23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹੁਨਰ ਪੰਜਾਬ ਪੋਰਟਲ ਨੇ ਨੌਜਵਾਨਾਂ ਦੇ ਸਪੁਨਿਆਂ ਨੂੰ ਦਿੱਤੀ ਉੱਡਾਣ-ਅਮਨ ਅਰੋੜਾ ਹੁਣ ਤੱਕ 1,700 ਵਿੱਦਿਅਕ ਤੇ ਸਿਖਲਾਈ ਸੰਸਥਾਵਾਂ ਅਤੇ 1,100 ਸਨਅਤਾਂ ਪੋਰਟਲ ਨਾਲ ਜੁੜੀਆਂ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ 8 ਅਕਤੂਬਰ ਨੂੰ ਲਾਂਚ ਕੀਤਾ ਗਿਆ ‘ਹੁਨਰ’ (ਹੱਬ ਫਾਰ ਅੱਪਸਕਿਲਿੰਗ, ਨੈੱਟਵਰਕਿੰਗ ਐਂਡ ਐਕਸੈਸ ਟੂ ਰੁਜ਼ਗਾਰ) ਇਕ ਸਾਂਝਾ ਡਿਜੀਟਲ ਪਲੇਟਫਾਰਮ ਹੈ, ਜੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਅਤੇ ਉਦਯੋਗਾਂ ਨੂੰ ਹੁਨਰਮੰਦ ਤੇ ਇੰਡਸਟਰੀ ਲੋੜਾਂ ਮੁਤਾਬਕ ਕੰਮ ਲਈ ਤਿਆਰ ਨੌਜਵਾਨਾਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ 8 ਅਕਤੂਬਰ ਨੂੰ ਲਾਂਚ ਕੀਤਾ ਗਿਆ ‘ਹੁਨਰ’ (ਹੱਬ ਫਾਰ ਅੱਪਸਕਿਲਿੰਗ, ਨੈੱਟਵਰਕਿੰਗ ਐਂਡ ਐਕਸੈਸ ਟੂ ਰੁਜ਼ਗਾਰ) ਇਕ ਸਾਂਝਾ ਡਿਜੀਟਲ ਪਲੇਟਫਾਰਮ ਹੈ, ਜੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਅਤੇ ਉਦਯੋਗਾਂ ਨੂੰ ਹੁਨਰਮੰਦ ਤੇ ਇੰਡਸਟਰੀ ਲੋੜਾਂ ਮੁਤਾਬਕ ਕੰਮ ਲਈ ਤਿਆਰ ਨੌਜਵਾਨਾਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਿਸ ਦਾ ਪ੍ਰਮਾਣ ਇਸ ਗੱਲ ਤੋਂ ਲੱਗਦਾ ਹੈ ਕਿ ਟਾਟਾ ਸਟੀਲ, ਕਾਂਸਾਈ ਨੈਰੋਲੈਕ, ਐਲ.ਟੀ. ਫੂਡਜ਼ ਅਤੇ ਹੈਪੀ ਫੋਰਜਿੰਗਜ਼ ਵਰਗੀਆਂ ਨਾਮੀ ਕੰਪਨੀਆਂ ਨੇ ਪੰਜਾਬ ਸਰਕਾਰ ਦੇ ‘ਹੁਨਰ ਪੰਜਾਬ’ ਪੋਰਟਲ ਰਾਹੀਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਟੀਲ ਅਤੇ ਇੰਜਨੀਅਰਿੰਗ, ਫੂਡ ਪ੍ਰੋਸੈਸਿੰਗ, ਪੇਂਟ ਅਤੇ ਕੈਮੀਕਲ, ਉਸਾਰੀ ਅਤੇ ਹਾਸਪਿਟੈਲਿਟੀ ਵਰਗੇ ਖੇਤਰਾਂ ਨਾਲ ਸਬੰਧਤ 1100 ਤੋਂ ਵੱਧ ਉਦਯੋਗਾਂ ਨੇ ਪੰਜਾਬ ਦੀਆਂ ਸੰਸਥਾਵਾਂ ਤੱਕ ਪਹੁੰਚ ਕਰਨ ਲਈ ‘ਹੁਨਰ ਪੰਜਾਬ’ ਪੋਰਟਲ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਆਈ.ਟੀ.ਆਈਜ਼, ਪੌਲੀਟੈਕਨਿਕ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਨੌਜਵਾਨ ਉਮੀਦਵਾਰਾਂ ਦੀ ਭਰਤੀ ਸਬੰਧੀ 200 ਤੋਂ ਵੱਧ ਅਰਜ਼ੀਆਂ ਭੇਜੀਆਂ ਹਨ। ਪੋਰਟਲ ਦੀ ਇਸ ਸ਼ੁਰੂਆਤੀ ਸਫ਼ਲਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਨੌਜਵਾਨਾਂ ਦੀ ਭਰਤੀ ਲਈ ਕੈਂਪਸ ਪਲੇਸਮੈਂਟ ਡਰਾਈਵਜ਼ ਵੀ ਚੱਲ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਮਿਲਣੀ ਸ਼ੁਰੂ ਹੋ ਗਈ ਹੈ, ਜੋ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰੋਜ਼ਗਾਰ ਦੇ ਮੌਕੇ ਮਿਲਣਾ ਯਕੀਨੀ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਈ.ਟੀ.ਆਈਜ਼, ਪੌਲੀਟੈਕਨਿਕ, ਕਾਲਜਾਂ, ਯੂਨੀਵਰਸਿਟੀਆਂ, ਮੈਡੀਕਲ ਤੇ ਨਰਸਿੰਗ ਸੰਸਥਾਵਾਂ ਅਤੇ ਹੁਨਰ ਵਿਕਾਸ ਕੇਂਦਰਾਂ ਸਮੇਤ 1,700 ਤੋਂ ਵੱਧ ਵਿੱਦਿਅਕ ਅਤੇ ਸਿਖਲਾਈ ਸੰਸਥਾਵਾਂ ਇਸ ਪੋਰਟਲ ’ਤੇ ਰਜਿਸਟਰ ਹੋ ਚੁੱਕੀਆਂ ਹਨ, ਜਿਸ ਨਾਲ ਉਦਯੋਗਾਂ ਨੂੰ ਸੰਸਥਾਵਾਂ ਦੇ ਇੱਕ ਵਿਸ਼ਾਲ ਨੈੱਟਵਰਕ ਤੱਕ ਪਹੁੰਚ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ਦੇ ਨੌਜਵਾਨ ਦੀ ਅਮਰੀਕਾ ’ਚ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਮਜੀਠੀਆ ਦੇ ਵਿਦੇਸ਼ ਜਾਣ ਦਾ ਰਾਹ ਹੋਇਆ ਪੱਧਰ * ਮੁਹਾਲੀ ਅਦਾਲਤ ਨੇ 30 ਲੱਖ ਰੁਪਏ ਦੀ ਬੈਂਕ ਸੁਰੱਖਿਆ ਦੇਣ ’ਤੇ ਵਿਦੇਸ਼ ਜਾ...
Ad Position 24