23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਧਾਰਮਿਕ ਸਮਾਗਮ ਅੱਜ

ਸੁਲਤਾਨਪੁਰ ਲੋਧੀ (ਕਪੂਰਥਲਾ), 23 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ 24 ਤੇ 25 ਨਵੰਬਰ ਦੀ ਦਰਮਿਆਨੀ ਰਾਤ ਨੂੰ 1. 40 ਮਿੰਟ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 24-11-2026
ਸੁਲਤਾਨਪੁਰ ਲੋਧੀ (ਕਪੂਰਥਲਾ), 23 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ 24 ਤੇ 25 ਨਵੰਬਰ ਦੀ ਦਰਮਿਆਨੀ ਰਾਤ ਨੂੰ 1.40 ਮਿੰਟ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਹਾਜ਼ਰ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਤੇ ਇਸੇ ਦਿਨ ਸ਼ਾਮ ਨੂੰ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਇਸ ਸਮਾਗਮ ਵਿਚ 24 ਨਵੰਬਰ ਨੂੰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਸ਼ਾਮ 4 ਵਜੇ ਭਾਈ ਮਰਦਾਨਾ ਹਾਲ ਵਿਚ ਧਾਰਮਿਕ ਦੀਵਾਨ ਆਰੰਭ ਹੋਏ ਜੋ 25 ਨਵੰਬਰ ਨੂੰ ਸਵੇਰੇ 9 ਵਜੇ ਤੱਕ ਸਜਣਗੇ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਦੱਸਿਆ ਕਿ ਹੁਣ ਤੱਕ ਗੁਰਦੁਆਰਾ ਸ੍ਰੀ ਸਾਹਿਬ ਤੇ ਗੁਰੂ ਸਾਹਿਬ ਦੀਆਂ ਯਾਦਾਂ ਨਾਲ ਸਬੰਧਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਚੁੱਕੀਆਂ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕੰਪਲੈਕਸ ਵਿਚ ਠੱਟਾ ਟਿੱਬਾ ਬਾਹਰਾ ਦੀ ਸੰਗਤ ਵਲੋਂ ਸੰਤ ਹਰਜੀਤ ਸਿੰਘ ਦੀ ਅਗਵਾਈ ਵਿਚ ਗੁਰੂ ਕੇ ਲੰਗਰ ਅਤੁੱਟ ਚਲਾਏ ਜਾ ਰਹੇ ਹਨ। ਗੋਧਰਾ ਰੇਲ ਗੱਡੀ ਮਾਮਲੇ ਦੇ ਦੋਸ਼ੀ ਇਰਫਾਨ ਨੂੰ ਸੁਪਰੀਮ ਕੋਰਟ ਤੋਂ ਡਾਕਟਰੀ ਆਧਾਰ ’ਤੇ ਮਿਲੀ ਜ਼ਮਾਨਤ ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ 2002 ਦੇ ਗੋਧਰਾ ਰੇਲ ਗੱਡੀ ਸਾੜਨ ਦੇ ਮਾਮਲੇ ’ਚ ਦੋਸ਼ੀ ਇਰਫਾਨ ਸਿਰਾਜ ਪਾਡਾ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦਿਆਂ ਉਸ ਨੂੰ ਡਾਕਟਰੀ ਆਧਾਰ ‘ਤੇ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲੇ ਦੇ ਬੈਂਚ ਨੇ ਇਹ ਹੁਕਮ ਸੁਣਾਇਆ। ਅਦਾਲਤ ਨੇ ਦੋਸ਼ੀ ਦੀ ਗੰਭੀਰ ਦਿਲ ਦੀ ਬਿਮਾਰੀ ਅਤੇ 17 ਸਾਲਾਂ ਤੋਂ ਵੱਧ ਸਮੇਂ ਤੱਕ ਜੇਲ੍ਹ ਵਿਚ ਰਹਿਣ ਨੂੰ ਧਿਆਨ ਵਿਚ ਰੱਖਿਆ। ਗੁਜਰਾਤ ਸਰਕਾਰ ਨੇ ਦੋਸ਼ੀ ਦੀ ਦਿਲ ਦੀ ਬਿਮਾਰੀ ਦੀ ਸਥਿਤੀ ਤੋਂ ਇਨਕਾਰ ਨਹੀਂ ਕੀਤਾ ਅਤੇ ਉਸ ਦੇ ਇਲਾਜ ਚੱਲਣ ਦੀ ਪੁਸ਼ਟੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੱਤ ਅਧਿਕਾਰੀਆਂ ਨੂੰ ਈ.ਡੀ. ਦੇ ਸੰਮਨ, ਪਹਿਲੇ ਦਿਨ ਕੁਮਾਰ ਰਾਹੁਲ ਨਹੀਂ ਹੋਏ ਪੇਸ਼ ਅਗਲੀ ਖ਼ਬਰ ਕਾਂਗਰਸ ਨੇ ਬਾਬਾ ਸਾਹਿਬ ਨੂੰ ਸਿਆਸੀ ਤੌਰ ’ਤੇ ਅਣਗੌਲਿਆ, ਮੋਦੀ ਸਰਕਾਰ ਨੇ ਵਿਰਾਸਤ ਸੰਭਾਲੀ-ਮਨਪ੍ਰੀਤ ਸਿੰਘ ਬਾਦਲ 26 ਨੂ...
Ad Position 24