23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਖ਼ਾਲਸਾ, ਇਯਾਲੀ, ਅਗਵਾਨ, ਝੂੰਦਾ, ਕਾਹਨ ਸਿੰਘ ਵਾਲਾ, ਢੀਂਡਸਾ, ਅਜਮੇਰ ਸਿੰਘ, ਵੰਨਚਿੜੀ ਸਮੇਤ ਵੱਖ-ਵੱਖ ਸ਼ਖਸੀਅਤਾਂ ਵਲੋਂ ਭਾਵ-ਭਿੰਨੀ ਸ਼ਰਧਾਂਜਲੀਆਂ

ਰਈਆ/ਤਰਨ ਤਾਰਨ/ਅੰਮ੍ਰਿਤਸਰ, 23 ਨਵੰਬਰ (ਹਰਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ, ਸ਼ਰਨਬੀਰ ਸਿੰਘ ਕੰਗ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਹੋਇਆ। ਇਸ ਮੌਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਆਈਆਂ ਰਾਜਸੀ, ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਮਾਤਾ ਚਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 24-11-2026
ਰਈਆ/ਤਰਨ ਤਾਰਨ/ਅੰਮ੍ਰਿਤਸਰ, 23 ਨਵੰਬਰ (ਹਰਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ, ਸ਼ਰਨਬੀਰ ਸਿੰਘ ਕੰਗ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਹੋਇਆ। ਇਸ ਮੌਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਆਈਆਂ ਰਾਜਸੀ, ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਮਾਤਾ ਚਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਠਿੰਡਾ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਭਰਾ ਸੁਖਮਨਜੀਤ ਸਿੰਘ ਵੀ ਕੁਝ ਘੰਟਿਆਂ ਦੀ ਪੈਰੋਲ ’ਤੇ ਇਸ ਸਮਾਗਮ ਵਿਚ ਸ਼ਾਮਿਲ ਹੋਏ। ਪਿੰਡ ਜੱਲੂਪੁਰ ਖੇੜਾ ਸਥਿਤ ਗੁਰਦੁਆਰਾ ਬਾਬਾ ਕਾਲਾ ਮੇਹਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ ਦੇ ਜਥੇ ਵਲੋਂ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ਅਤੇ ਗਿਆਨੀ ਦਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਮੰਡੋਲੀ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਭੇਜਿਆ ਲਿਖਤੀ ਸੰਦੇਸ਼ ਭਾਈ ਬਲਜੀਤ ਸਿੰਘ ਖ਼ਾਲਸਾ ਵਲੋਂ ਪੜ੍ਹਦਿਆਂ ਮਾਤਾ ਚਰਨ ਕੌਰ ਦੇ ਅਕਾਲ ਚਲਾਣਾ ’ਤੇ ਸਮੁੱਚੇ ਪਰਿਵਾਰ ਨਾਲ ਡੂੰਘੇ ਦੁੱਖ ਦੀ ਸਾਂਝ ਪਾਈ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਹੋਰ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਲਿਖਤੀ ਸੰਦੇਸ਼ ਵੀ ਪੜ੍ਹੇ ਗਏ। ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਈ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਪੂ ਅਜਮੇਰ ਸਿੰਘ, ਇਕਬਾਲ ਸਿੰਘ ਝੂੰਦਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰਮਿੰਦਰ ਸਿੰਘ ਢੀਂਡਸਾ, ਅਮਰਜੀਤ ਸਿੰਘ ਵੰਨਚੜੀ, ਬਲਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਮਾਤਾ ਚਰਨ ਕੌਰ ਵਲੋਂ ਪਰਿਵਾਰ ਨੂੰ ਦਿੱਤੀ ਗਈ ਚੰਗੀ ਸੇਧ ਸਦਕਾ ਹੀ ਉਨ੍ਹਾਂ ਦਾ ਪੋਤਰਾ ਅੰਮ੍ਰਿਤਪਾਲ ਸਿੰਘ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਬੇਮਿਸਾਲ ਕਾਰਜ ਕਰ ਰਿਹਾ ਹੈ, ਜਿਸ ’ਚ ਉਨ੍ਹਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਅਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਲਾਮਬੰਦ ਕਰਨ ਲਈ ਦਿਨ-ਰਾਤ ਇਕ ਕੀਤਾ। ਅਖੀਰ ਵਿਚ ਮਾਤਾ ਜੀ ਦੇ ਸਪੁੱਤਰ ਬਾਪੂ ਤਰਸੇਮ ਸਿੰਘ ਆਈ ਹੋਈ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਅਤੇ ਵਿਦੇਸ਼ ਦੀਆਂ ਸੰਗਤਾਂ ਵਲੋਂ ਜੋ ਪਿਆਰ ਉਨ੍ਹਾਂ ਦੇ ਪਰਿਵਾਰ ਨੂੰ ਦਿੱਤਾ ਜਾ ਰਿਹਾ ਹੈ, ਉਹ ਉਸ ਲਈ ਉਨ੍ਹਾਂ ਦੇ ਧੰਨਵਾਦੀ ਹਨ। ਇਸ ਮੌਕੇ ਸ਼ਿਵਚਰਨ ਸਿੰਘ ਭੰਗੂ ਇੰਚਾਰਜ ਹਲਕਾ ਖਰੜ, ਕਰਨਬੀਰ ਸਿੰਘ ਗੁਰਾਇਆ, ਗੁਰਮੀਤ ਸਿੰਘ ਸ਼ੰਟੂ, ਜਗਮੋਹਨ ਸਿੰਘ ਮੁੰਦੋ, ਦਵਿੰਦਰ ਸਿੰਘ ਵਜੀਦਪੁਰ, ਸਾਹਿਬ ਸਿੰਘ ਬਡਾਲੀ, ਹਰਜਿੰਦਰ ਸਿੰਘ ਭੰਗੂ ਖੇੜਾ, ਰਜਿੰਦਰ ਸਿੰਘ ਦੇਸੂ ਮਾਜਰਾ, ਪ੍ਰਗਟ ਸਿੰਘ ਸੰਧੂ, ਕੁਲਜੀਤ ਸਿੰਘ ਸੰਧੂ ਫ਼ਰੀਦਕੋਟ, ਕੁਲਦੀਪ ਸਿੰਘ ਵੜੈਚ, ਇਕਬਾਲ ਸਿੰਘ ਸੰਧੂ, ਜਥੇ. ਸੰਤਾ ਸਿੰਘ ਉਮੈਦਪੁਰੀ, ਬਾਬਾ ਰਾਜਾ ਰਾਜ ਸਿੰਘ, ਜਗਦੇਵ ਸਿੰਘ ਚੌਂਦਾ, ਮਨਜੀਤ ਸਿੰਘ ਭੋਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਰਾਜਾ ਵੜਿੰਗ ਨੇ ਭੋਗ ਮੌਕੇ ਪਹੁੰਚ ਕੇ ਬਾਪੂ ਤਰਸੇਮ ਸਿੰਘ ਨਾਲ ਕੀਤਾ ਦੁੱਖ ਸਾਂਝਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਜ਼ਿਲ੍ਹਾ ਤਰਨ ਤਾਰਨ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਮਾਤਾ ਚਰਨ ਕੌਰ ਦੇ ਭੋਗ ਮੌਕੇ ਪਿੰਡ ਜੱਲੂਪੁਰ ਵਿਖੇ ਪਹੁੰਚ ਕੇ ਬਾਪੂ ਤਰਸੇਮ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਉਹ ਇਕ ਮਾਤਾ ਦੇ ਭੋਗ ਮੌਕੇ ਪਰਿਵਾਰ ਨਾਲ ਸਿਰਫ ਦੁੱਖ ਵੰਡਾਉਣ ਲਈ ਪਹੁੰਚੇ ਹਨ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੇ ਵਿਦੇਸ਼ ਜਾਣ ਦਾ ਰਾਹ ਹੋਇਆ ਪੱਧਰ * ਮੁਹਾਲੀ ਅਦਾਲਤ ਨੇ 30 ਲੱਖ ਰੁਪਏ ਦੀ ਬੈਂਕ ਸੁਰੱਖਿਆ ਦੇਣ ’ਤੇ ਵਿਦੇਸ਼ ਜਾ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ....
Ad Position 24