21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਣਕ ਦੀਆਂ ਨਵੀਆਂ ਕਿਸਮਾਂ ਦੀ ਬਿਜਾਈ ਦਾ ਢੁਕਵਾਂ ਸਮਾਂ-ਬਰਾੜ

ਲੁਧਿਆਣਾ, 21 ਨਵੰਬਰ (ਅਜੀਤ ਬਿਉਰੋ)-ਪੰਜਾਬ ਵਿਚ ਕਣਕ ਮੁੱਖ ਫ਼ਸਲ ਹੈ, ਇਸ ਦੀ ਬਿਜਾਈ ਝੋਨੇ ਤੋਂ ਬਾਅਦ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ ਅਤੇ ਇਹ ਸਰਦੀ ਰੁੱਤ ਦੀ ਫ਼ਸਲ ਹੈ। ਸ਼ੁਰੂ ਵਿਚ ਕਣਕ ਨੂੰ ਠੰਡ ਦੀ ਲੋੜ ਹੁੰਦੀ ਹੈ ਅਤੇ ਇਹ ਕੱਲਰ ਤੇ ਸੇਮ ਵਾਲੀਆਂ ਜ਼ਮੀਨਾਂ ਤੋਂ ਬਿਨਾਂ ਸਾਰੀਆਂ ਜ਼ਮੀਨਾਂ ਵਿਚ ਪੈਦਾ ਕੀਤੀ ਜਾ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 22-11-2026
ਲੁਧਿਆਣਾ, 21 ਨਵੰਬਰ (ਅਜੀਤ ਬਿਉਰੋ)-ਪੰਜਾਬ ਵਿਚ ਕਣਕ ਮੁੱਖ ਫ਼ਸਲ ਹੈ, ਇਸ ਦੀ ਬਿਜਾਈ ਝੋਨੇ ਤੋਂ ਬਾਅਦ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ ਅਤੇ ਇਹ ਸਰਦੀ ਰੁੱਤ ਦੀ ਫ਼ਸਲ ਹੈ। ਸ਼ੁਰੂ ਵਿਚ ਕਣਕ ਨੂੰ ਠੰਡ ਦੀ ਲੋੜ ਹੁੰਦੀ ਹੈ ਅਤੇ ਇਹ ਕੱਲਰ ਤੇ ਸੇਮ ਵਾਲੀਆਂ ਜ਼ਮੀਨਾਂ ਤੋਂ ਬਿਨਾਂ ਸਾਰੀਆਂ ਜ਼ਮੀਨਾਂ ਵਿਚ ਪੈਦਾ ਕੀਤੀ ਜਾ ਸਕਦੀ ਹੈ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਰੋਡ ਸਥਿਤ ਬਰਾੜ ਸੀਡਜ਼ ਦੇ ਐਮ.ਡੀ. ਹਰਵਿੰਦਰ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀਆਂ ਨਵੀਆਂ ਕਿਸਮਾਂ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ’ਚੋਂ ਮੁੱਖ ਤੌਰ ’ਤੇ ਪੀ.ਏ.ਯੂ. ਲੁਧਿਆਣਾ ਵਲੋਂ ਸਿਫ਼ਾਰਿਸ਼ ਕੀਤੀ ਨਵੀਂ ਕਿਸਮ ਪੀ.ਬੀ.ਡਬਲਿਊ. 887 ਲਿਆਂਦੀ ਗਈ ਹੈ। ਇਸ ਦਾ ਕੱਦ 100 ਸੈਂਮੀ ਤੱਕ ਹੁੰਦਾ ਹੈ। ਇਹ ਕਿਸਮ ਤਕਰੀਬਨ 152 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸਦਾ ਝਾੜ 24 ਕੁਇੰਟਲ ਪ੍ਰਤੀ ਏਕੜ ਤੱਕ ਨਿਕਲ ਸਕਦਾ ਹੈ। ਇਹ ਅਗੇਤੀ ਅਤੇ ਪਿਛੇਤੀ ਕਿਸਮ ਹੈ ਅਤੇ ਇਹ ਕਿਸਮ ਪਾਪੂਲਰ ਹੇਠ ਬੀਜਣ ਲਈ ਵੀ ਢੁਕਵੀਂ ਹੈ। ਇਸ ਦੀ ਬਿਜਾਈ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀ ਦੂਸਰੀ ਲਾਹੇਵੰਦ ਕਿਸਮ ਪੀ.ਏ.ਯੂ. ਲੁਧਿਆਣਾ ਵਲੋਂ ਪਾਸ ਪੀ.ਬੀ.ਡਬਲਿਊ. 872 ਦੀ ਬਿਜਾਈ ਦਾ ਵੀ ਢੁਕਵਾਂ ਸਮਾਂ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੂਸਰੀ ਕਣਕ ਦੀ ਲਾਹੇਵੰਦ ਕਿਸਮ ਆਈ.ਏ.ਆਰ.ਆਈ. ਦਿੱਲੀ ਵਲੋਂ ਪਾਸ ਕਣਕ ਦੀ ਨਵੀਂ ਕਿਸਮ ਐਚ.ਡੀ. 3386 ਹੈ। ਇਸ ਦੀ ਬਿਜਾਈ ਦਾ ਸਮਾਂ 25 ਅਕਤੂਬਰ ਤੋਂ ਲੈ ਕੇ 30 ਨਵੰਬਰ ਤੱਕ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀਆਂ ਹੋਰ ਕਿਸਮਾਂ ਡੀ.ਬੀ.ਡਬਲਊ. 327, ਡੀ.ਬੀ.ਡਬਲਊ. 371, 372 , ਡੀ.ਬੀ.ਡਬਲਊ. 222, ਡੀ.ਬੀ.ਡਬਲਊ. 187, ਐਚ.ਡੀ. 3086 ਵੀ ਕਿਸਮਾਂ ਵਧੇਰੇ ਲਾਹੇਵੰਦ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਮਾਂ ਦੀ ਬਿਜਾਈ ਦਾ ਢੁਕਵਾਂ ਸਮਾਂ ਚੱਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨਾਂ ਚੀਫ਼ ਖ਼ਾਲਸਾ ਦੀਵਾਨ ਦੀ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਸਮਾਪਤ ਅਗਲੀ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸ... ਅਗਲੀ ਖ਼ਬਰ ‘ਆਪ’ ਸਰਕਾਰ ਨੇ ਮਹਿਲਾ ਵਰਕਰਾਂ ਨੂੰ ਹੀ ਵਿਸਾਰਿਆ-ਕੇਵਲ ਸਿੰਘ ਢਿੱਲੋਂ
Ad Position 24