ਮਨਜੀਤ ਸਿੰਘ ਮੰਨਾ ਭਾਜਪਾ ਸੂਬਾ ਚੋਣ ਕਮੇਟੀ ਦੇ ਮੈਂਬਰ ਨਿਯੁਕਤ
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਸੂਬਾ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਸੂਬਾ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਤੋਂ ਇਲਾਵਾ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।