21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਗਣਿਤ ਵਿਗਾੜ ਸਕਦਾ ਹੈ ਸਿਆਸੀ ਵਫ਼ਾਦਾਰੀਆਂ ਬਦਲਣ ਦਾ ਦੌਰ ਕੀ ਦਲ ਬਦਲੀ ਕਰਨ ਵਾਲੇ ਆਗੂ ਪੁਰਾਣੀਆਂ ਪਾਰਟੀਆਂ ਲਈ ਬਣ ਸਕਦੇ ਹਨ ਚੁਣੌਤੀ? ਵਿਕਰਮਜੀਤ ਸਿੰਘ ਮਾਨ

ਚੰਡੀਗੜ੍ਹ, 21 ਨਵੰਬਰ-ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਲਾਲਸਾ ਨਾਲ ਕਈ ਆਗੂ ਪੁਰਾਣੀਆਂ ਸਿਆਸੀ ਵਫ਼ਾਦਾਰੀਆਂ ਬਦਲਣ ਦਾ ਆਗਾਜ਼ ਕਰ ਚੁੱਕੇ ਹਨ। ਸਾਲ 2027 ਦੀਆਂ ਚੋਣਾਂ ਤੋਂ ਪਹਿਲਾਂ ਦਲਬਦਲੀ ਦਾ ਇਹ ਦੌਰ ਕਈ ਹਲਕਿਆਂ ਦੇ ਚੋਣ ਨਤੀਜਿਆਂ ਦਾ ਗਣਿਤ ਵਿਗਾੜ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ-ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਲਾਲਸਾ ਨਾਲ ਕਈ ਆਗੂ ਪੁਰਾਣੀਆਂ ਸਿਆਸੀ ਵਫ਼ਾਦਾਰੀਆਂ ਬਦਲਣ ਦਾ ਆਗਾਜ਼ ਕਰ ਚੁੱਕੇ ਹਨ। ਸਾਲ 2027 ਦੀਆਂ ਚੋਣਾਂ ਤੋਂ ਪਹਿਲਾਂ ਦਲਬਦਲੀ ਦਾ ਇਹ ਦੌਰ ਕਈ ਹਲਕਿਆਂ ਦੇ ਚੋਣ ਨਤੀਜਿਆਂ ਦਾ ਗਣਿਤ ਵਿਗਾੜ ਸਕਦਾ ਹੈ। ਲੰਮਾ ਸਮਾਂ ਇਕ ਪਾਰਟੀ ’ਚ ਰਹਿਣ ਤੋਂ ਬਾਅਦ ਸਿਆਸੀ ਵਫ਼ਾਦਾਰੀਆਂ ਬਦਲਣ ਵਾਲੇ ਆਗੂਆਂ ਨੂੰ ਲੈ ਕੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਅਜਿਹੇ ਆਗੂ ਨਵੀਂ ਪਾਰਟੀ ਜਾਣ ਤੋਂ ਬਾਅਦ ਆਪਣੀ ਪੁਰਾਣੀ ਪਾਰਟੀ ਲਈ ਕੋਈ ਚੁਣੌਤੀ ਬਣ ਸਕਣਗੇ ਜਾਂ ਫਿਰ ਲੋਕ ਅਜਿਹੇ ਦਲ ਬਦਲੂਆਂ ਨੂੰ ਨਕਾਰ ਕੇ ਨਵੇਂ ਚਿਹਰਿਆਂ ਨੂੰ ਮੌਕਾ ਦੇਣਗੇ। ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਨਵੇਂ ਉਮੀਦਵਾਰਾਂ ਦੀ ਚੋਣ ਅਤੇ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟਣ ਦੇ ਸੰਕੇਤਾਂ ਨੇ ਪਾਰਟੀ ਅੰਦਰ ਨਾਰਾਜ਼ਗੀ ਪੈਦਾ ਕੀਤੀ ਹੈ, ਜਿਸ ਕਾਰਨ ਸੱਤਾਧਾਰੀ ਆਮ ਆਦਮੀ ਪਾਰਟੀ ਵਿਚੋਂ ਸਿਆਸੀ ਵਫ਼ਾਦਾਰੀ ਬਦਲਣ ਦਾ ਆਗਾਜ਼ ਵੀ ਹੋ ਚੁੱਕਿਆ ਹੈ। ਦੂਜੇ ਪਾਸੇ, ਭਾਜਪਾ ਪੰਜਾਬ ਵਿਚ ਆਪਣਾ ਸਿਆਸੀ ਆਧਾਰ ਵਧਾਉਣ ਲਈ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਆਗੂਆਂ ਨੂੰ ਆਪਣੇ ਨਾਲ ਜੋੜਨ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਇਸ ਸਾਰੇ ਘਟਨਾਕ੍ਰਮ ਵਿਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਦਲ ਬਦਲੀਆਂ ਕਰਨ ਵਾਲੇ ਆਗੂਆਂ ਕਾਰਨ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਇਕ ਹੋਰ ਵੱਡੀ ਸਿਆਸੀ ਉਥਲ-ਪੁਥਲ ਦੇਖਣ ਨੂੰ ਮਿਲੇਗੀ? ਕੀ ਮੌਜੂਦਾ ਵਿਧਾਇਕ ਆਪਣੀਆਂ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਜਾਣਗੇ ਜਾਂ ਟਿਕਟ ਨਾ ਮਿਲਣ ਦੀ ਸੂਰਤ ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰਨਗੇ? ਅਜਿਹੀ ਸੂਰਤ ਵਿਚ ਸਿਆਸੀ ਚੋਣ ਮੈਦਾਨ ਵਿਚ ਇਸ ਦਾ ਕਿੰਨਾ ਅਸਰ ਪਵੇਗਾ, ਇਸ ਉੱਤੇ ਵੀ ਹੁਣ ਇਥੋਂ ਚਰਚਾ ਸ਼ੁਰੂ ਹੋ ਚੁੱਕੀ ਹੈ। ਪੰਜਾਬ ਵਿਚ ਇਸ ਸਮੇਂ ਦਲਬਦਲੀ ਦੀ ਸਿਆਸਤ ਦਾ ਸਭ ਤੋਂ ਵੱਡਾ ਕੇਂਦਰ ਆਮ ਆਦਮੀ ਪਾਰਟੀ ਬਣੀ ਹੋਈ ਹੈ। ਪਾਰਟੀ ਵਲੋਂ 2027 ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਅਤੇ ਕਈ ਮੌਜੂਦਾ ਵਿਧਾਇਕਾਂ ਨੂੰ ਟਿਕਟ ਨਾ ਦੇਣ ਦੇ ਫ਼ੈਸਲੇ ਨੇ ਅੰਦਰੂਨੀ ਨਾਰਾਜ਼ਗੀ ਨੂੰ ਸਾਹਮਣੇ ਲਿਆਂਦਾ ਹੈ। 2 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ (ਸਮਾਣਾ), ਹਰਮੀਤ ਸਿੰਘ ਪਠਾਣਮਾਜਰਾ (ਸਨੌਰ) ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ (ਅੰਮ੍ਰਿਤਸਰ ਉੱਤਰੀ) ਨੇ ਭਾਜਪਾ ਦਾ ਪੱਲਾ ਫੜ ਲਿਆ। ਇਹ ਘਟਨਾ ਇਸ ਗੱਲ ਦਾ ਸੰਕੇਤ ਹੈ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਟਿਕਟਾਂ ਅਤੇ ਸਿਆਸੀ ਭਵਿੱਖ ਨੂੰ ਲੈ ਕੇ ਆਗੂਆਂ ’ਚ ਤਣਾਅ ਵਧ ਰਿਹਾ ਹੈ, ਜਿਸ ਦੇ ਚੱਲਦੇ ਉਹ ਆਪਣਾ ਸਿਆਸੀ ਭਵਿੱਖ ਤਲਾਸ਼ ਦੇ ਹੋਏ ਸਿਆਸੀ ਵਫ਼ਾਦਾਰੀਆਂ ਛੱਡ ਕੇ ਹੋਰ ਪਾਰਟੀਆਂ ’ਚ ਜਾਣ ਲੱਗੇ ਹਨ। ਇਸ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੀ ਟਿਕਟ ਨਾ ਮਿਲਣ ਦੀ ਸੂਰਤ ਵਿਚ ਆਜ਼ਾਦ ਚੋਣ ਲੜਨ ਦਾ ਐਲਾਨ ਕਰਕੇ ਪਾਰਟੀ ਲੀਡਰਸ਼ਿਪ ਲਈ ਚੁਣੌਤੀ ਖੜ੍ਹੀ ਕੀਤੀ ਹੈ। ਉਨ੍ਹਾਂ ਨੇ 2022 ਦੀਆਂ ਚੋਣਾਂ ਵਿਚ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਅਜਿਹੇ ਵਿਚ ਉਨ੍ਹਾਂ ਦੀ ਅਗਲੀ ਸਿਆਸੀ ਚਾਲ ਚਮਕੌਰ ਸਾਹਿਬ ਦੇ ਚੋਣ ਸਮੀਕਰਨਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਪਾਰਟੀ ਛੱਡਣ ਵਾਲੇ ਤਿੰਨ ਵਿਧਾਇਕਾਂ ਤੋਂ ਇਲਾਵਾ ਵੀ ਕਈ ਅਜਿਹੇ ਆਗੂ ਹਨ, ਜਿਨ੍ਹਾਂ ਦੀਆਂ ਟਿਕਟਾਂ ਨੂੰ ਲੈ ਕੇ ਸਿਆਸੀ ਚਰਚਾ ਚੱਲ ਰਹੀ ਹੈ। ਜੇਕਰ ਪਾਰਟੀ ਵਲੋਂ ਹੋਰ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਵਿਚੋਂ ਕੁਝ ਦੂਜੀਆਂ ਪਾਰਟੀਆਂ ਦਾ ਰੁਖ਼ ਕਰ ਸਕਦੇ ਹਨ। ਉੱਧਰ ਪੰਜਾਬ ਵਿਚ ਭਾਜਪਾ ਦੀ ਰਣਨੀਤੀ ਇਸ ਵਾਰ ਪਹਿਲਾਂ ਨਾਲੋਂ ਵੱਖਰੀ ਦਿਖਾਈ ਦੇ ਰਹੀ ਹੈ। ਪਾਰਟੀ ਸਿਰਫ਼ ਆਪਣੇ ਰਵਾਇਤੀ ਵੋਟ ਬੈਂਕ ਦੇ ਸਹਾਰੇ ਚੋਣ ਲੜਨ ਦੀ ਬਜਾਏ ਦੂਜੀਆਂ ਪਾਰਟੀਆਂ ਦੇ ਤਜਰਬੇਕਾਰ ਆਗੂਆਂ, ਸਾਬਕਾ ਵਿਧਾਇਕਾਂ ਅਤੇ ਪ੍ਰਭਾਵਸ਼ਾਲੀ ਸਿਆਸੀ ਚਿਹਰਿਆਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਭਾਜਪਾ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਹੋਵੇਗੀ ਕਿ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਨੂੰ ਕਿੰਨੀ ਅਹਿਮੀਅਤ ਦਿੱਤੀ ਜਾਂਦੀ ਹੈ ਅਤੇ ਪੁਰਾਣੇ ਭਾਜਪਾ ਵਰਕਰਾਂ ਦੀਆਂ ਸਿਆਸੀ ਇੱਛਾਵਾਂ ਨੂੰ ਕਿਵੇਂ ਸੰਤੁਲਿਤ ਕੀਤਾ ਜਾਂਦਾ ਹੈ। ਬਾਹਰੋਂ ਆਏ ਆਗੂਆਂ ਨੂੰ ਟਿਕਟਾਂ ਦੇਣ ਨਾਲ ਪਾਰਟੀ ਦੇ ਪੁਰਾਣੇ ਆਗੂਆਂ ਵਿਚ ਨਾਰਾਜ਼ਗੀ ਪੈਦਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਾਂਗਰਸ ਦੇ ਪੰਜਾਬ ਪ੍ਰਧਾਨ ਪਰਗਟ ਸਿੰਘ ਵਲੋਂ ਦੂਜੀਆਂ ਪਾਰਟੀਆਂ ਤੋਂ ਆਉਣ ਵਾਲੇ ਆਗੂਆਂ ਦੀ ਐਂਟਰੀ ਬਾਰੇ ਵਿਚਾਰ ਕਰਨ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਕਾਂਗਰਸ ਦਾ ਇਹ ਕਦਮ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਪਿਛਲੇ ਸਮੇਂ ਵਿਚ ਕਈ ਅਜਿਹੇ ਆਗੂ ਪਾਰਟੀ ਵਿਚ ਵਾਪਸ ਆਏ ਹਨ, ਜਿਹੜੇ ਪਹਿਲਾਂ ਕਾਂਗਰਸ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਚਲੇ ਗਏ ਸਨ। ਇਸ ਵਾਰ ਕਾਂਗਰਸ ਸਾਹਮਣੇ ਦੋਹਰੀ ਚੁਣੌਤੀ ਹੋਵੇਗੀ। ਜੇਕਰ ਪਾਰਟੀ ਬਾਹਰੀ ਆਗੂਆਂ ਨੂੰ ਟਿਕਟਾਂ ਦਿੰਦੀ ਹੈ ਤਾਂ ਪੁਰਾਣੇ ਕਾਂਗਰਸੀ ਆਗੂਆਂ ਵਿਚ ਬਗ਼ਾਵਤ ਹੋ ਸਕਦੀ ਹੈ ਅਤੇ ਜੇਕਰ ਬਾਹਰੀ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਤਾਂ ਉਹ ਕਿਸੇ ਹੋਰ ਪਾਰਟੀ ਦਾ ਰੁਖ਼ ਕਰ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ (ਬ) ਲਈ ਵੀ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਸਿਆਸੀ ਤਾਕਤ ਨੂੰ ਮੁੜ ਇਕੱਠਾ ਕਰਨਾ ਵੱਡੀ ਚੁਣੌਤੀ ਹੈ। ਅਕਾਲੀ ਦਲ (ਬ) ਦੇ ਸਾਬਕਾ ਆਗੂਆਂ ਅਤੇ ਵੱਖ-ਵੱਖ ਧੜਿਆਂ ਨਾਲ ਜੁੜੇ ਚਿਹਰਿਆਂ ਦਾ ਭਾਜਪਾ ਵਿਚ ਜਾਣਾ ਵੀ ਪਾਰਟੀ ਲਈ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਕੁੱਝ ਆਗੂ ਮੁੜ ਮੂਲ ਅਕਾਲੀ ਦਲ (ਬ) ਵਿਚ ਵਾਪਸ ਆ ਰਹੇ ਹਨ। ਇਸ ਨਾਲ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਸਿਆਸਤ ਵਿਚ ਵੀ ਵਫ਼ਾਦਾਰੀਆਂ ਬਦਲਣ ਅਤੇ ਮੁੜ ਵਾਪਸ ਆਉਣ ਦਾ ਦੌਰ ਲਗਾਤਾਰ ਜਾਰੀ ਹੈ। ਸਿਆਸੀ ਹਲਕਿਆਂ ਵਿਚ ਇਸ ਗੱਲ ਦੀ ਚਰਚਾ ਜ਼ੋਰਾਂ ’ਤੇ ਹੋਣ ਲੱਗੀ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਵਫ਼ਾਦਾਰੀਆਂ ਬਦਲਣ ਵਾਲੇ ਅਜਿਹੇ ਆਗੂ ਸਾਰੀਆਂ ਹੀ ਪਾਰਟੀਆਂ ਲਈ ਕਿਤੇ ਨਾ ਕਿਤੇ ਚੁਣੌਤੀ ਬਣ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕਈ ਹੋਰ ਅਧਿਕਾਰੀਆਂ ਲਈ ਵੀ ਵਿਚੋਲੇ ਵਜੋਂ ਕੰਮ ਕਰਦਾ ਸੀ ਕ੍ਰਿਸ਼ਨੂ ਸ਼ਾਰਦਾ-ਈ. ਡੀ. ਪੀ.ਐੱਮ.ਐੱਲ.ਏ. ਅਦਾਲਤ ਵਿ... ਅਗਲੀ ਖ਼ਬਰ ਤਿੰਨ ਦਿਨਾਂ ਚੀਫ਼ ਖ਼ਾਲਸਾ ਦੀਵਾਨ ਦੀ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਸਮਾਪਤ ਅਗਲੀ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸ...
Ad Position 24