ਨਸ਼ਾ ਮੁਕਤ ਪੰਜਾਬ ਤੇ ਸਮਰਸਤਾ ਸੰਕਲਪ ਯਾਤਰਾ ਰਾਹੀਂ ਭਾਜਪਾ ਦੇ ਮਿਸ਼ਨ 2027 ਨੂੰ ਮਿਲ ਸਕਦਾ ਹੁੰਗਾਰਾ ਯਾਤਰਾਵਾਂ ਦੇ ਨਾਲ-ਨਾਲ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਮਜ਼ਬੂਤੀ ਲਈ ਵੀ ਤੇਜ਼ ਕੀਤੀਆਂ ਸਰਗਰਮੀਆਂ
ਸ਼ਿਵ ਸ਼ਰਮਾ
ਜਲੰਧਰ, 22 ਨਵੰਬਰ - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਇਸ ਦੇ ਤਹਿਤ ਦੋ ਯਾਤਰਾਵਾਂ ਕੱਢੀਆਂ ਗਈਆਂ ਹਨ, ਸਗੋਂ ਦੂਜੇ ਪਾਸੇ ਪਾਰਟੀ ਦੀ ਮਜ਼ਬੂਤੀ ਲਈ ਵੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ ਪਾਰਟੀ ਦੇ ਵਧ ਰਹੇ ਆਧਾਰ ਕਾਰਨ ਹੀ ਕੁਝ ਦਿਨ ਪਹਿਲਾਂ ਹੀ ਦੂਜੀ ਪਾਰਟੀਆਂ ਦੇ ਸੀਨੀਅਰ ਆਗੂ ਵੀ ਭਾਜਪਾ ਵਿਚ ਸ਼ਾਮਿਲ ਹੋਏ ਹਨ ਤੇ ਪਾਰਟੀ ਨੂੰ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਕੇਂਦਰ ਦੀ ਕਲਿਆਣਕਾਰੀ ਤੇ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਸੂਬੇ ਦੀ ਤਰੱਕੀ ਲਈ ਦੂਜੀਆਂ ਪਾਰਟੀਆਂ ਦੇ ਆਗੂ ਭਾਜਪਾ ਦਾ ਰੁੱਖ ਕਰਨਗੇ । ਸੂਬੇ ਵਿਚ ਆਪਣਾ ਜਨ ਆਧਾਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਭਾਜਪਾ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੇ ‘ਸਮਰਸਤਾ ਸੰਕਲਪ ਯਾਤਰਾ’ ਵਰਗੇ ਵੱਡੇ ਪੱਧਰ ਦੇ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਜਲੰਧਰ, 22 ਨਵੰਬਰ - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਇਸ ਦੇ ਤਹਿਤ ਦੋ ਯਾਤਰਾਵਾਂ ਕੱਢੀਆਂ ਗਈਆਂ ਹਨ, ਸਗੋਂ ਦੂਜੇ ਪਾਸੇ ਪਾਰਟੀ ਦੀ ਮਜ਼ਬੂਤੀ ਲਈ ਵੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ ਪਾਰਟੀ ਦੇ ਵਧ ਰਹੇ ਆਧਾਰ ਕਾਰਨ ਹੀ ਕੁਝ ਦਿਨ ਪਹਿਲਾਂ ਹੀ ਦੂਜੀ ਪਾਰਟੀਆਂ ਦੇ ਸੀਨੀਅਰ ਆਗੂ ਵੀ ਭਾਜਪਾ ਵਿਚ ਸ਼ਾਮਿਲ ਹੋਏ ਹਨ ਤੇ ਪਾਰਟੀ ਨੂੰ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਕੇਂਦਰ ਦੀ ਕਲਿਆਣਕਾਰੀ ਤੇ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਸੂਬੇ ਦੀ ਤਰੱਕੀ ਲਈ ਦੂਜੀਆਂ ਪਾਰਟੀਆਂ ਦੇ ਆਗੂ ਭਾਜਪਾ ਦਾ ਰੁੱਖ ਕਰਨਗੇ । ਸੂਬੇ ਵਿਚ ਆਪਣਾ ਜਨ ਆਧਾਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਭਾਜਪਾ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੇ ‘ਸਮਰਸਤਾ ਸੰਕਲਪ ਯਾਤਰਾ’ ਵਰਗੇ ਵੱਡੇ ਪੱਧਰ ਦੇ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਯਾਤਰਾਵਾਂ ਰਾਹੀਂ ਪਾਰਟੀ ਨੇ ਮਿਸ਼ਨ 2027 ਦੀਆਂ ਤਿਆਰੀਆਂ ਨੂੰ ਨਵੀਂ ਰਫ਼ਤਾਰ ਦਿੱਤੀ ਹੈ । ਸੂਬੇ ਵਿਚ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਨੂੰ ਹੁੰਗਾਰਾ ਮਿਲਿਆ ਹੈ। ਭਾਜਪਾ ਦੀ ਰਣਨੀਤੀ ਸਿਰਫ਼ ਚੋਣਾਂ ਤੱਕ ਸੀਮਤ ਨਾ ਰਹਿ ਕੇ ਪੰਜਾਬ ਦੇ ਵੱਖ-ਵੱਖ ਵਰਗਾਂ ਤੱਕ ਆਪਣੀ ਪਹੁੰਚ ਬਣਾਉਣ ਦੀ ਦਿਖਾਈ ਦੇ ਰਹੀ ਹੈ। ਪਾਰਟੀ ਵਲੋਂ ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਯਾਤਰਾਵਾਂ ਨੇ ਨਾ ਸਿਰਫ਼ ਭਾਜਪਾ ਦੇ ਸੰਗਠਨ ਨੂੰ ਸਰਗਰਮ ਕੀਤਾ ਹੈ, ਸਗੋਂ ਸੂਬੇ ਦੀਆਂ ਹੋਰ ਸਿਆਸੀ ਪਾਰਟੀਆਂ ਵਿਚ ਵੀ ਸਿਆਸੀ ਹਲਚਲ ਪੈਦਾ ਕਰ ਦਿੱਤੀ ਹੈ ਜਿਸ ਕਾਰਨ ਦੁਜੀਆਂ ਪਾਰਟੀਆਂ ਵਲੋਂ ਵੀ ਨਸ਼ੇ ਸਮੇਤ ਹੋਰ ਮੁੱਦਿਆਂ ’ਤੇ ਪ੍ਰੋਗਰਾਮ ਕੀਤੇ ਜਾ ਰਹੇ ਹਨ । ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਵਲੋਂ ਸਤੰਬਰ 2026 ਵਿਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ । ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਵਿਚ ਨਸ਼ੇ ਦੀ ਸਮੱਸਿਆ, ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਨੂੰ ਲੋਕਾਂ ਸਾਹਮਣੇ ਉਠਾਉਣਾ ਸੀ । ਪਾਰਟੀ ਵਲੋਂ ਇਸ ਯਾਤਰਾ ਨੂੰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੱਕ ਪਹੁੰਚਾਉਣ ਦੀ ਰਣਨੀਤੀ ਤਿਆਰ ਕੀਤੀ ਗਈ । ਕਰੀਬ 4 ਹਜ਼ਾਰ ਕਿਲੋਮੀਟਰ ਦੀ ਇਸ ਯਾਤਰਾ ਰਾਹੀਂ ਭਾਜਪਾ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ । ਜਲੰਧਰ ਵਿਚ 18 ਨਵੰਬਰ 2026 ਨੂੰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਤੋਂ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾਈ । ਇਹ ਯਾਤਰਾ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ । ਯਾਤਰਾਵਾਂ ਦੇ ਨਾਲ-ਨਾਲ ਭਾਜਪਾ ਨੇ ਆਪਣੀਆਂ ਸੰਗਠਨਾਤਮਕ ਸਰਗਰਮੀਆਂ ਵੀ ਤੇਜ਼ ਕਰ ਦਿੱਤੀਆਂ ਹਨ । ਪਾਰਟੀ ਦੀ ਕੋਸ਼ਿਸ਼ ਹੈ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਹਰ ਹਲਕੇ ਵਿਚ ਆਪਣੀ ਮੌਜੂਦਗੀ ਮਜ਼ਬੂਤ ਕੀਤੀ ਜਾਵੇ । ਇਨ੍ਹਾਂ ਯਾਤਰਾਵਾਂ ਦਾ ਅਸਰ ਹੁਣ ਪੰਜਾਬ ਦੀ ਸਿਆਸਤ ਵਿਚ ਵੀ ਦਿਖਾਈ ਦੇਣ ਲੱਗਾ ਹੈ। ਭਾਜਪਾ ਦੀਆਂ ਲਗਾਤਾਰ ਵੱਧ ਰਹੀਆਂ ਸਰਗਰਮੀਆਂ ਕਰਕੇ ਦੂਜੀਆਂ ਪਾਰਟੀਆਂ ਵੀ ਕਰੀਬ ਤੋਂ ਨਜ਼ਰ ਰੱਖ ਕੇ ਆਪਣੀਆਂ ਪ੍ਰੋਗਰਾਮ ਤੈਅ ਕਰ ਰਹੀਆਂ ਹਨ । ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੀ ਪੰਜਾਬ ਦੀ ਫੇਰੀ ’ਤੇ ਆ ਚੁੱਕੇ ਹਨ ਤੇ ਆਉਣ ਵਾਲੇ ਸਮੇਂ ਵਿਚ ਹੋਰ ਕੇਂਦਰੀ ਆਗੂਆਂ ਦੀ ਆਮਦ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ।