24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਾਕਿ ’ਚ ਤੇਜ਼ੀ ਨਾਲ ਵਿਗੜ ਸਕਦੇ ਹਾਲਾਤ ਆਸਿਮ ਮੁਨੀਰ ਨੂੰ 1971 ਦਾ ਢਾਕਾ ਆਤਮ-ਸਮਰਪਣ ਯਾਦ ਕਰਵਾਉਣ ਵਾਲੇ ਮੌਲਾਨਾ ਨੂੰ ਕੀਤਾ ਨਜ਼ਰਬੰਦ

ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਜਮੀਅਤ ਉਲੇਮਾ-ਏ-ਇਸਲਾਮ-ਫ਼ਜ਼ਲ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੂੰ ਉਨ੍ਹਾਂ ਦੇ ਲਾਹੌਰ ਸਥਿਤ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਨਾਲ ਪਾਕਿਸਤਾਨ ਦੇ ਹਾਲਾਤ ਤੇਜ਼ੀ ਨਾਲ ਵਿਗੜ ਸਕਦੇ ਹਨ ਅਤੇ ਮੌਲਾਨਾ ਦੇ ਸਮਰਥਕਾਂ ਦੇ ਲਹਿੰਦੇ ਪੰਜਾਬ ਅਤੇ ਖ਼ੈਬਰ ਪਖਤੂਨਖਵਾ ਦੀਆਂ ਸੜਕਾਂ ’ਤੇ ਪਾਕਿ ਸਰਕਾਰ ਅਤੇ ਫ਼ੌਜ ਖ਼ਿਲਾਫ਼ ਭਾਰੀ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਮੌਲਾਨਾ ਫਜ਼ਲੁਰ ਰਹਿਮਾਨ। ਤਸਵੀਰ ਰਾਹੀਂ : ਸੁਰਿੰਦਰ ਕੋਛੜ 25-11-2026
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਜਮੀਅਤ ਉਲੇਮਾ-ਏ-ਇਸਲਾਮ-ਫ਼ਜ਼ਲ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੂੰ ਉਨ੍ਹਾਂ ਦੇ ਲਾਹੌਰ ਸਥਿਤ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਨਾਲ ਪਾਕਿਸਤਾਨ ਦੇ ਹਾਲਾਤ ਤੇਜ਼ੀ ਨਾਲ ਵਿਗੜ ਸਕਦੇ ਹਨ ਅਤੇ ਮੌਲਾਨਾ ਦੇ ਸਮਰਥਕਾਂ ਦੇ ਲਹਿੰਦੇ ਪੰਜਾਬ ਅਤੇ ਖ਼ੈਬਰ ਪਖਤੂਨਖਵਾ ਦੀਆਂ ਸੜਕਾਂ ’ਤੇ ਪਾਕਿ ਸਰਕਾਰ ਅਤੇ ਫ਼ੌਜ ਖ਼ਿਲਾਫ਼ ਭਾਰੀ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਵਿਰੋਧੀ ਧਿਰ ਦੇ ਸੀਨੀਅਰ ਆਗੂ ਮੌਲਾਨਾ ਫ਼ਜ਼ਲੁਰ ਰਹਿਮਾਨ ਨੇ ਫ਼ੌਜੀ ਲੀਡਰਸ਼ਿਪ ’ਤੇ ਤਿੱਖਾ ਹਮਲਾ ਬੋਲਦਿਆਂ ਫ਼ੌਜ ਮੁਖੀ ਫ਼ੀਲਡ ਮਾਰਸ਼ਲ ਆਸਿਮ ਮੁਨੀਰ ਨੂੰ ਸੰਨ 1971 ਦੀ ਢਾਕਾ ਹਾਰ ਦੀ ਯਾਦ ਦਿਵਾਈ ਸੀ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਫ਼ੌਜ ਦੁਆਰਾ ਦੇਸ਼ ’ਚ ਲੋਕਾਂ ਦੇ ਹੱਕਾਂ, ਸੂਬਿਆਂ ਦੀ ਖ਼ੁਦਮੁਖ਼ਤਿਆਰੀ ਅਤੇ ਜਮਹੂਰੀਅਤ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਮੌਲਾਨਾ ਨੇ ਇਕ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ 26 ਨਵੰਬਰ ਨੂੰ ਸਰਗੋਧਾ ’ਚ ਇਕ ਵੱਡੀ ਕਾਨਫ਼ਰੰਸ ਕੀਤੀ ਜਾ ਰਹੀ ਹੈ। ਜਿਸ ਨੂੰ ਰੋਕਣ ਲਈ ਪਾਰਟੀ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਹਰ ਕੀਮਤ ’ਤੇ ਸਰਗੋਧਾ ਕਾਨਫ਼ਰੰਸ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜੈਸ਼-ਏ-ਮੁਹੰਮਦ ਦੇ ਕਮਾਂਡਰ ਮਸੂਦ ਕਸ਼ਮੀਰੀ ਵਲੋਂ ਸਨਸਨੀਖ਼ੇਜ਼ ਖ਼ੁਲਾਸੇ * ਰਾਵਲਾਕੋਟ ’ਚ ਹਥਿਆਰਬੰਦ ਮੁਜ਼ਾਹਦੀਨਾਂ ਦੀ ਮੌਜੂਦ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24