ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋਡ਼-ਧਾਮੀ
ਦੇਸ਼-ਵਿਦੇਸ਼ ਵਸਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਵਸਦੀਆਂ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਸਰਬ ਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ।
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਵਸਦੀਆਂ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਸਰਬ ਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਪਹਿਲੇ ਪਾਤਿਸ਼ਾਹ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਅਤੇ ਜੀਵਨ ਸੇਧ ਸਮੁੱਚੇ ਸੰਸਾਰ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਨੇ ਆਪਣੇ ਇਲਾਹੀ ਉਪਦੇਸ਼ਾਂ ਰਾਹੀਂ ਮਨੁੱਖਤਾ ਨੂੰ ਜ਼ਾਤ-ਪਾਤ, ਊਚ-ਨੀਚ, ਵਹਿਮਾਂ-ਭਰਮਾਂ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਆਪਸੀ ਪ੍ਰੇਮ, ਸਤਿਕਾਰ ਅਤੇ ਸਾਂਝੀਵਾਲਤਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਅਤੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸਿਧਾਂਤ ਦਿੱਤਾ।