21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਜੀਠੀਆ ਦੀ ਵਿਦੇਸ਼ ਜਾਣ ਦੀ ਅਰਜ਼ੀ ’ਤੇ ਵਿਜੀਲੈਂਸ ਵਲੋਂ ਜਵਾਬ ਦਾਖ਼ਲ ਵਿਦੇਸ਼ ਜਾਣ ਦੀ ਫਲਾਈਟ ਅਤੇ ਪਤੇ ਦੀ ਜਾਣਕਾਰੀ ਮੰਗੀ, ਭਲਕੇ ਮੁੜ ਹੋਵੇਗੀ ਸੁਣਵਾਈ

ਐੱਸ. ਏ.

Ad Position 21
No active advertisement
ਅਜੀਤ ਡੈਸਕ 22-11-2026
ਐੱਸ. ਏ. ਐੱਸ. ਨਗਰ, 21 ਨਵੰਬਰ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅਦਾਲਤ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਜਾਣ ਦੀ ਅਰਜ਼ੀ ਸੰਬੰਧੀ ਸੁਣਵਾਈ ਸਨਿੱਚਰਵਾਰ ਨੂੰ ਮੁਹਾਲੀ ਅਦਾਲਤ ਵਿਖੇ ਸੁਣਵਾਈ ਹੋਈ। ਇਸ ਮੌਕੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਮੁਹਾਲੀ ਅਦਾਲਤ ਵਿਚ ਜਵਾਬ ਦਾਖਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਸੁਣਵਾਈ 23 ਨਵੰਬਰ ਨੂੰ ਹੋਵੇਗੀ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਸ਼ਾਂਤ ਵਰਮਾ ਦੀ ਅਦਾਲਤ ਵਿਚ ਵਿਜੀਲੈਂਸ ਵਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਇਤਰਾਜ਼ ਜਤਾਇਆ ਕਿ ਮਜੀਠੀਆ ਦੇ ਵਕੀਲ ਵਲੋਂ ਸੀਲਬੰਦ ਲਿਫ਼ਾਫ਼ੇ ਵਿਚ ਸਿਰਫ਼ ਉਸ ਦੇ ਵਿਦੇਸ਼ ਜਾਣ ਵਾਲੇ ਦੇਸ਼ ਦੀ ਜਾਣਕਾਰੀ ਹੀ ਸਾਂਝੀ ਕੀਤੀ ਗਈ ਹੈ। ਵਿਜੀਲੈਂਸ ਨੇ ਮੰਗ ਕੀਤੀ ਕਿ ਮਜੀਠੀਆ ਵਲੋਂ ਕਿਸ ਫਲਾਈਟ ਰਾਹੀਂ ਵਿਦੇਸ਼ ਜਾਣਾ ਹੈ ਅਤੇ ਉੱਥੇ ਉਸ ਦਾ ਰਹਿਣ ਦਾ ਪਤਾ ਕੀ ਹੋਵੇਗਾ, ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਵਿਦੇਸ਼ ਜਾਣ ਸੰਬੰਧੀ ਅਰਜ਼ੀ ਵਿਚ ਇਹ ਵੇਰਵੇ ਵੀ ਸਾਂਝੇ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਵਿਜੀਲੈਂਸ ਕੋਲ ਜਮ੍ਹਾ ਮਜੀਠੀਆ ਦੇ ਮੋਬਾਈਲ ਫੋਨ ਸੰਬੰਧੀ ਅਰਜ਼ੀ ਅਤੇ ਚਲਾਨ ਦੇ ਮਾਮਲੇ ਵਿਚ ਅਦਾਲਤ ਵਲੋਂ 30 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਖੰਗੂੜਾ ਭਰਾਵਾਂ ਨੂੰ ਸਦਮਾ -ਪਿਤਾ ਦਾ ਦਿਹਾਂਤ ਅਗਲੀ ਖ਼ਬਰ ਪਠਾਨਕੋਟ ਤੋਂ ਬੰਦੂਕ ਵਿਖਾ ਕੇ ਗੱਡੀ ਖੋਹਣ ਦੇ ਮਾਮਲੇ ’ਚ ਮੁਖ ਮੁਲਜ਼ਮ ਗੁਜਰਾਤ ਤੋਂ ਗ੍ਰਿਫ਼ਤਾਰ * ਬਾਕੀ ਤਿੰਨ ਵੀ ਕੀਤੇ...
Ad Position 24