23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੁੜ ਕਾਂਗਰਸ ਦੇ ਹੋਏ ਮਦਨ ਜਲਾਲਪੁਰ, ਕਾਂਗਰਸ ਹਾਈਕਮਾਂਡ ਵਲੋਂ ਮੁਅੱਤਲੀ ਰੱਦ

ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੇ ਵਿਧਾਨ ਸਭਾ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਮੁੜ ਕਾਂਗਰਸ ਦੇ ਹੋ ਗਏ ਹਨ। ਕਾਂਗਰਸ ਨੇ ਉਨ੍ਹਾਂ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਵਿਚ ਵਾਪਸੀ ਹੋ ਗਈ ਹੈ।

Ad Position 21
No active advertisement
ਕਾਂਗਰਸ ਪ੍ਰਧਾਨ ਪਰਗਟ ਸਿੰਘ ਮਦਨ ਲਾਲ ਜਲਾਲਪੁਰ ਨੂੰ ਵਾਪਸੀ ਦਾ ਪੱਤਰ ਦਿੰਦੇ ਹੋਏ। ਅਜੀਤ ਤਸਵੀਰ 24-11-2026
ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੇ ਵਿਧਾਨ ਸਭਾ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਮੁੜ ਕਾਂਗਰਸ ਦੇ ਹੋ ਗਏ ਹਨ। ਕਾਂਗਰਸ ਨੇ ਉਨ੍ਹਾਂ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਵਿਚ ਵਾਪਸੀ ਹੋ ਗਈ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਜਿਨ੍ਹਾਂ ਨੂੰ ਕਾਂਗਰਸ ਪਾਰਟੀ ਵਲੋਂ ਮੁਅੱਤਲ ਕਰ ਦਿੱਤਾ ਗਿਆ ਸੀ, ਦੀ ਮੁਅੱਤਲੀ ਨੂੰ ਰੱਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਮੁਅੱਤਲੀ ਰੱਦ ਕੀਤੇ ਜਾਣ ਦਾ ਮੁੱਖ ਕਾਰਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਖਿਆ ਕਿ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖਡ਼ਗੇ, ਕੌਮੀ ਨੇਤਾ ਰਾਹੁਲ ਗਾਂਧੀ, ਕੌਮੀ ਜਨਰਲ ਸਕੱਤਰ ਕੇਸੀ ਵੇਨੂੰ ਗੋਪਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਹੈ। ਲੰਘੀ ਕੱਲ੍ਹ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਮਦਨ ਲਾਲ ਜਲਾਲਪੁਰ ਦੇ ਪਿੰਡ ਵਾਲੀ ਰਿਹਾਇਸ ਵਿਖੇ ਪੁੱਜੇ ਸਨ, ਜਿਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਸੀ ਕਿ ਉਨ੍ਹਾਂ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਸਾਲਾਨਾ ਮੇਲਾ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਸੰਗਤਾਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ’ਚ ਨਤਮਸਤਕ ਹੋਣ-ਬਾਬਾ ਬਲਬੀਰ ਸਿੰਘ
Ad Position 24