ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਵੱਖ-ਵੱਖ ਜ਼ਿਲ੍ਹਿਆਂ ਤੋਂ 500 ਤੋਂ ਵੱਧ ਮਾਸਟਰਜ਼ ਖਿਡਾਰੀ ਲੈ ਰਹੇ ਹਨ ਭਾਗ
ਮਸਤੂਆਣਾ ਸਾਹਿਬ, 23 ਨਵੰਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਹੇਠ ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਨੂੰ ਸਮਰਪਿਤ ਦੋ ਰੋਜ਼ਾ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਅੱਜ ਇੱਥੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸ਼ੁਰੂ ਹੋ ਗਈ। ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੈਪਟਨ ਡਾ.
ਮਸਤੂਆਣਾ ਸਾਹਿਬ, 23 ਨਵੰਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਹੇਠ ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਨੂੰ ਸਮਰਪਿਤ ਦੋ ਰੋਜ਼ਾ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਅੱਜ ਇੱਥੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸ਼ੁਰੂ ਹੋ ਗਈ। ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆਂ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਇਸ ਸੂਬਾ ਪੱਧਰੀ ਖੇਡ ਮੀਟ ਦਾ ਉਦਘਾਟਨ ਮੁਖ ਮਹਿਮਾਨ ਵਜੋਂ ਪਹੁੰਚੇ ਏਸ਼ੀਅਨ ਗੋਲਡ ਮੈਡਲਿਸਟ ਅਤੇ ਪਦਮ ਸ੍ਰੀ ਐਵਾਰਡੀ ਬਹਾਦਰ ਸਿੰਘ ਨੇ ਖਿਡਾਰੀਆਂ ਤੋਂ ਮਾਰਚ ਪਾਸਟ ਦੌਰਾਨ ਸਲਾਮੀ ਲੈਣ ਉਪਰੰਤ ਕੀਤਾ। ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰਨ ਸ੍ਰੀਮਤੀ ਸੁਮਨ ਮੱਲਣ, ਐਨ.ਆਈ.ਐਸ. ਦੇ ਮੁੱਖ ਬਾਸਕਟਬਾਲ ਕੋਚ ਸ੍ਰੀ ਮਦਨ ਮੋਹਨ ਮੱਲਣ, ਅੰਤਰਰਾਸ਼ਟਰੀ ਹਾਕੀ ਖਿਡਾਰਨ ਸ੍ਰੀਮਤੀ ਸ਼ਰਨਜੀਤ ਕੌਰ ਅਤੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਨੇ ਸ਼ਿਰਕਤ ਕੀਤੀ। ਇਸ ਮੀਟ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 500 ਤੋਂ ਵੱਧ ਮਾਸਟਰਜ਼ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆਂ ਅਤੇ ਸਾਈ ਸੈਂਟਰ ਦੇ ਸਾਬਕਾ ਸਹਾਇਕ ਡਾਇਰੈਕਟਰ ਮਨਜੀਤ ਸਿੰਘ ਬਾਲੀਆਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਅਥਲੈਟਿਕਸ ਮੀਟ ਦੇ ਪਹਿਲੇ ਦਿਨ ਹੋਏ ਮੁਕਾਬਲਿਆਂ ’ਚ 65 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿਚ ਲੁਧਿਆਣਾ ਦੇ ਮਾਲਵਿੰਦਰ ਸਿੰਘ ਨੇ ਪਹਿਲਾ, ਸੰਗਰੂਰ ਦੇ ਸਮਸ਼ੇਰ ਸਿੰਘ ਨੇ ਦੂਜਾ ਅਤੇ ਫਾਜ਼ਿਲਕਾ ਦੇ ਬੂਟਾ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 55 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿਚ ਸੰਗਰੂਰ ਦੇ ਸੁਖਦੇਵ ਸਿੰਘ ਨੇ ਪਹਿਲਾ, ਲੁਧਿਆਣਾ ਦੇ ਮੁਹਿੰਦਰਪਾਲ ਸਿੰਘ ਨੇ ਦੂਜਾ ਅਤੇ ਗੁਰਦਾਸਪੁਰ ਦੇ ਭਾਗ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 85 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿੱਚ ਬਰਨਾਲਾ ਦੇ ਰਣਜੀਤ ਸਿੰਘ ਅਤੇ 75 ਸਾਲ ਉਮਰ ਵਰਗ ਵਿੱਚ ਫਤਹਿਗੜ੍ਹ ਸਾਹਿਬ ਦੇ ਸੁਖਦੇਵ ਸਿੰਘ ਨੇ ਮੋਹਰੀ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਬਲਦੇਵ ਸਿੰਘ ਭੰਮਾਂਬੱਦੀ, ਮਨਜੀਤ ਸਿੰਘ ਬਾਲੀਆਂ, ਡਾਇਰੈਕਟਰ ਜਤਿੰਦਰ ਦੇਵ, ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰਿੰਸੀਪਲ ਵਿਜੇ ਪਲਾਹਾ, ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਓਂਕਾਰ ਸਿੰਘ, ਡਾ. ਸੋਹਣਦੀਪ ਸਿੰਘ, ਪ੍ਰੋ. ਹਰਪਾਲ ਸਿੰਘ ਅਤੇ ਪ੍ਰੋ. ਸੁਖਜੀਤ ਸਿੰਘ ਸੁੱਖੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਸੁਖਵੀਰ ਸਿੰਘ ਮਾਨ ਨੇ ਬਾਖੂਬੀ ਨਿਭਾਈ।