22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੰਜਾਬ ਪੁਲਿਸ ’ਚ ਵੱਡੇ ਪੱਧਰ ’ਤੇ ਫੇਰਬਦਲ 274 ਡੀ.ਐੱਸ.ਪੀਜ਼ ਤੇ ਏ.ਐੱਸ.ਪੀਜ਼ ਦੇ ਤਬਾਦਲੇ, ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ

ਚੰਡੀਗੜ੍ਹ, 22 ਨਵੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਵਿਚ ਵੱਡੇ ਪੱਧਰ ’ਤੇ ਫੇਰਬਦਲ ਕੀਤਾ ਗਿਆ ਹੈ । ਪੰਜਾਬ ਪੁਲਿਸ ਦੇ 274 ਉਪ ਪੁਲਿਸ ਕਪਤਾਨਾਂ (ਡੀ.

Ad Position 21
No active advertisement
ਅਜੀਤ ਡੈਸਕ 23-11-2026
ਚੰਡੀਗੜ੍ਹ, 22 ਨਵੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਵਿਚ ਵੱਡੇ ਪੱਧਰ ’ਤੇ ਫੇਰਬਦਲ ਕੀਤਾ ਗਿਆ ਹੈ । ਪੰਜਾਬ ਪੁਲਿਸ ਦੇ 274 ਉਪ ਪੁਲਿਸ ਕਪਤਾਨਾਂ (ਡੀ.ਐਸ.ਪੀਜ਼) ਅਤੇ ਸਹਾਇਕ ਪੁਲਿਸ ਕਪਤਾਨਾਂ (ਏ.ਐਸ.ਪੀਜ਼) ਦੇ ਤਬਾਦਲੇ ਕੀਤੇ ਗਏ ਹਨ । ਇਸ ਵੱਡੀ ਪ੍ਰਸ਼ਾਸਨਿਕ ਕਾਰਵਾਈ ਨਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ, ਪੁਲਿਸ ਸਬ-ਡਵੀਜ਼ਨਾਂ ਤੇ ਹੋਰ ਇਕਾਈਆਂ ਵਿਚ ਅਧਿਕਾਰੀਆਂ ਦੀਆਂ ਤਾਇਨਾਤੀਆਂ ਵਿਚ ਤਬਦੀਲੀ ਆਵੇਗੀ । ਜਾਣਕਾਰੀ ਅਨੁਸਾਰ ਇਹ ਤਬਾਦਲੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੇ ਗਏ ਹਨ । ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਦੀਆਂ ਤਾਇਨਾਤੀਆਂ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਂਦੀ ਹੈ । 274 ਅਧਿਕਾਰੀਆਂ ਦੇ ਇਕੋ ਸਮੇਂ ਕੀਤੇ ਗਏ ਤਬਾਦਲਿਆਂ ਨੂੰ ਪੰਜਾਬ ਪੁਲਿਸ ਵਿਚ ਵੱਡੀ ਪ੍ਰਸ਼ਾਸਨਿਕ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ । ਆਉਣ ਵਾਲੇ ਸਮੇਂ ਵਿਚ ਇਨ੍ਹਾਂ ਤਬਾਦਲਿਆਂ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਿਆਂ ਵਿਚ ਪੁਲਿਸ ਪ੍ਰਬੰਧਾਂ ਤੇ ਅਧਿਕਾਰੀਆਂ ਦੀ ਕਾਰਜਪ੍ਰਣਾਲੀ ਵਿਚ ਵੀ ਤਬਦੀਲੀਆਂ ਦੇਖਣ ਨੂੰ ਮਿਲ ਸਕਦੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਭਾਜਪਾ ਨੇ ਲੋਕਾਂ ਦੀ ਕਚਹਿਰੀ ’ਚ ਰੱਖਿਆ ਚੋਣ ਮਨੋਰਥ ਪੱਤਰ ਤਿਆਰ ਕਰਨ ਦਾ ਏਜੰਡਾ ਤਿੰਨ ਹੈਲਪਲਾਈਨ... ਅਗਲੀ ਖ਼ਬਰ ਮਰੀਅਮ ਨਵਾਜ਼ ਵਲੋਂ ਪੰਜਾਬ ਇੰਸਟੀਚਿਊਟ ਆਫ਼ ਲੈਂਗੂਏਜ, ਆਰਟ ਐਂਡ ਕਲਚਰ ਦੇ ਨਵੇਂ ਬੋਰਡ ਆਫ਼ ਗਵਰਨਰਜ਼ ਦਾ ਗਠਨ ਡਾ: ਕਲਿਆਣ ਸਿ...
Ad Position 24