25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗੁਜਰਾਤ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੁਪੇਂਦਰਾ ਰਜਨੀਕਾਂਤ ਪਟੇਲ ਤੇ ਉਪ ਮੁੱਖ ਮੰਤਰੀ ਸ੍ਰੀ ਹਰਸ਼ ਸੰਘਵੀ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਹ ਭਾਜਪਾ ਦੇ ਇਕ ਸਥਾਨਕ ਸੀਨੀਅਰ ਆਗੂ ਦੇ ਗ੍ਰਹਿ ਵਿਖੇ ਇਕ ਵਿਆਹ ਸਮਾਗਮ ’ਚ ਸ਼ਿਰਕਤ ਕਰਨ ਲਈ ਅੰਮ੍ਰਿਤਸਰ ਪੁੱਜੇ ਸਨ।

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੁਪੇਂਦਰਾ ਰਜਨੀਕਾਂਤ ਪਟੇਲ ਤੇ ਉਪ ਮੁੱਖ ਮੰਤਰੀ ਸ੍ਰੀ ਹਰਸ਼ ਸੰਘਵੀ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਹ ਭਾਜਪਾ ਦੇ ਇਕ ਸਥਾਨਕ ਸੀਨੀਅਰ ਆਗੂ ਦੇ ਗ੍ਰਹਿ ਵਿਖੇ ਇਕ ਵਿਆਹ ਸਮਾਗਮ ’ਚ ਸ਼ਿਰਕਤ ਕਰਨ ਲਈ ਅੰਮ੍ਰਿਤਸਰ ਪੁੱਜੇ ਸਨ। ਉਨ੍ਹਾਂ ਨਤਮਸਤਕ ਹੋਣ ਤੋਂ ਪਹਿਲਾਂ ਸ਼ਰਧਾ ਸਹਿਤ ਕੜਾਹਿ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹੋਰ ਆਗੂ ਵੀ ਹਾਜ਼ਰ ਸਨ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਸਹਾ: ਸੂਚਨਾ ਅਧਿਕਾਰੀ ਸਰਬਜੀਤ ਸਿੰਘ ਵਲੋਂ ਮੁੱਖ ਮੰਤਰੀ ਸ੍ਰੀ ਪਟੇਲ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਅਤੇ ਉਪ ਮੁੱਖ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਜਸਬੀਰ ਸਿੰਘ ਤੇ ਸੂਚਨਾ ਕੇਂਦਰ ਦੇ ਕਰਮਚਾਰੀ ਜਰਮਨਜੀਤ ਸਿੰਘ ਤੋਂ ਇਲਾਵਾ ਭਾਜਪਾ ਦੇ ਕਈ ਸਥਾਨਕ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ ਸੂਬੇ ’ਚ ਸੱਤਾ ਤਬਦੀਲੀ ਦਾ ਰਾਹ ਕੀਤਾ ਪੱਧਰਾ-ਚੰਦੂਮਾਜਰਾ ਕਿਹਾ, ‘ਆਪ’ ਸਰਕਾਰ ਤੋਂ ਲੋਕਾਂ ਦਾ... ਅਗਲੀ ਖ਼ਬਰ ਈ.ਡੀ. ਵਲੋਂ ਪੰਜਾਬ ਤੇ ਚੰਡੀਗੜ੍ਹ ’ਚ ਕਈ ਥਾਵਾਂ ’ਤੇ ਛਾਪੇਮਾਰੀ ਜੀ.ਐਮ.ਆਈ. ਬਿਲਡਰ ਦੇ ਦਫ਼ਤਰ ਤੇ ਰਿਹਾਇਸ਼ਾਂ ’ਤੇ ਵਿੱਤੀ...
Ad Position 24