23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ ’ਚ ਗੁਰਦਾਸਪੁਰ ਦਾ ਨੌਜਵਾਨ ਗ੍ਰਿਫ਼ਤਾਰ ਹਰਪ੍ਰੀਤ ਸਿੰਘ ਕੁਝ ਮਹੀਨੇ ਪਹਿਲਾਂ ਹੀ ਪਰਤਿਆ ਸੀ ਦੁਬਈ ਤੋਂ

ਗੁਰਦਾਸਪੁਰ, 23 ਨਵੰਬਰ (ਚੱਕਰਾਜਾ)-ਰਾਜਸਥਾਨ ਦੇ ਸ੍ਰੀ ਗੰਗਾਨਗਰ ਰੇਲਵੇ ਟਰੈਕ ਬੰਬ ਧਮਾਕਾ ਮਾਮਲੇ ਵਿਚ ਰਾਜਸਥਾਨ ਪੁਲਿਸ ਵਲੋਂ ਗੁਰਦਾਸਪੁਰ ਦੇ ਇਕ ਹੋਰ ਨੌਜਵਾਨ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ ਜੋ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਸ਼ਹੂਰ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਹੀ ਜੇਲ੍ਹ ਵਿਚ ਸੀ। ਹਰਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਸਤੰਬਰ ਮਹੀਨੇ ਵਿਚ ਦੁਬਈ ਤੋਂ ਵਾਪਸ ਆਪਣੇ ਪਿੰਡ ਪਰਤਿਆ ਸੀ, ਉਸ ਨੇ ਪਿਛਲੇ ਮਹੀਨੇ 25 ਅਕਤੂਬਰ ਨੂੰ ਆਪਣੇ ਹੀ ਪਿੰਡ ਦੇ ਅਕਾਲੀ ਆਗੂ ’ਤੇ ਗੋਲੀ ਚਲਾ ਦਿੱਤੀ ਸੀ ਅਤੇ ਗੁਰਦਾਸਪੁਰ ਪੁਲਿਸ ਵਲੋਂ ਉਸ ਨੂੰ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 24-11-2026
ਗੁਰਦਾਸਪੁਰ, 23 ਨਵੰਬਰ (ਚੱਕਰਾਜਾ)-ਰਾਜਸਥਾਨ ਦੇ ਸ੍ਰੀ ਗੰਗਾਨਗਰ ਰੇਲਵੇ ਟਰੈਕ ਬੰਬ ਧਮਾਕਾ ਮਾਮਲੇ ਵਿਚ ਰਾਜਸਥਾਨ ਪੁਲਿਸ ਵਲੋਂ ਗੁਰਦਾਸਪੁਰ ਦੇ ਇਕ ਹੋਰ ਨੌਜਵਾਨ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ ਜੋ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਸ਼ਹੂਰ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਹੀ ਜੇਲ੍ਹ ਵਿਚ ਸੀ। ਹਰਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਸਤੰਬਰ ਮਹੀਨੇ ਵਿਚ ਦੁਬਈ ਤੋਂ ਵਾਪਸ ਆਪਣੇ ਪਿੰਡ ਪਰਤਿਆ ਸੀ, ਉਸ ਨੇ ਪਿਛਲੇ ਮਹੀਨੇ 25 ਅਕਤੂਬਰ ਨੂੰ ਆਪਣੇ ਹੀ ਪਿੰਡ ਦੇ ਅਕਾਲੀ ਆਗੂ ’ਤੇ ਗੋਲੀ ਚਲਾ ਦਿੱਤੀ ਸੀ ਅਤੇ ਗੁਰਦਾਸਪੁਰ ਪੁਲਿਸ ਵਲੋਂ ਉਸ ਨੂੰ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਸੀ। ਨੌਜਵਾਨ ਹਰਪ੍ਰੀਤ ਸਿੰਘ ਨੂੰ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫਤਾਰ ਕਰਕੇ ਸ੍ਰੀ ਗੰਗਾਨਗਰ ਪੁਲਿਸ ਲੈ ਗਈ ਹੈ ਅਤੇ ਉਸ ਕੋਲੋਂ ਹੋਰ ਪੁੱਛਗਿਛ ਕਰ ਰਹੀ ਹੈ। ਸੀਨੀਅਰ ਅਫਸਰਾਂ ਅਨੁਸਾਰ ਹਰਪ੍ਰੀਤ ਸਿੰਘ ਨੇ ਹੀ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਹੈਂਡਲਰ ਸ਼ਾਹ ਨੂੰ ਧਕਾਕੇ ਵਾਲੀ ਥਾਂ ਦੀ ਲੋਕੇਸ਼ਨ ਭੇਜੀ ਸੀ ਅਤੇ ਸ਼ਾਹ ਵਲੋਂ ਇਸ ਮਾਮਲੇ ਵਿਚ ਪਹਿਲਾਂ ਤੋਂ ਹੀ ਗ੍ਰਿਫ਼ਤਾਰ ਕੀਤੀ ਲੜਕੀ ਮਹਿਕਪ੍ਰੀਤ ਤੇ ਦੂਸਰੇ ਗ੍ਰਿਫਤਾਰ ਦਵਿੰਦਰ ਸਿੰਘ ਨੂੰ ਇਹ ਲੋਕੇਸ਼ਨ ਅੱਗੇ ਭੇਜੀ ਗਈ ਅਤੇ ਠੀਕ ਉਸ ਲੋਕੇਸ਼ਨ ’ਤੇ ਹੀ ਮਹਿਕਪ੍ਰੀਤ ਤੇ ਦਵਿੰਦਰ ਸਿੰਘ ਵਲੋਂ ਧਮਾਕਾ ਕੀਤਾ ਗਿਆ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਰਪ੍ਰੀਤ ਸਿੰਘ, ਦਵਿੰਦਰ ਸਿੰਘ ਦਾ ਸਕੂਲ ਦਾ ਸਾਥੀ ਸੀ, ਉੱਥੇ ਹੀ ਹਰਪ੍ਰੀਤ ਦੇ ਪਿਤਾ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਉਨਾਂ ਨੂੰ ਇਨਾ ਤਾਂ ਪਤਾ ਹੈ ਕਿ ਹਰਪ੍ਰੀਤ ਰਾਜਸਥਾਨ ਗਿਆ ਸੀ। ਪਰ ਬੱਚੇ ਕੀ ਕਰਦੇ ਹਨ, ਇਸ ਬਾਰੇ ਮਾਪਿਆਂ ਨੂੰ ਕਿੱਥੇ ਦੱਸਦੇ ਹਨ ।
Ad Position 22
No active advertisement
ਪਿਛਲੀ ਖ਼ਬਰ 26 ਤੋਂ ਜਵੱਦੀ ਟਕਸਾਲ ਵਿਖੇ ਹੋਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ 3 ਦਿਨਾਂ ’ਚ 2 ਨੌਜਵਾਨਾਂ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ
Ad Position 24