21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਤਿੰਨ ਗੰਭੀਰ ਜ਼ਖ਼ਮੀ, ਲਾਪ੍ਰਵਾਹੀ ਦੇ ਚੱਲਦਿਆਂ ਥਾਣਾ ਮੁਖੀ ਲਾਈਨ ਹਾਜ਼ਰ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮਹਾਰਾਜਾ ਰਣਜੀਤ ਸਿੰਘ ਸਕੂਲ ਦੇ ਨਜ਼ਦੀਕ ਜਗਰਾਤੇ ਦੀ ਸੇਵਾ ਕਰ ਰਹੇ ਨੌਜਵਾਨਾਂ ’ਤੇ ਮੁਹੱਲੇ ਦੇ ਹੀ ਕੁਝ ਨੌਜਵਾਨਾਂ ਵਲੋਂ ਦਿਨ ਦਿਹਾੜੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਦੌਰਾਨ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਥੇ ਮੌਜੂਦ ਤਿੰਨ ਹੋਰ ਨੌਜਵਾਨ ਗੋਲੀਆਂ ਲੱਗਣ ਦੌਰਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ।

Ad Position 21
No active advertisement
ਮ੍ਰਿਤਕ ਸੁਖਰਾਜ ਸਿੰਘ ਗੋਰੀ 22-11-2026

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮਹਾਰਾਜਾ ਰਣਜੀਤ ਸਿੰਘ ਸਕੂਲ ਦੇ ਨਜ਼ਦੀਕ ਜਗਰਾਤੇ ਦੀ ਸੇਵਾ ਕਰ ਰਹੇ ਨੌਜਵਾਨਾਂ ’ਤੇ ਮੁਹੱਲੇ ਦੇ ਹੀ ਕੁਝ ਨੌਜਵਾਨਾਂ ਵਲੋਂ ਦਿਨ ਦਿਹਾੜੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਦੌਰਾਨ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਥੇ ਮੌਜੂਦ ਤਿੰਨ ਹੋਰ ਨੌਜਵਾਨ ਗੋਲੀਆਂ ਲੱਗਣ ਦੌਰਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਇਹ ਦੋਸ਼ ਲਗਾਏ ਗਏ ਕਿ ਉਨ੍ਹਾਂ ਵਲੋਂ ਤਰਨ ਤਾਰਨ ਦੇ ਥਾਣਾ ਮੁਖੀ ਨੂੰ ਇਸ ਸੰਬੰਧ ਵਿਚ ਲਿਖਤੀ ਸ਼ਿਕਾਇਤ ਦੇਣ ਦੇ ਬਾਵਯੂਦ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਇਹ ਘਟਨਾ ਵਾਪਰੀ। ਜਿਸ ਦੇ ਰੋਸ ਚੱਲਦਿਆਂ ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਭਾਜਪਾ ਆਗੂਆਂ ਅਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਤਰਨ ਤਾਰਨ ਦੇ ਬਾਹਰ ਧਰਨਾ ਦੇ ਕੇ ਹਮਲਾਵਰਾਂ ਦੀ ਗਿ੍ਫਤਾਰੀ ਅਤੇ ਥਾਣਾ ਮੁਖੀ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ.ਪੀ.(ਐੱਚ.) ਸੁਖਨਿੰਦਰ ਸਿੰਘ ਅਤੇ ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਸੁਖਰਾਜ ਸਿੰਘ ਗੋਰੀ (18) ਪੁੱਤਰ ਜੈਮਲ ਸਿੰਘ, ਬੌਬੀ ਪੁੱਤਰ ਧੀਰਾ ਸਿੰਘ, ਰਿਸ਼ੀ ਪੁੱਤਰ ਤਰਸੇਮ ਸਿੰਘ ਅਤੇ ਹਰਦੀਪ ਸਿੰਘ ਉਰਫ ਕਾਕਾ ਨਾਮ ਦਾ ਨੌਜਵਾਨ ਮੁਹੱਲੇ ਵਿਚ ਜਗਰਾਤੇ ਦੌਰਾਨ ਸੇਵਾ ਕਰ ਰਹੇ ਸਨ। ਇਸੇ ਦੌਰਾਨ ਇਥੋਂ ਦੇ ਹੀ ਵਸਨੀਕ ਮੋਹਿਤ ਆਪਣੇ ਕੁਝ ਸਾਥੀਆਂ ਨਾਲ ਮੌਕੇ ’ਤੇ ਪਹੁੰਚਿਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਸੁਖਰਾਜ ਸਿੰਘ ਗੋਰੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਹੋਰ ਨੌਜਵਾਨ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਦੂਸਰੇ ਪਾਸੇ ਇਸ ਘਟਨਾ ਦੇ ਵਿਰੋਧ ਵਿਚ ਗੁੱਸੇ ਵਿਚ ਆਏ ਮਿ੍ਤਕ ਸੁਖਰਾਜ ਸਿੰਘ ਗੋਰੀ ਦੇ ਪਰਿਵਾਰਕ ਮੈਂਬਰਾਂ ਅਤੇ ਭਾਜਪਾ ਆਗੂ ਹਰਜੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਅਤੇ ਹੋਰ ਵਰਕਰਾਂ ਨੇ ਮੌਕੇ ’ਤੇ ਪਹੁੰਚ ਕੇ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਬਾਹਰ ਸੜਕ ’ਤੇ ਰੱਖ ਕੇ ਪੁਲਿਸ ਅਤੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਦੇਰ ਸ਼ਾਮ ਨੂੰ ਪੁਲਿਸ ਵਲੋਂ ਥਾਣਾ ਮੁਖੀ ਪਰਮਜੀਤ ਸਿੰਘ ਵਿਰਦੀ ਨੂੰ ਲਾਈਨ ਹਾਜ਼ਰ ਕਰਕੇ ਇਸ ਮਾਮਲੇ ਦੀ ਜਾਂਚ ਕਰਨ ਦੇ ਵਿਸਵਾਸ਼ ਦਿਵਾ ਕੇ ਧਰਨਾ ਚੁੱਕਿਆ ਗਿਆ। ਇਸ ਸੰਬੰਧ ਵਿਚ ਪੁਲਿਸ ਵਲੋਂ ਮਿ੍ਰਤਕ ਨੌਜਵਾਨ ਸੁਖਰਾਜ ਸਿੰਘ ਗੋਰੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮੋਹਿਤ ਅਤੇ ਉਸਦੇ ਹੋਰ ਸਾਥੀਆਂ ਖਿਲਾਫ਼ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਵਲੋਂ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਖਿਲਾਫ਼ ਲੁੱਕ ਆਊਟ ਨੋਟਿਸ ਵਾਪਸ ਲੈਣ ਤੋਂ ਇਨਕਾਰ 56 ਸ਼ਿਕਾਇਤਾਂ ਦੀ... ਅਗਲੀ ਖ਼ਬਰ ਪਾਕਿਸਤਾਨ ’ਚ ਅੱਜ ਵੀ ਪੂਰੀ ਤਰ੍ਹਾਂ ਸਰਗਰਮ ਹੈ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦਾਊਦ ਇਬਰਾਹਿਮ ਤੇ ਸਾਬਕਾ ਐੱਫ. ਬੀ. ਆਈ....
Ad Position 24