22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਿੰਧ ’ਚ ਨਾਬਾਲਗ ਹਿੰਦੂ ਲੜਕੀ ਅਗਵਾ ਕਰਵਾਇਆ ਜ਼ਬਰਦਸਤੀ ਧਰਮ ਪਰਿਵਰਤਨ

ਅੰਮ੍ਰਿਤਸਰ, 22 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧ ਸੂਬੇ ਅਧੀਨ ਪੈਂਦੇ ਜ਼ਿਲ੍ਹਾ ਟੰਡੋ ਅੱਲ੍ਹਾਯਾਰ ਦੇ ਇਲਾਕੇ ਨਸਰਪੁਰ ਤੋਂ ਇਕ ਨਾਬਾਲਗ ਹਿੰਦੂ ਲੜਕੀ ਆਸ਼ਾ ਕੁਮਾਰੀ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਉਸਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਵਿਆਹ ਕਰ ਦਿੱਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧ ਸੂਬੇ ਅਧੀਨ ਪੈਂਦੇ ਜ਼ਿਲ੍ਹਾ ਟੰਡੋ ਅੱਲ੍ਹਾਯਾਰ ਦੇ ਇਲਾਕੇ ਨਸਰਪੁਰ ਤੋਂ ਇਕ ਨਾਬਾਲਗ ਹਿੰਦੂ ਲੜਕੀ ਆਸ਼ਾ ਕੁਮਾਰੀ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਉਸਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਵਿਆਹ ਕਰ ਦਿੱਤਾ ਗਿਆ ਹੈ । ਪੀੜਤ ਪਰਿਵਾਰ ਅਨੁਸਾਰ ਅਬਦੁਲ ਵਹੀਦ ਛੁੱਟੋ, ਮੁਹੰਮਦ ਹਾਸ਼ਿਮ ਛੁੱਟੋ ਅਤੇ ਚਨੇਸਰ ਸਮੇਤ ਪੰਜ ਵਿਅਕਤੀਆਂ ਨੇ ਆਸ਼ਾ ਨੂੰ ਉਸ ਦੇ ਘਰੋਂ ਜ਼ਬਰਦਸਤੀ ਅਗਵਾ ਕੀਤਾ । ਪਰਿਵਾਰ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਵਾਪਰਿਆਂ ਇਕ ਹਫ਼ਤਾ ਬੀਤ ਚੁੱਕਿਆ ਹੈ, ਪਰ ਸੰਬੰਧਿਤ ਪੁਲਿਸ ਵਲੋਂ ਅਜੇ ਤੱਕ ਮਾਮਲੇ ਦੀ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ ਹੈ, ਜਿਸ ਕਾਰਨ ਪਰਿਵਾਰ ਇਨਸਾਫ਼ ਲਈ ਦਰ-ਦਰ ਭਟਕਣ ਲਈ ਮਜਬੂਰ ਹੈ। ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਪੀੜਤ ਪਰਿਵਾਰ ਨੇ ਪਾਕਿਸਤਾਨ ਦਰਾਵੜ ਇਤਿਹਾਦ ਦੇ ਮੁੱਖ ਦਫ਼ਤਰ ਪਹੁੰਚ ਕੇ ਸੰਸਥਾ ਦੇ ਚੇਅਰਮੈਨ ਫ਼ਕੀਰ ਸ਼ਿਵਾ ਕੱਛੀ ਨਾਲ ਮੁਲਾਕਾਤ ਕੀਤੀ ਤੇ ਆਪਣੀ ਧੀ ਦੀ ਸੁਰੱਖਿਅਤ ਵਾਪਸੀ ਲਈ ਮਦਦ ਦੀ ਗੁਹਾਰ ਲਗਾਈ ।
Ad Position 22
No active advertisement
ਪਿਛਲੀ ਖ਼ਬਰ ਸਰਦੀਆਂ ਲਈ ਅੰਗੂਰ ਸਾਂਭਣ ਦੀ ਅਫ਼ਗਾਨਿਸਤਾਨ ਦੀ ਸਦੀਆਂ ਪੁਰਾਣੀ ‘ਕੰਗੀਨਾ’ ਤਕਨੀਕ ਅੱਜ ਵੀ ਜ਼ਿੰਦਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਜਥਾ ਸ੍ਰੀ ਨਨਕਾਣਾ ਸਾਹਿਬ ਪੁੱਜਾ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਸ੍ਰੀ ਨਨਕਾਣਾ ਸਾਹਿ...
Ad Position 24