20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਏ.ਐੱਸ.ਆਈ. ਕਤਲ ਕਾਂਡ ਦਾ ਮੁਲਜ਼ਮ ਜ਼ੀਰਕਪੁਰ ਵਿਖੇ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ

ਜ਼ੀਰਕਪੁਰ, 20 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ-ਚੰਡੀਗੜ੍ਹ ਹਾਈਵੇਅ ’ਤੇ ਸਥਿਤ ਇਕ ਹੋਟਲ ‘ਚ ਲੁਕੇ ਏ. ਐੱਸ.

Ad Position 21
No active advertisement
ਜ਼ਖ਼ਮੀ ਮੁਲਜ਼ਮ ਨੂੰ ਹਸਪਤਾਲ ਲੈ ਕੇ ਜਾਂਦੇ ਹੋਏ ਪੁਲਿਸ ਮੁਲਾਜ਼ਮ। ਤਸਵੀਰ : ਮਨਿੰਦਰ ਸਿੰਘ 21-11-2026
ਜ਼ੀਰਕਪੁਰ, 20 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ-ਚੰਡੀਗੜ੍ਹ ਹਾਈਵੇਅ ’ਤੇ ਸਥਿਤ ਇਕ ਹੋਟਲ ‘ਚ ਲੁਕੇ ਏ. ਐੱਸ. ਆਈ. ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਸ਼ੁੱਕਰਵਾਰ ਸ਼ਾਮ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ) ਦੀ ਟੀਮ ਨੇ ਪੁਲਿਸ ਮੁਕਾਬਲੇ ਦੌਰਾਨ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਮੁਲਜ਼ਮ ਦੀ ਪਛਾਣ ਅਮਨਦੀਪ ਉਰਫ਼ ਹੈਪੀ ਬਾਮਨ ਵਜੋਂ ਹੋਈ ਹੈ। ਉਸ ਦੇ ਪੱਟ ’ਚ ਗੋਲੀ ਲੱਗੀ ਹੈ ਅਤੇ ਉਸ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਇਹ ਮੁਕਾਬਲਾ ਸ਼ੁੱਕਰਵਾਰ ਸ਼ਾਮ ਕਰੀਬ 4.30 ਵਜੇ ਹੋਇਆ। ਐੱਸ. ਪੀ. ਆਪ੍ਰੇਸ਼ਨ ਅਕਾਸ਼ਦੀਪ ਔਲਖ ਨੇ ਦੱਸਿਆ ਕਿ ਏ. ਜੀ. ਟੀ. ਐੱਫ. ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹੈਪੀ ਬਾਮਨ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਸਥਿਤ ਹੋਟਲ ਕੇ. ਐੱਮ. ਜੀ. ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਇਕ ਕਮਰੇ ‘ਚ ਛੁਪਿਆ ਹੋਇਆ ਹੈ। ਡੀ. ਐੱਸ. ਪੀ. ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਹੋਟਲ ਵਿਖੇ ਛਾਪੇਮਾਰੀ ਕਰਦਿਆਂ ਮੁਲਜ਼ਮ ਨੂੰ ਆਤਮ-ਸਮਰਪਣ ਕਰਨ ਲਈ ਕਿਹਾ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ‘ਚ ਪੁਲਿਸ ਵਲੋਂ ਚਲਾਈ ਗਈ ਗੋਲੀ ਉਸ ਦੇ ਪੱਟ ‘ਚ ਲੱਗੀ। ਮੌਕੇ ਤੋਂ ਪੁਲਿਸ ਵਲੋਂ ਪੀ ਐਕਸ-3 ਪਿਸਤੌਲ ਵੀ ਬਰਾਮਦ ਕੀਤਾ ਗਿਆ। ਪੁਲਿਸ ਅਨੁਸਾਰ ਹੈਪੀ ਬਾਮਨ 11 ਅਕਤੂਬਰ ਨੂੰ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਇਲਾਕੇ ‘ਚ ਕਾਊਂਟਰ ਇੰਟੈਲੀਜੈਂਸ ਦੇ 55 ਸਾਲਾ ਏ. ਐੱਸ. ਆਈ. ਇਕਬਾਲ ਸਿੰਘ ਫ਼ਿਰੋਜ਼ਪੁਰ ਦੇ ਕਤਲ ਮਾਮਲੇ ‘ਚ ਲੋੜੀਂਦਾ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਡੌਨੀ ਬਲ ਗੈਂਗ ਨਾਲ ਸੰਬੰਧਿਤ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਥਾਣਾ ਜ਼ੀਰਕਪੁਰ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਇਰਾਦਾ ਕਤਲ ਅਤੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੀ ਦਲਦਲ ’ਚ ਫਸ ਰਹੀ ਜਵਾਨੀ ਨੂੰ ਬਚਾਉਣ ਲਈ ਪ੍ਰੀਤੀ ਸਪਰੂ ਆਈ ਅੱਗੇ ਅਗਲੀ ਖ਼ਬਰ ਵਿਦੇਸ਼ੀ ਧਰਤੀ ’ਤੇ ਪੰਜਾਬੀ ਦਾ ਕਤਲ
Ad Position 24