21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗਿਲਜ਼ੀਆਂ ਵਲੋਂ ਰਾਹੁਲ ਗਾਂਧੀ ਨੂੰ ਸਮਰਥਨ ਦਾ ਭਰੋਸਾ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਦੌਰਾਨ ‘ਇੰਡੀਅਨ ਓਵਰਸੀਜ਼ ਕਾਂਗਰਸ’ ਦੇ ਇਕ ਸਮਾਗਮ ਵਿਚ ਸ਼ਾਮਿਲ ਹੋਏ। ਇਹ ਸਮਾਗਮ ਆਈ.

Ad Position 21
No active advertisement
ਅਮਰੀਕਾ ’ਚ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਮਾਗਮ ’ਚ ਸੰਬੋਧਨ ਕਰਦੇ ਹੋਏ ਆਈ. ਓ. ਸੀ. ਅਮਰੀਕਾ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜ਼ੀਆਂ। ਅਜੀਤ ਤਸਵੀਰ 22-11-2026
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਦੌਰਾਨ ‘ਇੰਡੀਅਨ ਓਵਰਸੀਜ਼ ਕਾਂਗਰਸ’ ਦੇ ਇਕ ਸਮਾਗਮ ਵਿਚ ਸ਼ਾਮਿਲ ਹੋਏ। ਇਹ ਸਮਾਗਮ ਆਈ. ਓ. ਸੀ. ਦੇ ਗਲੋਬਲ ਚੇਅਰਮੈਨ ਡਾ. ਸੈਮ ਪਿਤਰੋਦਾ ਅਤੇ ਆਈ. ਓ. ਸੀ. ਅਮਰੀਕਾ ਦੇ ਪ੍ਰਧਾਨ ਮਹਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਭਾਰਤ ਵਿਚ ਹਾਲ ਹੀ ਦੇ ਵਿਦਿਆਰਥੀ ਅੰਦੋਲਨ ਨੂੰ ਕਿਸਾਨਾਂ, ਦਲਿਤਾਂ ਅਤੇ ਆਦਿਵਾਸੀ ਭਾਈਚਾਰਿਆਂ ਦੁਆਰਾ ਸਾਲਾਂ ਤੋਂ ਕੀਤੇ ਜਾ ਰਹੇ ਸੰਘਰਸ਼ਾਂ ਦਾ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਆਰਥਿਕ ਅਤੇ ਸਿਆਸੀ ਸ਼ਕਤੀ ਦੇ ਕੁੱਝ ਹੱਥਾਂ ਵਿੱਚ ਕੇਂਦਰਿਤ ਹੋਣ ਕਾਰਨ, ਬਹੁਤ ਸਾਰੇ ਭਾਈਚਾਰਿਆਂ ਦੀ ਆਵਾਜ਼ ਸੁਣੇ ਜਾਣ ਵਿਚ ਮੁਸ਼ਕਲ ਆ ਰਹੀ ਹੈ। ਰਾਹੁਲ ਗਾਂਧੀ ਨੇ ਭਾਰਤ ਦੀਆਂ ਵੋਟਰ ਸੂਚੀਆਂ ਤੋਂ ਨਾਵਾਂ ਦੇ ਮਿਟਾਉਣ ਅਤੇ ਯੋਗ ਨਾਗਰਿਕਾਂ ਦੇ ਵੋਟ ਪਾਉਣ ਤੋਂ ਅਸਮਰੱਥ ਰਹਿਣ ਦੇ ਜੋਖਮ ਬਾਰੇ ਚਿੰਤਾਵਾਂ ’ਤੇ ਵੀ ਚਰਚਾ ਕੀਤੀ। ਇਸ ਮੌਕੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਅਮਰੀਕਾ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜ਼ੀਆਂ ਨੇ ਵਿਸ਼ੇਸ਼ ਭਾਸ਼ਣ ਦਿੱਤਾ ਅਤੇ ਭਾਰਤ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਯਕੀਨ ਦਿਵਾਇਆ ਕਿ ਅਮਰੀਕਾ ਵਿਚ ਭਾਰਤੀ, ਪੰਜਾਬ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਜਿਤਾਉਣ ਲਈ ਤਨ, ਮਨ, ਧਨ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਮਹਿਲਾ ਵਰਕਰਾਂ ਨੂੰ ਹੀ ਵਿਸਾਰਿਆ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸਰਕਾਰ ਦੀ ਤਾਲਮੇਲ ਕਮੇਟੀ ਵਲੋਂ ਭਲਕੇ ਮੁੜ ਰੱਖੀ ਸਾਂਝੀ ਇਕੱਤਰਤਾ ’ਚ ਪੰਜ ਮੈਂਬਰੀ ਮਾਹਿਰ ਕਮੇਟੀ ਨਹੀਂ ਹੋਵੇਗੀ ਸ਼ਾਮਿਲ
Ad Position 24