂ ਨੂੰ ਰਿਹਾਅ ਨਾ ਕੀਤਾ ਤਾਂ ਸੂਬੇ ਵਿੱਚ ਸੰਘਰਸ਼ ਨੂੰ ਵਧੇਰੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਜਿੰਦਰ ਸਿੰਘ ਜਫਰਵਾਲ, ਸੋਨੂੰ ਅੋਲਖ, ਦਿਲਜੀਤ ਸਿੰਘ ਬਾਗੜੀਆਂ, ਹਰਦੇਵ ਸਿੰਘ ਚਿੱਟੀ, ਮਲਕੀਤ ਸਿੰਘ ਤੂਰਬੰਜਾਰਾ, ਮਨਪ੍ਰੀਤ ਸਿੰਘ ਬਾਠ, ਸਤਪਾਲ ਸਿੰਘ, ਦਿਲਬਾਗ ਸਿੰਘ, ਮੱਖਣ ਸਿੰਘ, ਹਰਦਿਆਲ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਮੁੱਕੇਬਾਜ਼ ਤੇ ਉਲੰਪਿਕ ਤਗਮਾ ਜੇਤੂ ਐੱਮ. ਸੀ. ਮੈਰੀਕਾਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ । ਤਸਵੀਰ :... ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਵੱਜਿਆ ਬਿਗੁਲ, 23 ਦਸੰਬਰ ਨੂੰ ਪੈਣਗੀਆਂ ਵੋਟਾਂ
Ad Position 24