22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

2027 ਦੀਆਂ ਚੋਣਾਂ ਲਈ ਭਾਜਪਾ ਨੇ ਲੋਕਾਂ ਦੀ ਕਚਹਿਰੀ ’ਚ ਰੱਖਿਆ ਚੋਣ ਮਨੋਰਥ ਪੱਤਰ ਤਿਆਰ ਕਰਨ ਦਾ ਏਜੰਡਾ ਤਿੰਨ ਹੈਲਪਲਾਈਨ ਨੰਬਰਾਂ ਤੇ ਕਿਊ.ਆਰ. ਕੋਡ ਰਾਹੀਂ ਮੰਗੇ ਸੁਝਾਅ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਵਾਸਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ ਪਾਰਟੀ ਵਲੋਂ ਤਿੰਨ ਹੈਲਪਲਾਈਨ ਨੰਬਰ ਅਤੇ ਇਕ ਕਿਊ.

Ad Position 21
No active advertisement
ਅਜੀਤ ਡੈਸਕ 23-11-2026
ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਵਾਸਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ ਪਾਰਟੀ ਵਲੋਂ ਤਿੰਨ ਹੈਲਪਲਾਈਨ ਨੰਬਰ ਅਤੇ ਇਕ ਕਿਊ.ਆਰ. ਕੋਡ ਜਾਰੀ ਕਰਕੇ ਸੂਬੇ ਦੇ ਲੋਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸੁਝਾਅ ਮੰਗੇ ਗਏ ਹਨ । ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਅਤੇ ਕਮੇਟੀ ਦੇ ਹੋਰ ਮੈਂਬਰਾਂ ਦੀ ਮੌਜੂਦਗੀ ਵਿਚ ਕੀਤੀ। ਇਸ ਮੌਕੇ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਲੋਕਾਂ ਤੋਂ ਸੁਝਾਅ ਲੈਣ ਲਈ ਜਾਰੀ ਕੀਤੇ ਤਿੰਨ ਫ਼ੋਨ ਨੰਬਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਨੰਬਰ 07971943333 ’ਤੇ ਫ਼ੋਨ ਕਰਕੇ ਆਪਣੇ ਸੁਝਾਅ ਦਿੱਤੇ ਜਾ ਸਕਦੇ ਹਨ। ਦੂਜੇ ਨੰਬਰ 9913002027 ’ਤੇ ਮਿਸਡ ਕਾਲ ਦੇਣ ਤੋਂ ਬਾਅਦ ਪਾਰਟੀ ਦਫ਼ਤਰ ਵਲੋਂ ਸਬੰਧਿਤ ਵਿਅਕਤੀ ਨਾਲ ਸੰਪਰਕ ਕਰਕੇ ਉਸ ਦੇ ਵਿਚਾਰ ਜਾਣੇ ਜਾਣਗੇ, ਜਦਕਿ ਤੀਜੇ ਨੰਬਰ 7508560065 ’ਤੇ ਵਟਸਐਪ ਸੰਦੇਸ਼ ਰਾਹੀਂ ਸੁਝਾਅ ਭੇਜੇ ਜਾ ਸਕਦੇ ਹਨ । ਇਸ ਤੋਂ ਇਲਾਵਾ ਜਾਰੀ ਕੀਤੇ ਕਿਊ.ਆਰ. ਕੋਡ ਰਾਹੀਂ ਵੀ ਲੋਕ ਆਪਣੇ ਵਿਚਾਰ ਪਾਰਟੀ ਤੱਕ ਪਹੁੰਚਾ ਸਕਣਗੇ । ਇਸ ਮੌਕੇ ਚੋਣ ਮਨੋਰਥ ਪੱਤਰ ਕਮੇਟੀ ਦੇ ਮੈਂਬਰ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਐਡਵੋਕੇਟ ਐਚ.ਐਸ. ਫੂਲਕਾ, ਰਾਜ ਸਭਾ ਮੈਂਬਰ ਰਜਿੰਦਰ ਗੁਪਤਾ, ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਅਸ਼ਵਨੀ ਸੇਖੜੀ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਪਰਮਪਾਲ ਕੌਰ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ਚ ਜ਼ਮੀਨੀ ਵਿਵਾਦ ਦੌਰਾਨ ਮਾਰੇ ਗਏ ਹਿੰਦੂ ਪਿਓ-ਪੁੱਤ 50 ਘੰਟੇ ਚੱਲੇ ਪ੍ਰਦਰਸ਼ਨ ਤੋਂ ਬਾਅਦ 7 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਪੁਲਿਸ ’ਚ ਵੱਡੇ ਪੱਧਰ ’ਤੇ ਫੇਰਬਦਲ 274 ਡੀ.ਐੱਸ.ਪੀਜ਼ ਤੇ ਏ.ਐੱਸ.ਪੀਜ਼ ਦੇ ਤਬਾਦਲੇ, ਚੋਣ ਕਮਿਸ਼ਨ ਦੇ ਦਿਸ਼ਾ-ਨਿ...
Ad Position 24