23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਨਹੀਂ ਪੁੱਜੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਤਾਲਮੇਲ ਕਮੇਟੀ ਦੇ ਵੀ ਚਾਰ ਮੈਂਬਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਸਤਿਕਾਰ ਸੋਧ ਐਕਟ ਵਿਚਲੀਆਂ ਕੁਝ ਇਤਰਾਜ਼ਯੋਗ ਮੱਦਾਂ ਦੇ ਵਿਵਾਦ ਸੰਬੰਧੀ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਵਿਦਵਾਨਾਂ ਦੀ ਸੱਤ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸਰਕਟ ਹਾਊਸ ਵਿਖੇ ਹੋਈ ਪਰ ਸਰਕਾਰ ਦੀ ਕਮੇਟੀ ਵਲੋਂ ਭੇਜੇ ਸੱਦੇ ਦੇ ਬਾਵਜੂਦ ਗੱਲਬਾਤ ਕਰਨ ਲਈ ਅੱਜ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਦੇ ਨੁਮਾਇੰਦੇ ਇਕੱਤਰਤਾ ਵਿਚ ਸ਼ਾਮਿਲ ਨਹੀਂ ਹੋਏ। ਦੂਜੇ ਪਾਸੇ ਸਰਕਾਰ ਵਲੋਂ ਗਠਿਤ ਕਮੇਟੀ ਤੇ 7 ਮੈਂਬਰਾਂ ਵਿਚੋਂ ਵੀ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਸੇਵਾ ਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਸੇਵਾ ਮੁਕਤ ਜਸਟਿਸ ਗੁਰਬੀਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਸਤਿਕਾਰ ਸੋਧ ਐਕਟ ਵਿਚਲੀਆਂ ਕੁਝ ਇਤਰਾਜ਼ਯੋਗ ਮੱਦਾਂ ਦੇ ਵਿਵਾਦ ਸੰਬੰਧੀ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਵਿਦਵਾਨਾਂ ਦੀ ਸੱਤ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸਰਕਟ ਹਾਊਸ ਵਿਖੇ ਹੋਈ ਪਰ ਸਰਕਾਰ ਦੀ ਕਮੇਟੀ ਵਲੋਂ ਭੇਜੇ ਸੱਦੇ ਦੇ ਬਾਵਜੂਦ ਗੱਲਬਾਤ ਕਰਨ ਲਈ ਅੱਜ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਦੇ ਨੁਮਾਇੰਦੇ ਇਕੱਤਰਤਾ ਵਿਚ ਸ਼ਾਮਿਲ ਨਹੀਂ ਹੋਏ। ਦੂਜੇ ਪਾਸੇ ਸਰਕਾਰ ਵਲੋਂ ਗਠਿਤ ਕਮੇਟੀ ਤੇ 7 ਮੈਂਬਰਾਂ ਵਿਚੋਂ ਵੀ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਸੇਵਾ ਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਸੇਵਾ ਮੁਕਤ ਜਸਟਿਸ ਗੁਰਬੀਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਸ਼ਾਮਿਲ ਹੋਏ। ਜਦੋਂਕਿ ਸੇਵਾ ਮੁਕਤ ਜਸਟਿਸ ਜਸਪਾਲ ਸਿੰਘ, ਪ੍ਰੀਤ ਇੰਦਰਪਾਲ ਸਿੰਘ ਐਡਵੋਕੇਟ, ਨੋਡਲ ਅਫਸਰ ਹਰਜੀਤ ਸਿੰਘ ਤੋਂ ਇਲਾਵਾ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਲੋਂ ਨੁਮਾਇੰਦੇ ਭਾਈ ਭੁਪਿੰਦਰ ਸਿੰਘ ਅਤੇ ਐਡਵੋਕੇਟ ਜੀ. ਪੀ. ਐੱਸ. ਘੁੰਮਣ ਇਸ ਇਕੱਤਰਤਾ ਵਿਚ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਸਾਂਝੀ ਮੀਟਿੰਗ ਦਾ ਸਮਾਂ ਨਿਰਧਾਰਤ ਕੀਤੇ ਜਾਣ ਦੇ ਬਾਵਜੂਦ ਵੀ ਉਕਤ ਕਮੇਟੀ ਮੈਂਬਰ ਗੱਲਬਾਤ ਲਈ ਨਹੀਂ ਪੁੱਜ ਰਹੇ। ਉਨ੍ਹਾਂ ਦੱਸਿਆ ਕਿ ਹੁਣ 27 ਨਵੰਬਰ ਨੂੰ ਦੁਪਹਿਰ 12 ਵਜੇ ਤਾਲਮੇਲ ਕਮੇਟੀ ਵਲੋਂ ਮਾਹਰ ਕਮੇਟੀ ਨਾਲ ਮੁੜ ਅੰਮ੍ਰਿਤਸਰ ਵਿਖੇ ਇਕੱਤਰਤਾ ਰੱਖੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਰੋੜਾ ਵਲੋਂ ਗਿਆਨੀ ਗਿਆਨ ਸਿੰਘ ਯਾਦਗਾਰੀ ਲਾਇਬ੍ਰੇਰੀ ਲੋਕ ਅਰਪਣ ਅਗਲੀ ਖ਼ਬਰ ਸ਼ਰਧਾਲੂਆਂ ਦੀ ਸਹੂਲਤ ਲਈ ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ‘24/7 ਡਿਜੀਟਲ ਪਿਲਗ੍ਰਿਮ ਅਸਿਸਟੈਂਟ ਲਾਂਚ’
Ad Position 24