21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿ ਜਾ ਰਹੇ ਜਥੇ ’ਚ ਜਥੇਦਾਰ ਗੜਗੱਜ ਵੀ ਹੋਣਗੇ ਸ਼ਾਮਿਲ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ

ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 22 ਨਵੰਬਰ ਨੂੰ ਪਾਕਿਸਤਾਨ ਜਾ ਰਹੇ ਜਥੇ ਵਿਚ ਹੋਰਨਾਂ ਸ਼ਰਧਾਲੂਆਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਰਿਵਾਰਕ ਮੈਂਬਰਾਂ ਅਤੇ ਸਕੱਤਰੇਤ ਦੇ ਕੁੱਝ ਅਧਿਕਾਰੀਆਂ ਸਮੇਤ ਪਾਕਿਸਤਾਨ ਲਈ ਰਵਾਨਾ ਹੋਣਗੇ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਜੋ ਪਿਛਲੇ ਸਾਲ ਵੀ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਨ, ਇਸ ਵਾਰ ਵੀ ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ ਦੇ ਵਿਸ਼ੇਸ਼ ਸੱਦੇ ’ਤੇ ਪਾਕਿਸਤਾਨ ਜਾ ਰਹੇ ਹਨ, ਜਿਥੇ ਉਹ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਅਤੇ ਸਰਹੱਦ ਪਾਰ ਸਥਿੱਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪ੍ਰੰਤ 26 ਨਵੰਬਰ ਨੂੰ ਗੁਰਦੁਆਰਾ ਖਾਹਰਾ ਸਾਹਿਬ (ਪਾਤਸ਼ਾਹੀ ਛੇਵੀਂ ਨਾਲ ਸਬੰਧਤ ਅਸਥਾਨ) ਦੇਸ਼ ਵੰਡ ਉਪ੍ਰੰਤ ਮੁੜ ਸੰਗਤਾਂ ਦੇ ਦਰਸ਼ਨਾਂ ਲਈ ਖੋਹਲੇ ਜਾਣ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਵਿਚ ਵੀ ਸ਼ਾਮਿਲ ਹੋਣਗੇ।

Ad Position 21
No active advertisement
ਅਜੀਤ ਡੈਸਕ 22-11-2026
ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 22 ਨਵੰਬਰ ਨੂੰ ਪਾਕਿਸਤਾਨ ਜਾ ਰਹੇ ਜਥੇ ਵਿਚ ਹੋਰਨਾਂ ਸ਼ਰਧਾਲੂਆਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਰਿਵਾਰਕ ਮੈਂਬਰਾਂ ਅਤੇ ਸਕੱਤਰੇਤ ਦੇ ਕੁੱਝ ਅਧਿਕਾਰੀਆਂ ਸਮੇਤ ਪਾਕਿਸਤਾਨ ਲਈ ਰਵਾਨਾ ਹੋਣਗੇ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਜੋ ਪਿਛਲੇ ਸਾਲ ਵੀ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਨ, ਇਸ ਵਾਰ ਵੀ ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ ਦੇ ਵਿਸ਼ੇਸ਼ ਸੱਦੇ ’ਤੇ ਪਾਕਿਸਤਾਨ ਜਾ ਰਹੇ ਹਨ, ਜਿਥੇ ਉਹ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਅਤੇ ਸਰਹੱਦ ਪਾਰ ਸਥਿੱਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪ੍ਰੰਤ 26 ਨਵੰਬਰ ਨੂੰ ਗੁਰਦੁਆਰਾ ਖਾਹਰਾ ਸਾਹਿਬ (ਪਾਤਸ਼ਾਹੀ ਛੇਵੀਂ ਨਾਲ ਸਬੰਧਤ ਅਸਥਾਨ) ਦੇਸ਼ ਵੰਡ ਉਪ੍ਰੰਤ ਮੁੜ ਸੰਗਤਾਂ ਦੇ ਦਰਸ਼ਨਾਂ ਲਈ ਖੋਹਲੇ ਜਾਣ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਵਿਚ ਵੀ ਸ਼ਾਮਿਲ ਹੋਣਗੇ। ਬੀਬੀ ਪਰਮਿੰਦਰ ਕੌਰ ਹੋਣਗੇ ਜਥੇ ਦੇ ਆਗੂ-ਕਾਹਲਵਾਂ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਜਥੇ ਨਾਲ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ। ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਵਾਰ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਕਰਨਗੇ ਅਤੇ ਜਥੇ ਨਾਲ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ (ਚੀਫ਼-85) ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ 1825 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ ਤੇ ਇਹ ਜਥਾ ਭਲਕੇ 22 ਨਵੰਬਰ ਨੂੰ ਸਵੇਰੇ 8 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਸ਼ਰਧਾਲੂਆਂ ਨੂੰ ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਿਹੰਗ ਸਿੰਘ ਬੁੱਢਾ ਦਲ ਵਲੋਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਅੱਜ ਅਗਲੀ ਖ਼ਬਰ ਭਾਜਪਾ ਦੇ 3 ਪ੍ਰਮੁੱਖ ਚਿਹਰੇ ਰਾਜਨੀਤੀ ’ਚ ਅਹਿਮ ਭੂਮਿਕਾ ਨਿਭਾਉਣਗੇ
Ad Position 24