ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਤੇ ਪਰਿਵਾਰਿਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਤੇ ਸਥਾਨਕ ਹੋਰ ਭਾਜਪਾ ਆਗੂ ਵੀ ਸਨ।
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਤੇ ਪਰਿਵਾਰਿਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਤੇ ਸਥਾਨਕ ਹੋਰ ਭਾਜਪਾ ਆਗੂ ਵੀ ਸਨ। ਦਰਸ਼ਨ ਕਰਨ ਉਪਰੰਤ ਸ੍ਰੀ ਸੈਣੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਗੁਰਿੰਦਰ ਸਿੰਘ ਭੋਮਾ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਸੁੰਦਰ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।