ਪੰਜਾਬ ਦੇ ਸਿਆਸੀ ਹਾਲਾਤ ਨੇ ਮੁੜ ਚੋਣ ਮੈਦਾਨ ਵੱਲ ਮੋੜਿਆ ਸੁਨੀਲ ਜਾਖੜ ਦਾ ਰੁਖ਼
ਚੁਣਾਵੀ ਸਿਆਸਤ ਤੋਂ ਦੂਰੀ ਬਣਾਉਣ ਦਾ ਐਲਾਨ ਕਰਨ ਵਾਲੇ ਜਾਖੜ ਨੇ ਮੁੜ ਚੋਣ ਲੜਨ ਦੀ ਇੱਛਾ ਪ੍ਰਗਟਾਈ
ਸੰਦੀਪ ਕੁਮਾਰ ਮਾਹਨਾ
ਚੰਡੀਗੜ੍ਹ, 21 ਨਵੰਬਰ -ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਧ ਰਹੀਆਂ ਸਰਗਰਮੀਆਂ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਤਾਜ਼ਾ ਬਿਆਨਾਂ ਨੇ ਉਨ੍ਹਾਂ ਦੀ ਸਿਆਸੀ ਭੂਮਿਕਾ ਨੂੰ ਮੁੜ ਚਰਚਾ ਵਿਚ ਲਿਆ ਦਿੱਤਾ ਹੈ। ਇਕ ਸਮਾਂ ਚੁਣਾਵੀ ਸਿਆਸਤ ਤੋਂ ਦੂਰੀ ਬਣਾਉਣ ਦਾ ਐਲਾਨ ਕਰ ਚੁੱਕੇ ਜਾਖੜ ਹੁਣ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮੁੜ ਚੋਣ ਮੈਦਾਨ ਵਿਚ ਉੱਤਰਨ ਦੀ ਇੱਛਾ ਜ਼ਾਹਿਰ ਕਰ ਰਹੇ ਹਨ।
ਚੰਡੀਗੜ੍ਹ, 21 ਨਵੰਬਰ -ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਧ ਰਹੀਆਂ ਸਰਗਰਮੀਆਂ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਤਾਜ਼ਾ ਬਿਆਨਾਂ ਨੇ ਉਨ੍ਹਾਂ ਦੀ ਸਿਆਸੀ ਭੂਮਿਕਾ ਨੂੰ ਮੁੜ ਚਰਚਾ ਵਿਚ ਲਿਆ ਦਿੱਤਾ ਹੈ। ਇਕ ਸਮਾਂ ਚੁਣਾਵੀ ਸਿਆਸਤ ਤੋਂ ਦੂਰੀ ਬਣਾਉਣ ਦਾ ਐਲਾਨ ਕਰ ਚੁੱਕੇ ਜਾਖੜ ਹੁਣ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮੁੜ ਚੋਣ ਮੈਦਾਨ ਵਿਚ ਉੱਤਰਨ ਦੀ ਇੱਛਾ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਪੰਜਾਬੀ ਹੋਣ ਦੇ ਨਾਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਣਾ ਉਨ੍ਹਾਂ ਲਈ ਜ਼ਰੂਰੀ ਹੈ। ਹਾਲਾਂਕਿ ਉਨ੍ਹਾਂ ਨੇ ਚੋਣ ਲੜਨ ਸੰਬੰਧੀ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ’ਤੇ ਛੱਡਿਆ ਹੈ। ਜਾਖੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਪੰਜਾਬ ਦੀ ਕਿਸੇ ਵੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਵਿਚੋਂ ਕੋਈ ਵੀ ਪੰਜਾਬ ’ਚ ਚੋਣ ਮੈਦਾਨ ਵਿਚ ਆ ਜਾਵੇ, ਉਹ ਉਸੇ ਹਲਕੇ ਤੋਂ ਉਸ ਦੇ ਮੁਕਾਬਲੇ ਚੋਣ ਲੜਨ ਲਈ ਭਾਜਪਾ ਹਾਈਕਮਾਨ ਤੋਂ ਟਿਕਟ ਦੀ ਮੰਗ ਕਰਨਗੇ। ਇਸ ਤਰ੍ਹਾਂ ਉਨ੍ਹਾਂ ਨੇ ’ਆਪ’ ਦੀ ਦਿੱਲੀ ਲੀਡਰਸ਼ਿਪ ਨੂੰ ਪੰਜਾਬ ਦੇ ਚੋਣ ਮੈਦਾਨ ਵਿਚ ਸਿੱਧੇ ਮੁਕਾਬਲੇ ਦੀ ਚੁਣੌਤੀ ਦਿੱਤੀ ਹੈ। ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੁਕਾਬਲੇ ਚੋਣ ਲੜਨ ਦੀ ਸੰਭਾਵਨਾ ਬਾਰੇ ਵੀ ਆਪਣਾ ਰੁਖ਼ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਭਾਜਪਾ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਭਗਵੰਤ ਮਾਨ ਦੇ ਮੁਕਾਬਲੇ ਚੋਣ ਲੜਨ ਦਾ ਆਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਇਸ ਤੋਂ ਪਿੱਛੇ ਨਹੀਂ ਹਟਣਗੇ।