25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ ਦਲ- ਭਾਜਪਾ ਗੱਠਜੋੜ ਲੋਕਾਂ ਲਈ ਨਹੀਂ ਸਿਰਫ਼ ਸੱਤਾ ਹਥਿਆਉਣ ਲਈ-ਹਰਪਾਲ ਸਿੰਘ ਚੀਮਾ ਪੰਜਾਬ ਦਾ ਹਰ ਵਰਗ ਇਸ ਵਿਰੋਧੀ ਗੱਠਜੋੜ ਨੂੰ ਰੱਦ ਕਰੇਗਾ-ਬਲਤੇਜ ਪੰਨੂ

ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)– ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦਰਮਿਆਨ ਮੁੜ ਹੋਏ ਸਿਆਸੀ ਗਠਜੋੜ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਦੋਵਾਂ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਿਆ ਅਤੇ ਇਸ ਨੂੰ ਇੱਕ ਨਾਪਾਕ ਅਤੇ ਮੌਕਾਪ੍ਰਸਤ ‘ਠੱਗ ਜੋੜ’ ਕਰਾਰ ਦਿੱਤਾ। ‘ਆਪ’ ਨੇ ਕਿਹਾ ਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਅਕਾਲੀ-ਭਾਜਪਾ ਦੇ ਕਾਲੇ ਦਹਾਕੇ ਦੌਰਾਨ ਕਿਸਾਨਾਂ, ਨੌਜਵਾਨਾਂ ਅਤੇ ਸਿੱਖ ਭਾਵਨਾਵਾਂ ਨਾਲ ਹੋਏ ਵਿਸ਼ਵਾਸਘਾਤ ਨੂੰ ਨਹੀਂ ਭੁੱਲੇ ਹਨ ਅਤੇ ਉਨ੍ਹਾਂ ਦਿਨਾਂ ਨੂੰ ਵਾਪਸ ਲਿਆਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੱਦ ਕਰ ਦੇਣਗੇ।

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)– ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦਰਮਿਆਨ ਮੁੜ ਹੋਏ ਸਿਆਸੀ ਗਠਜੋੜ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਦੋਵਾਂ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਿਆ ਅਤੇ ਇਸ ਨੂੰ ਇੱਕ ਨਾਪਾਕ ਅਤੇ ਮੌਕਾਪ੍ਰਸਤ ‘ਠੱਗ ਜੋੜ’ ਕਰਾਰ ਦਿੱਤਾ। ‘ਆਪ’ ਨੇ ਕਿਹਾ ਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਅਕਾਲੀ-ਭਾਜਪਾ ਦੇ ਕਾਲੇ ਦਹਾਕੇ ਦੌਰਾਨ ਕਿਸਾਨਾਂ, ਨੌਜਵਾਨਾਂ ਅਤੇ ਸਿੱਖ ਭਾਵਨਾਵਾਂ ਨਾਲ ਹੋਏ ਵਿਸ਼ਵਾਸਘਾਤ ਨੂੰ ਨਹੀਂ ਭੁੱਲੇ ਹਨ ਅਤੇ ਉਨ੍ਹਾਂ ਦਿਨਾਂ ਨੂੰ ਵਾਪਸ ਲਿਆਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੱਦ ਕਰ ਦੇਣਗੇ। ਇਸ ਸਬੰਧੀ ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਜਪਾ ਅਤੇ ਅਕਾਲੀ ਦਲ ਨੇ ਇੱਕ ਵਾਰ ਫਿਰ ਪੰਜਾਬ ਜਾਂ ਇਸ ਦੇ ਲੋਕਾਂ ਲਈ ਨਹੀਂ, ਸਗੋਂ ਸਿਰਫ਼ ਸੱਤਾ ਹਥਿਆਉਣ ਲਈ ਹੱਥ ਮਿਲਾਇਆ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਭਾਜਪਾ-ਅਕਾਲੀ ਦਲ ਦਾ ਗਠਜੋੜ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ, ਜਿਨ੍ਹਾਂ ਦਾ ਜਵਾਬ ਹਰ ਪੰਜਾਬੀ ਜਾਣਨ ਦਾ ਹੱਕਦਾਰ ਹੈ। ਇਹ ਸਿਧਾਂਤਾਂ ਜਾਂ ਲੋਕ ਭਲਾਈ ‘ਤੇ ਆਧਾਰਿਤ ਸਿਆਸੀ ਗਠਜੋੜ ਨਹੀਂ ਹੈ। ਭਾਜਪਾ-ਅਕਾਲੀ ਦਲ ਗਠਜੋੜ ਦੀ ਤੁਲਨਾ ‘ਆਪ’ ਸਰਕਾਰ ਦੀ ਲੋਕ-ਪੱਖੀ ਪਹੁੰਚ ਨਾਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ, “ਆਮ ਆਦਮੀ ਪਾਰਟੀ ਨੂੰ ਉਨ੍ਹਾਂ ਪਾਰਟੀਆਂ ਨਾਲ ਗਠਜੋੜ ਕਰਨ ਦੀ ਲੋੜ ਨਹੀਂ ਹੈ ਜੋ ਸਿਰਫ਼ ਸੱਤਾ ਹਥਿਆਉਣ ਲਈ ਇਕੱਠੀਆਂ ਹੁੰਦੀਆਂ ਹਨ।”
Ad Position 22
No active advertisement
ਪਿਛਲੀ ਖ਼ਬਰ ਜਵਾਈ ਨੇ ਟੈਂਪੂ ਟਰੈਵਲਰ ਹੇਠ ਕੁਚਲ ਕੇ ਸੱਸ ਦੀ ਕੀਤੀ ਹੱਤਿਆ ਗੁਆਂਢੀ ਵੀ ਹੋਇਆ ਗੰਭੀਰ ਜ਼ਖਮੀ ਅਗਲੀ ਖ਼ਬਰ ਆਈ.ਏ.ਐਸ ਅਧਿਕਾਰੀ ਕੁਮਾਰ ਰਾਹੁਲ ਦੀ ਗ਼ੈਰ-ਹਾਜ਼ਰੀ ਤੋਂ ਬਾਅਦ ਅੱਜ ਆਨੰਦ ਸਾਗਰ ਤੇ ਅਰੁਣ ਸੇਖੜੀ ਤੋਂ ਪੁੱਛਗਿੱਛ ਕਰੇਗੀ ਈ.ਡ...
Ad Position 24