23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਵਾਰਾ ਕੁੱਤਿਆਂ ਨੇ 9 ਸਾਲਾ ਮਾਸੂਮ ਬੱਚੇ ਨੂੰ ਨੋਚ-ਨੋਚ ਕੇ ਮਾਰਿਆ

ਚੌਂਕ ਮਹਿਤਾ (ਅੰਮਿ੍ਤਸਰ), 23 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਆਵਾਰਾ ਕੁੱਤਿਆਂ ਦੇ ਲਗਾਤਾਰ ਵਧਦੇ ਕਹਿਰ ਦੇ ਚੱਲਦਿਆਂ ਪਿੰਡ ਜਲਾਲ ਤੋਂ ਇਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਆਵਾਰਾ ਕੁੱਤਿਆਂ ਨੇ ਕਰੀਬ 9 ਸਾਲਾ ਮਾਸੂਮ ਬੱਚੇ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 9 ਸਾਲ ਦੱਸੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-11-2026
ਚੌਂਕ ਮਹਿਤਾ (ਅੰਮਿ੍ਤਸਰ), 23 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਆਵਾਰਾ ਕੁੱਤਿਆਂ ਦੇ ਲਗਾਤਾਰ ਵਧਦੇ ਕਹਿਰ ਦੇ ਚੱਲਦਿਆਂ ਪਿੰਡ ਜਲਾਲ ਤੋਂ ਇਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਆਵਾਰਾ ਕੁੱਤਿਆਂ ਨੇ ਕਰੀਬ 9 ਸਾਲਾ ਮਾਸੂਮ ਬੱਚੇ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 9 ਸਾਲ ਦੱਸੀ ਜਾ ਰਹੀ ਹੈ। ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਰਣਜੀਤ ਸਿੰਘ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਮਾਸੂਮ ਬੱਚੇ ਦੀ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਨੇ ਇਕ ਵਾਰ ਫਿਰ ਪਿੰਡਾਂ ਅਤੇ ਸ਼ਹਿਰਾਂ ਵਿਚ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਪੈਦਾ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਅਜੀਤ’ ਲੋਕ ਹਿੱਤਾਂ ਲਈ ਆਪਣੀਆਂ ਨੀਤੀਆਂ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦਾ ਰਹੇਗਾ-ਡਾ. ਹਮਦਰਦ ‘ਅਜੀਤ’ ਉਪ ਦਫ਼ਤਰ ਸੰ... ਅਗਲੀ ਖ਼ਬਰ ਭੁਲੱਥ ਦੇ ਨੌਜਵਾਨ ਦੀ ਅਮਰੀਕਾ ’ਚ ਗੋਲੀਆਂ ਮਾਰ ਕੇ ਹੱਤਿਆ
Ad Position 24