ਪੈਨਸ਼ਨ ਲਾਭਾਂ ਦੀ ਅਦਾਇਗੀ ’ਚ ਦੇਰੀ ’ਤੇ 6 ਫ਼ੀਸਦੀ ਵਿਆਜ ਦੇਣਾ ਹੋਵੇਗਾ-ਹਾਈ ਕੋਰਟ
ਚੰਡੀਗੜ੍ਹ, 25 ਨਵੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸੇਵਾ ਮੁਕਤ ਮੁਲਾਜ਼ਮਾਂ ਦੇ ਪੈਨਸ਼ਨ ਅਤੇ ਹੋਰ ਸੇਵਾ ਮੁਕਤੀ ਲਾਭਾਂ ਦੀ ਅਦਾਇਗੀ ’ਚ ਦੇਰੀ ਹੋਣ ’ਤੇ ਸਰਕਾਰ ਨੂੰ ਵਿਆਜ ਦੇਣਾ ਪਵੇਗਾ ਅਤੇ ਪ੍ਰਸ਼ਾਸਨਿਕ ਵਿਭਾਗਾਂ ਵਿਚਕਾਰ ਮਨਜ਼ੂਰੀ ਦੀ ਪ੍ਰਕਿਰਿਆ ਲੰਮੀ ਹੋਣ ਨੂੰ ਵਿਆਜ ਤੋਂ ਬਚਣ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੀ ਆਪਸੀ ਦੇਰੀ ਦਾ ਖਮਿਆਜ਼ਾ ਮੁਲਾਜ਼ਮ ਨੂੰ ਨਹੀਂ ਭੁਗਤਣਾ ਪਵੇਗਾ।
ਚੰਡੀਗੜ੍ਹ, 25 ਨਵੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸੇਵਾ ਮੁਕਤ ਮੁਲਾਜ਼ਮਾਂ ਦੇ ਪੈਨਸ਼ਨ ਅਤੇ ਹੋਰ ਸੇਵਾ ਮੁਕਤੀ ਲਾਭਾਂ ਦੀ ਅਦਾਇਗੀ ’ਚ ਦੇਰੀ ਹੋਣ ’ਤੇ ਸਰਕਾਰ ਨੂੰ ਵਿਆਜ ਦੇਣਾ ਪਵੇਗਾ ਅਤੇ ਪ੍ਰਸ਼ਾਸਨਿਕ ਵਿਭਾਗਾਂ ਵਿਚਕਾਰ ਮਨਜ਼ੂਰੀ ਦੀ ਪ੍ਰਕਿਰਿਆ ਲੰਮੀ ਹੋਣ ਨੂੰ ਵਿਆਜ ਤੋਂ ਬਚਣ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੀ ਆਪਸੀ ਦੇਰੀ ਦਾ ਖਮਿਆਜ਼ਾ ਮੁਲਾਜ਼ਮ ਨੂੰ ਨਹੀਂ ਭੁਗਤਣਾ ਪਵੇਗਾ। ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਮਿੰਦਰਜੀਤ ਯਾਦਵ ਦੀ ਡਵੀਜ਼ਨ ਬੈਂਚ ਨੇ ਪੰਜਾਬ ਰਾਜ ਪਸ਼ੂ ਪਾਲਣ ਕੌਂਸਲ ਦੀ ਅਪੀਲ ਖਾਰਜ ਕਰਦਿਆਂ ਸੇਵਾ ਮੁਕਤ ਮੁਲਾਜ਼ਮ ਰੋਸ਼ਨ ਲਾਲ ਨੂੰ 6 ਫ਼ੀਸਦੀ ਵਿਆਜ ਦੇਣ ਦੇ ਸਿੰਗਲ ਬੈਂਚ ਦੇ ਹੁਕਮ ਨੂੰ ਬਰਕਰਾਰ ਰੱਖਿਆ। ਕੌਂਸਲ ਨੇ 7 ਅਪ੍ਰੈਲ ਨੂੰ ਸਿੰਗਲ ਬੈਂਚ ਵਲੋਂ ਦਿੱਤੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਕੌਂਸਲ ਵਲੋਂ ਦਲੀਲ ਦਿੱਤੀ ਗਈ ਕਿ ਮੁਲਾਜ਼ਮ ਦੇ ਸੇਵਾਮੁਕਤੀ ਲਾਭ ਜਾਰੀ ਕਰਨ ਲਈ ਸਬੰਧਿਤ ਪ੍ਰਸ਼ਾਸਨਿਕ ਵਿਭਾਗ ਤੋਂ ਮਨਜ਼ੂਰੀ ਮੰਗੀ ਗਈ ਸੀ, ਪਰ ਇਹ ਮਨਜ਼ੂਰੀ ਕਾਫ਼ੀ ਦੇਰ ਨਾਲ ਮਿਲੀ। ਇਸ ਲਈ ਅਦਾਇਗੀ ‘ਚ ਹੋਈ ਦੇਰੀ ਲਈ ਕੌਂਸਲ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਅਤੇ ਉਸ ‘ਤੇ ਵਿਆਜ ਦੇਣ ਦੀ ਕੋਈ ਜ਼ਿੰਮੇਵਾਰੀ ਨਹੀਂ ਬਣਦੀ। ਹਾਲਾਂਕਿ, ਡਿਵੀਜ਼ਨ ਬੈਂਚ ਨੇ ਇਸ ਦਲੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਸਿੰਗਲ ਬੈਂਚ ਦੇ ਹੁਕਮਾਂ ‘ਚ ਦਖ਼ਲ ਦੇਣ ਦਾ ਕੋਈ ਆਧਾਰ ਨਾ ਪਾਉਂਦਿਆਂ ਕੌਂਸਲ ਦੀ ਅਪੀਲ ਖਾਰਜ ਕਰ ਦਿੱਤੀ।