ਲਾਜ਼ਮੀ ਬਾਇਓਮੈਟ੍ਰਿਕ ਅਪਡੇਟ (ਐਮ. ਬੀ. ਯੂ.) 5-17 ਸਾਲ ਦੀ ਉਮਰ ਦੇ ਬੱਚਿਆਂ ਲਈ 30 ਸਤੰਬਰ 2027 ਤੱਕ ਮੁਫ਼ਤ ਹੈ
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ) - ਜਿਵੇਂ-ਜਿਵੇਂ ਬੱਚੇ ਵੱਡੇ ਹੁੰਦੇ ਹਨ, ਉਨ੍ਹਾਂ ਦੇ ਬਾਇਓਮੈਟ੍ਰਿਕ ਵੇਰਵੇ , ਜਿਸ ਵਿਚ ਉਂਗਲਾਂ ਦੇ ਨਿਸ਼ਾਨ, ਆਇਰਿਸ ਪੈਟਰਨ ਅਤੇ ਚਿਹਰੇ ਦੀਆਂ ਵਿਸ਼ੇਸ਼ਤਾਵਾਂ ਸ਼ਾਮਿਲ ਹਨ, ਵੀ ਸਮੇਂ ਦੇ ਨਾਲ-ਨਾਲ ਵਿਕਸਿਤ ਹੁੰਦੇ ਰਹਿੰਦੇ ਹਨ। ਇਹ ਯਕੀਨੀ ਬਣਾਉਣ ਲਈ ਕਿ ਉਨ੍ਹਾਂ ਦੇ ਆਧਾਰ ਬਾਇਓਮੈਟ੍ਰਿਕ ਰਿਕਾਰਡ ਉਨ੍ਹਾਂ ਦੇ ਵਾਧੇ ਦੇ ਅਨੁਸਾਰ ਅੱਪਡੇਟ ਰਹਿਣ, ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂ.
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ) - ਜਿਵੇਂ-ਜਿਵੇਂ ਬੱਚੇ ਵੱਡੇ ਹੁੰਦੇ ਹਨ, ਉਨ੍ਹਾਂ ਦੇ ਬਾਇਓਮੈਟ੍ਰਿਕ ਵੇਰਵੇ , ਜਿਸ ਵਿਚ ਉਂਗਲਾਂ ਦੇ ਨਿਸ਼ਾਨ, ਆਇਰਿਸ ਪੈਟਰਨ ਅਤੇ ਚਿਹਰੇ ਦੀਆਂ ਵਿਸ਼ੇਸ਼ਤਾਵਾਂ ਸ਼ਾਮਿਲ ਹਨ, ਵੀ ਸਮੇਂ ਦੇ ਨਾਲ-ਨਾਲ ਵਿਕਸਿਤ ਹੁੰਦੇ ਰਹਿੰਦੇ ਹਨ। ਇਹ ਯਕੀਨੀ ਬਣਾਉਣ ਲਈ ਕਿ ਉਨ੍ਹਾਂ ਦੇ ਆਧਾਰ ਬਾਇਓਮੈਟ੍ਰਿਕ ਰਿਕਾਰਡ ਉਨ੍ਹਾਂ ਦੇ ਵਾਧੇ ਦੇ ਅਨੁਸਾਰ ਅੱਪਡੇਟ ਰਹਿਣ, ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂ. ਆਈ. ਡੀ. ਏ. ਆਈ.) ਵਲੋਂ 5 ਸਾਲ ਦੀ ਉਮਰ ਵਿਚ ਅਤੇ ਫਿਰ 15 ਸਾਲ ਦੀ ਉਮਰ ਵਿਚ ਬਾਇਓਮੈਟ੍ਰਿਕ ਅੱਪਡੇਟ ਨੂੰ ਲਾਜ਼ਮੀ ਬਣਾਇਆ ਗਿਆ ਹੈ। ਯੂ. ਆਈ. ਡੀ. ਏ. ਆਈ. ਦੇ ਬੁਲਾਰੇ ਨੇ ਦੱਸਿਆ ਕਿ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਇਹ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਕਿ ਇਹ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ (ਐਮ. ਬੀ. ਯੂ.) ਨਿਰਧਾਰਤ ਉਮਰ ਦੇ ਅੰਦਰ-ਅੰਦਰ ਪੂਰੇ ਕੀਤੇ ਜਾਣ ਤਾਂ ਜੋ ਭਵਿੱਖ ਵਿਚ ਬੱਚਿਆਂ ਨੂੰ ਪ੍ਰਮਾਣੀਕਰਨ ਨਾਲ ਸਬੰਧਤ ਸੰਭਾਵੀ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਯੂ. ਆਈ. ਡੀ. ਏ. ਆਈ. 30 ਸਤੰਬਰ 2027 ਤੱਕ 5 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਲਈ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਨੂੰ ਮੁਫ਼ਤ ਵਿਚ ਪੂਰਾ ਕਰਨ ਦੀ ਸਹੂਲਤ ਦੇ ਰਿਹਾ ਹੈ।